ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਪ੍ਰਗਟ ਸਿੰਘ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਪ੍ਰਗਟ ਸਿੰਘ ਨੇ ਕਿਹਾ ਹੈ ਕਿ ਦਿੱਲੀ ਤੋਂ ਹਾਰਨ ਵਾਲੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੂੰ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਵਿਭਾਗਾਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।
ਵਿਧਾਇਕ ਪ੍ਰਗਟ ਸਿੰਘ ਨੇ ਹੋਰ ਵੀ ਕਈ ਗੰਭੀਰ ਦੋਸ਼ ਲਗਾਏ ਹਨ। ਦੱਸ ਦੇਈਏ ਕਿ ਪ੍ਰਗਟ ਸਿੰਘ ਪਹਿਲਾਂ ਵੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦਿੱਲੀ ਦੇ ਆਗੂਆਂ ਨੂੰ ਸੂਬੇ ਵਿੱਚ ਸ਼ਾਮਲ ਕਰਨ ‘ਤੇ ਸਵਾਲ ਉਠਾ ਚੁੱਕੇ ਹਨ। ਹਾਲਾਂਕਿ, ਆਮ ਆਦਮੀ ਪਾਰਟੀ ਦੇ ਕਿਸੇ ਵੀ ਨੇਤਾ ਨੇ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਹਾਰਨ ਤੋਂ ਬਾਅਦ, ਕੇਜਰੀਵਾਲ ਦੀ ਟੀਮ ਨੂੰ ਲਗਾਤਾਰ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਫਿੱਟ ਕੀਤਾ ਜਾ ਰਿਹਾ ਹੈ। ਅਪ੍ਰੈਲ ਵਿੱਚ, ਪੰਜਾਬ ਸਰਕਾਰ ਦੀ ਏਜੰਸੀ PUNMEDIA ਤੋਂ ਪੰਜਾਬੀ ਮੁੰਡੇ-ਕੁੜੀਆਂ ਨੂੰ ਹਟਾ ਦਿੱਤਾ ਗਿਆ।
ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਹੁਣ ਪੰਜਾਬ ਸਰਕਾਰ ਦੀ ਇਸ ਮੀਡੀਆ ਏਜੰਸੀ ਵਿੱਚ ਦਿੱਲੀ ਤੋਂ 120 ਤੋਂ ਵੱਧ ਲੋਕਾਂ ਨੂੰ ਭਰਤੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੌਕਰੀਆਂ ਵੰਡ ਰਹੇ ਹਨ, ਪਰ ਕੇਜਰੀਵਾਲ ਦੇ ਖਾਸ ਲੋਕਾਂ ਨੂੰ। ਅੰਤ ਵਿੱਚ ਪ੍ਰਗਟ ਸਿੰਘ ਨੇ ਲਿਖਿਆ – ਦਿੱਲੀ ਵਿਰੁੱਧ ਜੰਗ।