Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਜਲੰਧਰ: ਥਾਣੇ ਦੇ ਨੇੜੇ ਸਰੇਆਮ ਚੇਨ ਸਨੈਚਿੰਗ, ਬੱਚੇ ਨਾਲ ਚੀਕਦੀ ਰਹੀ ਮਹਿਲਾ, ਘਟਨਾ CCTV ‘ਚ ਕੈਦ

Punjab News: ਜਲੰਧਰ ‘ਚ ਪੁਲਿਸ ਸਟੇਸ਼ਨ ਮਕਸੂਦਾਂ ਨੇੜੇ ਇੱਕ ਹੈਰਾਨ ਕਰਨ ਵਾਲੀ ਸਨੈਚਿੰਗ (ਲੁੱਟ-ਖੋਹ) ਦੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਇਲਾਕੇ ‘ਚ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਇਹ ਘਟਨਾ ਵਾਰਡ ਨੰਬਰ 84 ‘ਚ ਵਾਪਰੀ, ਜੋ ਕਿ ਪੁਲਿਸ ਸਟੇਸ਼ਨ ਤੋਂ ਲਗਭਗ 600 ਮੀਟਰ ਦੂਰੀ ‘ਤੇ ਹੈ। ਇਹ ਸਾਰਾ ਘਟਨਾਕ੍ਰਮ ਨੇੜਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਲੰਧਰ: ਥਾਣੇ ਦੇ ਨੇੜੇ ਸਰੇਆਮ ਚੇਨ ਸਨੈਚਿੰਗ, ਬੱਚੇ ਨਾਲ ਚੀਕਦੀ ਰਹੀ ਮਹਿਲਾ, ਘਟਨਾ CCTV ‘ਚ ਕੈਦ

Punjab News: ਜਲੰਧਰ ‘ਚ ਪੁਲਿਸ ਸਟੇਸ਼ਨ ਮਕਸੂਦਾਂ ਨੇੜੇ ਇੱਕ ਹੈਰਾਨ ਕਰਨ ਵਾਲੀ ਸਨੈਚਿੰਗ (ਲੁੱਟ-ਖੋਹ) ਦੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਇਲਾਕੇ ‘ਚ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਇਹ ਘਟਨਾ ਵਾਰਡ ਨੰਬਰ 84 ‘ਚ ਵਾਪਰੀ, ਜੋ ਕਿ ਪੁਲਿਸ ਸਟੇਸ਼ਨ ਤੋਂ ਲਗਭਗ 600 ਮੀਟਰ ਦੂਰੀ ‘ਤੇ ਹੈ। ਇਹ ਸਾਰਾ ਘਟਨਾਕ੍ਰਮ ਨੇੜਲੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਿਆ ਹੈ ਤੇ ਫੁਟੇਜ ਹੁਣ ਵਾਇਰਲ ਹੋ ਰਹੀ ਹੈ।

ਦੋ ਬਾਈਕ ਸਵਾਰ ਲੁਟੇਰਿਆਂ ਨੇ ਇੱਕ ਔਰਤ ਨੂੰ ਨਿਸ਼ਾਨਾ ਬਣਾਇਆ, ਜੋ ਇੱਕ ਛੋਟੇ ਬੱਚਿਆਂ ਨਾਲ ਪੈਦਲ ਜਾ ਰਹੀ ਸੀ। ਸੀਸੀਟੀਵੀ ਫੁਟੇਜ ਵਿੱਚ, ਇੱਕ ਸਨੈਚਰ ਨੂੰ ਮੋਟਰਸਾਈਕਲ ਤੋਂ ਉਤਰਦੇ ਹੋਏ ਔਰਤ ਦੀ ਚੇਨ ਖੋਹਣ ਦੀ ਕੋਸ਼ਿਸ਼ ‘ਚ ਉਸ ਦਾ ਪਿੱਛਾ ਕਰਦੇ ਦੇਖਿਆ ਜਾ ਸਕਦਾ ਹੈ। ਡਰ ਕੇ ਔਰਤ ਨੇ ਮਦਦ ਲਈ ਚੀਕਦੀ ਹੈ ਤੇ ਬੱਚੇ ਨਾਲ ਗਲੀ ‘ਚ ਭੱਜਦੇ ਹੋਏ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।

ਵੀਡੀਓ ‘ਚ ਅੱਗੇ ਦੇਖਿਆ ਗਿਆ ਕਿ ਔਰਤ ਤੇ ਬੱਚਾ ਨੂੰ ਲੈ ਕੇ ਭੱਜ ਨਹੀਂ ਪਾ ਰਹੀ ਸੀ ਤੇ ਬੱਚਾ ਅਚਾਨਕ ਡਿੱਗ ਜਾਂਦਾ ਹੈ। ਔਰਤ ਇੰਨੇ ‘ਚ ਔਰਤ ਦੀ ਗਰਦਨ ‘ਚੋਂ ਚੇਨ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਜਾਂਦਾ ਹੈ। ਔਰਤ ਦੀਆਂ ਚੀਕਾਂ ਸੁਣ ਕੇ, ਸਥਾਨਕ ਨਿਵਾਸੀ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਤੇ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਬਦਮਾਸ਼ ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਆਪਣੇ ਮੋਟਰਸਾਈਕਲ ‘ਤੇ ਇਲਾਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ।

.

Read Latest News and Breaking News at Daily Post TV, Browse for more News

Ad
Ad

Punjab District News