Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’

Jasvir Garhi ‘Aashirwad Yatra’: ਚਮਕੌਰ ਸਾਹਿਬ: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਧਰਤੀ ਚਮਕੌਰ ਸਾਹਿਬ ਵਿਖੇ ਬਤੌਰ ਹਲਕਾ ਇੰਚਾਰਜ ਆਪਣੀ ਜ਼ਿੰਮੇਵਾਰੀ ਦੀ ਸ਼ੁਰੂਆਤ ਕਰਦਿਆਂ ਜਸਵੀਰ ਸਿੰਘ ਗੜ੍ਹੀ ਵੱਲੋਂ ‘ਆਸ਼ੀਰਵਾਦ ਯਾਤਰਾ’ ਕੱਢੀ ਜਾ ਰਹੀ ਹੈ। ਇਹ ਯਾਤਰਾ 30 ਅਗਸਤ ਨੂੰ ਗੱਡੀਆਂ ਅਤੇ ਮੋਟਰਸਾਈਕਲਾਂ ਦੇ ਕਾਫ਼ਲੇ ਦੇ ਰੂਪ ਵਿੱਚ ਆਯੋਜਿਤ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ […]
Ranjit Singh
By : Updated On: 30 Aug 2026 08:39:AM
ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’
  • ਗੱਡੀਆਂ ਤੇ ਮੋਟਰਸਾਈਕਲਾਂ ਦੇ ਕਾਫ਼ਲੇ ਨਾਲ ਕੱਢੀ ਜਾਵੇਗੀ ਯਾਤਰਾ
  • ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣਗੇ

Jasvir Garhi ‘Aashirwad Yatra’: ਚਮਕੌਰ ਸਾਹਿਬ: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਧਰਤੀ ਚਮਕੌਰ ਸਾਹਿਬ ਵਿਖੇ ਬਤੌਰ ਹਲਕਾ ਇੰਚਾਰਜ ਆਪਣੀ ਜ਼ਿੰਮੇਵਾਰੀ ਦੀ ਸ਼ੁਰੂਆਤ ਕਰਦਿਆਂ ਜਸਵੀਰ ਸਿੰਘ ਗੜ੍ਹੀ ਵੱਲੋਂ ‘ਆਸ਼ੀਰਵਾਦ ਯਾਤਰਾ’ ਕੱਢੀ ਜਾ ਰਹੀ ਹੈ। ਇਹ ਯਾਤਰਾ 30 ਅਗਸਤ ਨੂੰ ਗੱਡੀਆਂ ਅਤੇ ਮੋਟਰਸਾਈਕਲਾਂ ਦੇ ਕਾਫ਼ਲੇ ਦੇ ਰੂਪ ਵਿੱਚ ਆਯੋਜਿਤ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਯਾਤਰਾ ਦੀ ਸ਼ੁਰੂਆਤ ਸਵੇਰੇ 10:30 ਵਜੇ ਭੋਜੇਮਾਜਰਾ ਪੁਲ ਤੋਂ ਕਾਫ਼ਲੇ ਦੇ ਰੂਪ ਵਿੱਚ ਹੋਵੇਗੀ। ਇਸ ਤੋਂ ਬਾਅਦ ਕਾਫ਼ਲਾ ਚਮਕੌਰ ਸਾਹਿਬ ਪਹੁੰਚੇਗਾ।

ਇਸ਼ਤਿਹਾਰ

ਇੱਥੇ ਕਰੀਬ 11 ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਭਾਈ ਸੰਗਤ ਸਿੰਘ ਜੀ ਅਤੇ ਸ਼ਿਵ ਮੰਦਰ, ਚਮਕੌਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਗਤ ਦੇ ਦਰਸ਼ਨ ਕੀਤੇ ਜਾਣਗੇ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ ਜਾਵੇਗਾ।

ਮੋਰਿੰਡਾ ਵਿਖੇ ਹੋਵੇਗਾ ਯਾਤਰਾ ਦਾ ਅੰਤਿਮ ਪੜਾਅ
ਇਸ ਤੋਂ ਬਾਅਦ ਯਾਤਰਾ ਆਪਣੇ ਅਗਲੇ ਪੜਾਅ ਵੱਲ ਰਵਾਨਾ ਹੋਵੇਗੀ। ਦੁਪਹਿਰ 1 ਵਜੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਕ੍ਰਿਸ਼ਨਾ ਮੰਦਰ, ਮੋਰਿੰਡਾ ਵਿਖੇ ਪਹੁੰਚ ਕੇ ‘ਆਸ਼ੀਰਵਾਦ ਯਾਤਰਾ’ ਦਾ ਅੰਤਿਮ ਪੜਾਅ ਪੂਰਾ ਕੀਤਾ ਜਾਵੇਗਾ। ਜਸਵੀਰ ਸਿੰਘ ਗੜ੍ਹੀ ਵੱਲੋਂ ਹਲਕੇ ਦੀ ਜ਼ਿੰਮੇਵਾਰੀ ਸੰਭਾਲਣ ਦੀ ਸ਼ੁਰੂਆਤ ਮੌਕੇ ਕਰਵਾਈ ਜਾ ਰਹੀ ਇਸ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸਮਰਥਕਾਂ ਅਤੇ ਵਰਕਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News