Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਚਮਕੌਰ ਸਾਹਿਬ ਤੋਂ ਜਸਵੀਰ ਸਿੰਘ ਗੜ੍ਹੀ ਦੀ ‘ਆਸ਼ੀਰਵਾਦ ਯਾਤਰਾ’ ਕੱਲ੍ਹ

Jasvir Singh Garhi Ashirwad Yatra: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਧਰਤੀ ਚਮਕੌਰ ਸਾਹਿਬ ਵਿਖੇ ਬਤੌਰ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵੱਲੋਂ ਆਪਣੀ ਸ਼ੁਰੂਆਤ ‘ਆਸ਼ੀਰਵਾਦ ਯਾਤਰਾ’ ਨਾਲ ਕੀਤੀ ਜਾਵੇਗੀ। ਇਹ ਯਾਤਰਾ 30 ਅਗਸਤ ਨੂੰ ਗੱਡੀਆਂ ਅਤੇ ਮੋਟਰਸਾਈਕਲਾਂ ਦੇ ਕਾਫ਼ਲੇ ਦੇ ਰੂਪ ਵਿੱਚ ਕੱਢੀ ਜਾਵੇਗੀ। ਇਸ ਯਾਤਰਾ ਦੀ ਸ਼ੁਰੂਆਤ ਸਵੇਰੇ 10:30 ਵਜੇ ਭੋਜੇਮਾਜਰਾ […]
By : Updated On: 29 Aug 2026 18:23:PM
ਚਮਕੌਰ ਸਾਹਿਬ ਤੋਂ ਜਸਵੀਰ ਸਿੰਘ ਗੜ੍ਹੀ ਦੀ ‘ਆਸ਼ੀਰਵਾਦ ਯਾਤਰਾ’ ਕੱਲ੍ਹ

Jasvir Singh Garhi Ashirwad Yatra: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਧਰਤੀ ਚਮਕੌਰ ਸਾਹਿਬ ਵਿਖੇ ਬਤੌਰ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵੱਲੋਂ ਆਪਣੀ ਸ਼ੁਰੂਆਤ ‘ਆਸ਼ੀਰਵਾਦ ਯਾਤਰਾ’ ਨਾਲ ਕੀਤੀ ਜਾਵੇਗੀ। ਇਹ ਯਾਤਰਾ 30 ਅਗਸਤ ਨੂੰ ਗੱਡੀਆਂ ਅਤੇ ਮੋਟਰਸਾਈਕਲਾਂ ਦੇ ਕਾਫ਼ਲੇ ਦੇ ਰੂਪ ਵਿੱਚ ਕੱਢੀ ਜਾਵੇਗੀ।

ਇਸ਼ਤਿਹਾਰ

ਇਸ ਯਾਤਰਾ ਦੀ ਸ਼ੁਰੂਆਤ ਸਵੇਰੇ 10:30 ਵਜੇ ਭੋਜੇਮਾਜਰਾ ਪੁਲ ਤੋਂ ਕਾਫ਼ਲਾ ਰੂਪ ਵਿੱਚ ਸ਼ੁਰੂ ਹੋਵੇਗੀ ਜੋਕਿ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਭਾਈ ਸੰਗਤ ਸਿੰਘ ਜੀ ਅਤੇ ਸ਼ਿਵ ਮੰਦਰ, ਚਮਕੌਰ ਸਾਹਿਬ ਵਿਖੇ ਧਰਮ ਅਸਥਾਨਾਂ ਤੇ ਨਤਮਸਤਕ ਹੋਕੇ ਸੰਗਤ ਦਰਸ਼ਨ ਕਰਦਿਆਂ ਅਸ਼ੀਰਵਾਦ ਲਏ ਜਾਣਗੇ। ਇਸ ਤੋਂ ਬਾਅਦ ਦੁਪਹਿਰ 1 ਵਜੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਕ੍ਰਿਸ਼ਨਾ ਮੰਦਰ, ਮੋਰਿੰਡਾ ਵਿਖੇ ਯਾਤਰਾ ਅੰਤਿਮ ਪੜਾਅ ਤੇ ਪਹੁੰਚੇਗੀ।

ਸਾਬਕਾ ਐੱਸਸੀ ਕਮਿਸ਼ਨ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵੱਲੋਂ ਆਮ ਆਦਮੀ ਪਾਰਟੀ ਦੇ ਸਾਰੇ ਵਲੰਟੀਅਰ ਤੇ ਅਹੁਦੇਦਾਰਾਂ ਨੂੰ ਸਾਥੀਆਂ ਸਮੇਤ ਅਪੀਲ ਕੀਤੀ ਹੈ ਕਿ ਉਹ ਪਰਿਵਾਰਾਂ ਅਤੇ ਸਾਥੀਆਂ ਸਮੇਤ ਆਸ਼ੀਰਵਾਦ ਯਾਤਰਾ ਦੇ ਕਾਫ਼ਲੇ ਵਿੱਚ ਸ਼ਾਮਲ ਹੋ ਕੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰਨ। ਯਾਤਰਾ ਭੋਜੇਮਾਜਰਾ ਪੁਲ ਤੋਂ ਸ਼ੁਰੂ ਹੋ ਕੇ ਮੋਰਿੰਡਾ ਸ਼ਹਿਰ ਵਿੱਚ ਸਮਾਪਤ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News