Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਆਏ ਜਥੇਦਾਰ ਅਕਾਲ ਤਖ਼ਤ ਸਾਹਿਬ, ਦੇ ਦਿੱਤਾ ਵੱਡਾ ਬਿਆਨ

Giani Harpreet Singh: ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ। Giani Raghbir Singh: ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਐਸਜੀਪੀਸੀ ਦੇ ਵਲੋਂ ਅਹੁਦੇ ਤੋਂ ਹਟਾਏ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ […]
Nishant Malyan
By : Updated On: 14 Feb 2025 10:59:AM
ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਆਏ ਜਥੇਦਾਰ ਅਕਾਲ ਤਖ਼ਤ ਸਾਹਿਬ, ਦੇ ਦਿੱਤਾ ਵੱਡਾ ਬਿਆਨ

Giani Harpreet Singh: ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ।

ਇਸ਼ਤਿਹਾਰ

Giani Raghbir Singh: ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਐਸਜੀਪੀਸੀ ਦੇ ਵਲੋਂ ਅਹੁਦੇ ਤੋਂ ਹਟਾਏ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਹੋਇਆ ਲਿਖਿਆ ਕਿ ਪਿਛਲੇ ਦਿਨਾਂ ਤੋ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਵੀ ਸਹੀ ਨਹੀਂ ਹੈ। ਮਿਤੀ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਭਾਵਨਾਵਾਂ ਅਤੇ ਪਰੰਪਰਾਵਾਂ ਦੀ ਰੌਸ਼ਨੀ ਵਿਚ ਹੋਏ ਫੈਸਲਿਆਂ ਤੋਂ ਬਾਅਦ ਹੀ ਇਸ ਤਰ੍ਹਾਂ ਜਾਪ ਰਿਹਾ ਸੀ ਕਿ ਸਿੰਘ ਸਾਹਿਬਾਨ ਖ਼ਿਲਾਫ਼ ਗਿਣੇ ਮਿਥੇ ਤਰੀਕੇ ਦੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀ ਕਿਹਾ

ਇਸ ਸਬੰਧ ਵਿਚ ਬਤੌਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਮੈਂ ਸ਼੍ਰੋਮਣੀ ਕਮੇਟੀ ਵਲੋ ਜਾਂਚ ਕਮੇਟੀ ਬਿਠਾਉਣ ਵੇਲੇ ਵੀ ਆਖਿਆ ਸੀ ਕਿ ਇਹ ਠੀਕ ਨਹੀ ਹੈ। ਜੇਕਰ ਕਿਸੇ ਵੀ ਤਖਤ ਸਾਹਿਬ ਦੇ ਕਿਸੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਤਰ੍ਹਾਂ ਦੇ ਦੋਸ਼ਾਂ ਦੀ ਪੜਤਾਲ ਕਰਨ ਦੀ ਲੋੜ ਹੋਵੇ ਤਾਂ ਇਹ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਹੀ ਕਰਵਾ ਸਕਦਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਫਿਰ ਵੀ ਅਹੁਦੇ ਤੋ ਸੇਵਾਮੁਕਤ ਕਰਨਾ ਮੰਦਭਾਗਾ ਹੈ। ਇਸ ਤਰ੍ਹਾਂ ਜਥੇਦਾਰ ਸਾਹਿਬਾਨ ਨੂੰ ਜਲੀਲ ਕਰਕੇ ਸੇਵਾਮੁਕਤ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ। ਇਕ ਵਾਰ ਫਿਰ ਆਪਣੀ ਆਤਮਾ ਤੋਂ ਇਹ ਕਹਿਣਾ ਚਾਹੁੰਦਾ ਹਾਂ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਵਰਤਾਰਾ ਹੈ ਜੋ ਕਿ ਤਖਤ ਸਾਹਿਬਾਨ ਦੀ ਅਜਾਦ ਹੋਂਦ ਹਸਤੀ ਨੂੰ ਵੀ ਨੁਕਸਾਨ ਪਹੁੰਚਾਉਣ ਵਾਲਾ ਹੈ।

409308825577593">
409308825577593

Read Latest News and Breaking News at Daily Post TV, Browse for more News

Ad
Ad

Punjab District News