Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੀ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਨਿਖੇਧੀ

Punjab News: ਸੰਗੀਨ ਕੇਸਾਂ ’ਚ ਦੋਸ਼ੀ ਸਾਬਿਤ ਹੋ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਪੈਰੋਲ ਦਿੱਤੇ ਜਾਣ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਨਿਖੇਧੀ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਬਾ ਟੇਕ ਸਿੰਘ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ 14ਵੀਂ ਵਾਰ ਪੈਰੋਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੀ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਨਿਖੇਧੀ

Punjab News: ਸੰਗੀਨ ਕੇਸਾਂ ’ਚ ਦੋਸ਼ੀ ਸਾਬਿਤ ਹੋ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਪੈਰੋਲ ਦਿੱਤੇ ਜਾਣ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਨਿਖੇਧੀ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਬਾ ਟੇਕ ਸਿੰਘ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ 14ਵੀਂ ਵਾਰ ਪੈਰੋਲ ਦਿੱਤੀ ਗਈ ਹੈ ਜਦੋਂਕਿ ਸਿੱਖ ਕੌਮ ਲਈ ਕੁਰਬਾਨੀਆਂ ਕਰਨ ਕਰਕੇ ਜੇਲ੍ਹਾਂ ’ਚ ਬੰਦ ਸਿੱਖਾਂ ਨੂੰ 14 ਘੰਟਿਆਂ ਦੀ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ।

ਉਨ੍ਹਾਂ ਕਿਹਾ ਕਿ ਸਿੱਖ ਬੰਦੀਆਂ ਨੂੰ ਉਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਦੇ ਅਕਾਲ ਚਲਾਣੇ ਮੌਕੇ ਵੀ ਸਿਰਫ਼ ਕੁਝ ਘੰਟਿਆਂ ਦੀ ਪੈਰੋਲ ਦਿੱਤੀ ਜਾਂਦੀ ਹੈ ਅਤੇ ਡੇਰਾ ਮੁਖੀ ਨੂੰ ਉਸ ਦੇ ਜਨਮ ਦਿਨ ਦੇ ਜਸ਼ਨ ਮਨਾਉਣ ਲਈ ਹੀ 40 ਦਿਨ ਦੀ ਪੈਰੋਲ ਦੇ ਦਿੱਤੀ ਗਈ। ਅਜਿਹੇ ਘਟਨਾਕ੍ਰਮ ਕਰਕੇ ਹੀ ਸਿੱਖਾਂ ਨੂੰ ਇਹ ਮੰਨਣਾ ਪੈਂਦਾ ਹੈ ਕਿ ਦੇਸ਼ ਦਾ ਕਾਨੂੰਨ ਅਤੇ ਸਰਕਾਰ ਦੇ ਉਨ੍ਹਾਂ ਪ੍ਰਤੀ ਦੋਹਰੇ ਮਾਪਦੰਡ ਹਨ। ਉਨ੍ਹਾਂ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਸਿੱਖ ਕੈਦੀਆਂ ਨੂੰ ਵੀ ਪੈਰੋਲਾਂ ਦਿੱਤੀਆਂ ਜਾਣ।

Read Latest News and Breaking News at Daily Post TV, Browse for more News

Ad
Ad

Punjab District News