Breach of privilege notice against Amit Shah: ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਨੋਟਿਸ ਨੂੰ ਰੱਦ ਕਰ ਦਿੱਤਾ ਹੈ। ਰਾਜ ਸਭਾ ‘ਚ ਕਾਂਗਰਸ ਦੇ ਚੀਫ ਜੈਰਾਮ ਰਮੇਸ਼ ਨੇ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਦਿੱਤਾ ਸੀ।
ਅਮਿਤ ਸ਼ਾਹ ‘ਤੇ ਉੱਚ ਸਦਨ ‘ਚ ਇੱਕ ਬਿੱਲ ‘ਤੇ ਪ੍ਰਤੀਕਿਰਿਆ ਦੌਰਾਨ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ‘ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ ਸੀ।
ਅਮਿਤ ਸ਼ਾਹ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਰੱਦ, ਸੋਨੀਆ ਗਾਂਧੀ ਨੂੰ ਲੈ ਕੇ ਕਾਂਗਰਸ ਨੇ ਗ੍ਰਹਿ ਮੰਤਰੀ ‘ਤੇ ਲਾਏ ਦੋਸ਼ ਅਮਿਤ ਸ਼ਾਹ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਰੱਦ, ਸੋਨੀਆ ਗਾਂਧੀ ਨੂੰ ਲੈ ਕੇ ਕਾਂਗਰਸ ਨੇ ਗ੍ਰਹਿ ਮੰਤਰੀ ‘ਤੇ ਲਾਏ ਦੋਸ਼
ਜੈਰਾਮ ਰਮੇਸ਼ ਨੇ ਕੀ ਲਗਾਇਆ ਸੀ ਦੋਸ਼
ਜੈਰਾਮ ਰਮੇਸ਼ ਨੇ ਕਿਹਾ ਕਿ ਅਮਿਤ ਸ਼ਾਹ ਨੇ ਕਿਹਾ ਸੀ ਕਿ ਕਾਂਗਰਸ ਦੇ ਰਾਜ ਦੌਰਾਨ ਸਿਰਫ ਇੱਕ ਪਰਿਵਾਰ ਦਾ ਕੰਟਰੋਲ ਸੀ ਤੇ ਕਾਂਗਰਸ ਪ੍ਰਧਾਨ ਉਸ ਪਰਿਵਾਰ ਦਾ ਹਿੱਸਾ ਸੀ। ਉਸ ਨੇ ਇਹ ਵੀ ਕਿਹਾ ਕਿ ਸ਼ਾਹ ਦੇ ਬਿਆਨ ਦਾ ਅਧਿਐਨ ਕਰਨ ‘ਤੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਭਾਵੇਂ ਗ੍ਰਹਿ ਮੰਤਰੀ ਨੇ ਸੋਨੀਆ ਗਾਂਧੀ ਦਾ ਨਾਂ ਨਹੀਂ ਲਿਆ ਪਰ ਅਸਿੱਧੇ ਤੌਰ ‘ਤੇ ਉਸ ਦਾ ਜ਼ਿਕਰ ਕੀਤਾ।
ਕਾਂਗਰਸ ਨੇਤਾ ਨੇ ਅੱਗੇ ਕਿਹਾ ਸੀ ਕਿ ਸਦਨ ਦੇ ਕਿਸੇ ਵੀ ਮੈਂਬਰ ਦਾ ਅਪਮਾਨਜਨਕ ਹਵਾਲਾ ਦੇਣਾ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਹੈ। ਉਸ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਬਿਨਾਂ ਕਿਸੇ ਆਧਾਰ ਦੇ ਦੋਸ਼ ਲਾਏ ਹਨ, ਜਿਸ ਦਾ ਮਕਸਦ ਸੋਨੀਆ ਗਾਂਧੀ ਦੀ ਸਾਖ ਨੂੰ ਨੁਕਸਾਨ ਪਹੁੰਚਾਉਣਾ ਹੈ।