Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

5 ਪਿਆਰਿਆਂ ਦੀ ਅਗਵਾਈ ’ਚ ਸ੍ਰੀ ਹੇਮਕੁੰਟ ਸਾਹਿਬ ਲਈ ਜਥਾ ਰਵਾਨਾ, 23 ਮਈ ਨੂੰ ਖੁੱਲ੍ਹਣਗੇ ਕਪਾਟ, ਦੇਖੋ ਤਸਵੀਰਾਂ

ਉੱਤਰਾਖੰਡ ਵਿਖੇ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ 2026 ਦੀ ਸਾਲਾਨਾ ਯਾਤਰਾ 20 ਮਈ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾਂ ਜਥਾ ਰਵਾਨਾ ਹੋ ਗਿਆ ਹੈ। ਜਦਕਿ ਸੰਗਤ ਲਈ ਗੁਰਦੁਆਰਾ ਸਾਹਿਬ ਦੇ ਕਪਾਟ ਸੰਗਤ ਵਾਸਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਉੱਤਰਾਖੰਡ ਵਿਖੇ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ 2026 ਦੀ ਸਾਲਾਨਾ ਯਾਤਰਾ 20 ਮਈ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾਂ ਜਥਾ ਰਵਾਨਾ ਹੋ ਗਿਆ ਹੈ।

ਜਦਕਿ ਸੰਗਤ ਲਈ ਗੁਰਦੁਆਰਾ ਸਾਹਿਬ ਦੇ ਕਪਾਟ ਸੰਗਤ ਵਾਸਤੇ 23 ਮਈ ਨੂੰ ਖ਼ਾਲਸਾਈ ਰਵਾਇਤਾਂ ਮੁਤਾਬਕ ਖੋਲ੍ਹੇ ਜਾਣਗੇ। ਭਾਰਤੀ ਫ਼ੌਜ ਵੱਲੋਂ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਅਤੇ ਰਸਤਿਆਂ ਵਿੱਚੋਂ ਬਰਫ਼ ਹਟਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।

ਦੱਸ ਦਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਸੀ ਕਿ ਇਹ ਯਾਤਰਾ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪਹਿਲੇ ਜੱਥੇ ਦੇ ਰੂਪ ਵਿੱਚ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗੀ। ਇਸ ਸਬੰਧ ਵਿੱਚ ਟਰੱਸਟ ਵੱਲੋਂ ਗੁਰਦੁਆਰਾ ਰਿਸ਼ੀਕੇਸ਼ ਵਿਖੇ ਇੱਕ ਵੱਡਾ ਸਮਾਗਮ ਆਯੋਜਿਤ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਇਹ ਸਮਾਗਮ ਸਵੇਰੇ 10:00 ਵਜੇ ਸ਼ੁਰੂ ਹੋਵੇਗਾ ਅਤੇ ਇਸ ਮੌਕੇ ਟਰੱਸਟ ਵੱਲੋਂ ਸਿੱਖ ਵਿਰਾਸਤ ਬਾਰੇ ਦੋ ਕਿਤਾਬਾਂ ਰਸਮੀ ਤੌਰ ‘ਤੇ ਜਾਰੀ ਕੀਤੀਆਂ ਜਾਣਗੀਆਂ। ਇਹ ਕਿਤਾਬਾਂ ਸ਼ਰਧਾਲੂਆਂ ਦੇ ਅਧਿਆਤਮਿਕ ਅਤੇ ਇਤਿਹਾਸਕ ਗਿਆਨ ਨੂੰ ਵਧਾਉਣ ਦੇ ਉਦੇਸ਼ ਨਾਲ ਤਿਆਰ ਕੀਤੀਆਂ ਗਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News