Journalism Of Hope
BREAKING NEWS
ਪੰਜਾਬ ਕੈਬਨਿਟ ਵੱਲੋਂ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ......ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, ਇੱਕ ਸ਼ੱਕੀ ਮਰੀਜ਼ ਦੀ ਮੌਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....ਲਹਿਰਾਗਾਗਾ ’ਚ ਸਾਬਕਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ....ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ.....

ਕਿਸਾਨ ਮਹਾਂਪੰਚਾਇਤ ਤੋਂ ਪਹਿਲਾਂ ਜਗਜੀਤ ਡੱਲੇਵਾਲ ਹਾਊਸ ਅਰੈਸਟ

Jagjit Dallewal house arrest before Mahapanchayat: ਫਰੀਦਕੋਟ: ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਹਾਊਸ ਅਰੈਸਟ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਅੱਜ ਫਰੀਦਕੋਟ ਵਿੱਚ ਹੋਣ ਵਾਲੀ ਕਿਸਾਨਾਂ ਦੀ ਮਹਾਂਪੰਚਾਇਤ ਤੋਂ ਪਹਿਲਾਂ ਕੀਤੀ ਗਈ ਹੈ। ਡੱਲੇਵਾਲ ਨੂੰ ਘਰ ਤੋਂ ਬਾਹਰ ਜਾਣ […]
Ranjit Singh
By : Updated On: 09 Sep 2026 08:31:AM
ਕਿਸਾਨ ਮਹਾਂਪੰਚਾਇਤ ਤੋਂ ਪਹਿਲਾਂ ਜਗਜੀਤ ਡੱਲੇਵਾਲ ਹਾਊਸ ਅਰੈਸਟ
  • ਘਰ ਅੰਦਰ ਹੀ ਸ਼ੁਰੂ ਕੀਤੀ ਭੁੱਖ ਹੜਤਾਲ

Jagjit Dallewal house arrest before Mahapanchayat: ਫਰੀਦਕੋਟ: ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਹਾਊਸ ਅਰੈਸਟ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਅੱਜ ਫਰੀਦਕੋਟ ਵਿੱਚ ਹੋਣ ਵਾਲੀ ਕਿਸਾਨਾਂ ਦੀ ਮਹਾਂਪੰਚਾਇਤ ਤੋਂ ਪਹਿਲਾਂ ਕੀਤੀ ਗਈ ਹੈ। ਡੱਲੇਵਾਲ ਨੂੰ ਘਰ ਤੋਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਇਸ਼ਤਿਹਾਰ

ਪੁਲਿਸ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਘਰ ਅੰਦਰ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਪ੍ਰਸ਼ਾਸਨ ਦੀ ਕਾਰਵਾਈ ’ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਜਾ ਰਿਹਾ ਹੈ।

ਫਰੀਦਕੋਟ ਵਿੱਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਤੋਂ ਪਹਿਲਾਂ ਡੱਲੇਵਾਲ ਨੂੰ ਹਾਊਸ ਅਰੈਸਟ ਕੀਤੇ ਜਾਣ ਨਾਲ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਤਣਾਅ ਵਧਣ ਦੇ ਆਸਾਰ ਹਨ। ਕਿਸਾਨ ਜਥੇਬੰਦੀਆਂ ਵੱਲੋਂ ਇਸ ਕਾਰਵਾਈ ’ਤੇ ਅਗਲਾ ਰੁਖ ਜਲਦ ਸਪੱਸ਼ਟ ਕੀਤਾ ਜਾ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News