Jammu Bus Accident Breaking: ਜੰਮੂ-ਕਸ਼ਮੀਰ ਦੇ ਜੰਮੂ ਜ਼ਿਲ੍ਹੇ ਦੇ ਅਰਨੀਆ ਵਿੱਚ ਇੱਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 20 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੰਜ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਜਾਣਕਾਰੀ ਅਨੁਸਾਰ, ਬੱਸ ਅਰਨੀਆ ਦੇ ਕਲਿਆਣਾ ਮੋਡ ਇਲਾਕੇ ਵਿੱਚ ਗਰੌੜ ਨਾਲਾ ਉੱਤੇ ਪੁਲ ਤੋਂ ਹੇਠਾਂ ਡਿੱਗ ਗਈ। ਬੱਸ ਵਿੱਚ 50 ਤੋਂ ਵੱਧ ਲੋਕ ਸਵਾਰ ਸਨ ਜਦੋਂ ਕਿ 20 ਤੋਂ ਵੱਧ ਲੋਕ ਜ਼ਖਮੀ ਹੋ ਗਏ। ਪੰਜ ਦੀ ਹਾਲਤ ਗੰਭੀਰ ਬਣੀ ਹੋਈ ਹੈ। ਬੱਸ ਵਿੱਚ ਸਕੂਲੀ ਬੱਚੇ ਵੀ ਸਨ। ਹਾਦਸੇ ਦਾ ਕਾਰਨ ਡਰਾਈਵਰ ਦਾ ਲੰਬੇ ਸਮੇਂ ਤੱਕ ਫੋਨ ‘ਤੇ ਗੱਲ ਕਰਨਾ ਦੱਸਿਆ ਜਾ ਰਿਹਾ ਹੈ।