Punjab News ;- ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ, ਜਸਵੀਰ ਸਿੰਘ ਗੜ੍ਹੀ ਨੂੰ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਉਨ੍ਹਾਂ ਦੇ ਸਮਾਜਿਕ ਅਤੇ ਰਾਜਨੀਤਿਕ ਸਫ਼ਰ ਵਿੱਚ ਇੱਕ ਹੋਰ ਕਦਮ ਹੈ।

ਜ਼ਿਕਰਯੋਗ ਹੈ ਕਿ ਜਸਵੀਰ ਸਿੰਘ ਗੜ੍ਹੀ ਨਵੇਂ ਸਾਲ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਚੋਣਾਂ ਵਿੱਚ ਸੀਮਾਪੁਰੀ ਵਿਧਾਨ ਸਭਾ ਵਿੱਚ ਇੱਕ ਵਲੰਟੀਅਰ ਵਜੋਂ ਪਾਰਟੀ ਲਈ ਪ੍ਰਚਾਰ ਕੀਤਾ, ਜਿਸ ਨਾਲ ਆਮ ਆਦਮੀ ਪਾਰਟੀ ਨੂੰ ਇਹ ਸੀਟ ਜਿੱਤਣ ਵਿੱਚ ਮਦਦ ਮਿਲੀ।
ਜਸਵੀਰ ਸਿੰਘ ਗੜ੍ਹੀ, ਜੋ ਕਿ ਪੰਜਾਬ ਦੇ ਦਲਿਤ ਭਾਈਚਾਰੇ ਦੇ ਇੱਕ ਪ੍ਰਮੁੱਖ ਨੇਤਾ ਹਨ, ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ, ਬਸਪਾ ਨੇ 25 ਸਾਲਾਂ ਬਾਅਦ ਪੰਜਾਬ ਦੇ ਨਵਾਂਸ਼ਹਿਰ ਤੋਂ ਵਿਧਾਇਕ ਜਿੱਤਿਆ। ਉਨ੍ਹਾਂ ਨੂੰ ਗਰੀਬਾਂ ਅਤੇ ਦਲਿਤਾਂ ਦੇ ਹੱਕਾਂ ਲਈ ਖੜ੍ਹੇ ਚਿਹਰੇ ਵਜੋਂ ਜਾਣਿਆ ਜਾਂਦਾ ਹੈ।