ਜਥੇਦਾਰ ਗੜਗੱਜ ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਤਿਆਪਾਲ ਮਲਿਕ ਨੇ ਨਿਧੜਕ ਹੋ ਕੇ ਪੰਜਾਬ ਅਤੇ ਖ਼ਾਸਕਰ ਸਿੱਖਾਂ ਲਈ ਅਵਾਜ਼ ਉਠਾਈ, ਜਿਸ ਨੂੰ ਕਦੇ ਵੀ ਭੁਲਾਇਆ […]
By :
Amritpal Singh
Updated On: 05 Aug 2025 16:50:PM
ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਤਿਆਪਾਲ ਮਲਿਕ ਨੇ ਨਿਧੜਕ ਹੋ ਕੇ ਪੰਜਾਬ ਅਤੇ ਖ਼ਾਸਕਰ ਸਿੱਖਾਂ ਲਈ ਅਵਾਜ਼ ਉਠਾਈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਪਰ ਸੰਘਰਸ਼ ਕਰ ਰਹੇ ਸਨ ਤਾਂ ਸਤਿਆਪਾਲ ਮਲਿਕ ਨੇ ਉਨ੍ਹਾਂ ਦੇ ਹੱਕ ਵਿੱਚ ਸਰਕਾਰ ਕੋਲ ਅਵਾਜ਼ ਚੁੱਕੀ। ਇਸ ਦੇ ਨਾਲ ਹੀ ਮਲਿਕ ਨੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ 1984 ਵਿੱਚ ਕੀਤੇ ਗਏ ਫ਼ੌਜੀ ਹਮਲੇ ਨੂੰ ਵੀ ਗਲਤ ਕਰਾਰ ਦਿੱਤਾ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ।