Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Jalandhar Car Accident : ਜਲੰਧਰ ‘ਚ ਕਾਰ ਸਵਾਰ ਨੇ ਦਰੜਿਆ 3 ਸਾਲਾ ਮਾਸੂਮ

Jalandhar Car Accident: ਜਲੰਧਰ ਵਿੱਚ ਸਵੇਰ ਸਮੇਂ ਇੱਕ ਮੰਦਭਾਗਾ ਹਾਦਸਾ ਵਾਪਰਿਆ ਹੈ। ਕਿਸ਼ਨਪੁਰਾ ਚੌਕ ਵਿੱਚ ਇੱਕ ਕਾਰ ਸਵਾਰ ਨੇ 3 ਸਾਲਾ ਮਾਸੂਮ ਨੂੰ ਦਰੜ ਦਿੱਤਾ, ਜਿਸ ਕਾਰਨ ਮਾਸੂਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਦੇ 7 ਸਾਲ ਬਾਅਦ ਬੱਚਾ ਹੋਇਆ ਸੀ, ਜਿਸ ਦੇ ਮੁੰਡਨ ਕਰਵਾਉਣ ਲਈ ਅਜੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Jalandhar Car Accident : ਜਲੰਧਰ ‘ਚ ਕਾਰ ਸਵਾਰ ਨੇ ਦਰੜਿਆ 3 ਸਾਲਾ ਮਾਸੂਮ

Jalandhar Car Accident: ਜਲੰਧਰ ਵਿੱਚ ਸਵੇਰ ਸਮੇਂ ਇੱਕ ਮੰਦਭਾਗਾ ਹਾਦਸਾ ਵਾਪਰਿਆ ਹੈ। ਕਿਸ਼ਨਪੁਰਾ ਚੌਕ ਵਿੱਚ ਇੱਕ ਕਾਰ ਸਵਾਰ ਨੇ 3 ਸਾਲਾ ਮਾਸੂਮ ਨੂੰ ਦਰੜ ਦਿੱਤਾ, ਜਿਸ ਕਾਰਨ ਮਾਸੂਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਦੇ 7 ਸਾਲ ਬਾਅਦ ਬੱਚਾ ਹੋਇਆ ਸੀ, ਜਿਸ ਦੇ ਮੁੰਡਨ ਕਰਵਾਉਣ ਲਈ ਅਜੇ ਪਰਿਵਾਰ ਤਿਆਰੀ ਕਰ ਰਿਹਾ ਸੀ।


ਬੱਚੇ ਤ੍ਰਿਪੁਰ ਦੀ ਮੌਤ ਨਾਲ ਪਰਿਵਾਰ ਡੂੰਘੇ ਸਦਮੇ ਵਿੱਚ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ। ਪਰਿਵਾਰ ਨੇ ਦੱਸਿਆ ਕਿ 7 ਸਾਲ ਬਾਅਦ ਪ੍ਰਮਾਤਮਾ ਨੇ ਉਨ੍ਹਾਂ ਨੂੰ ਬੱਚੇ ਦੀ ਦਾਤ ਦਿੱਤੀ ਸੀ ਅਤੇ ਉਹ ਬੱਚੇ ਦਾ ਮੁੰਡਨ ਕਰਵਾਉਣ ਦੀ ਤਿਆਰੀ ਕਰ ਰਹੇ ਸੀ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਅਜੇ ਤਿਆਰ ਕੀਤਾ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਨੂੰ ਇੱਕ ਐਸਯੂਵੀ ਕਾਰ ਸਵਾਰ ਨੇ ਅੰਜਾਮ ਦਿੱਤਾ, ਜੋ ਕਿ ਘਟਨਾ ਪਿੱਛੋਂ ਮੌਕੇ ਤੋਂ ਫ਼ਰਾਰ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਸਵਾਰ ਨੇ ਬੱਚੇ ਨੂੰ ਦਰੜਨ ਤੋਂ ਪਹਿਲਾਂ ਚੌਕ ਵਿੱਚ ਇੱਕ ਕੁੱਤੇ ਨੂੰ ਵੀ ਦਰੜਿਆ।

Read Latest News and Breaking News at Daily Post TV, Browse for more News

Ad
Ad

Punjab District News