Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਭਾਈ ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਲਿਖੀ ਚਿੱਠੀ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਦਿੱਤਾ ਵੱਡਾ ਸੰਕੇਤ

Punjab News: ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਚਿੱਠੀ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਜੇਲ੍ਹ ’ਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਕਿਹਾ ਗਿਆ […]
Nishant Malyan
By : Updated On: 03 Apr 2026 15:46:PM
ਭਾਈ ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਲਿਖੀ ਚਿੱਠੀ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਦਿੱਤਾ ਵੱਡਾ ਸੰਕੇਤ

Punjab News: ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਚਿੱਠੀ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਜੇਲ੍ਹ ’ਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਕਿਹਾ ਗਿਆ ਹੈ ਜਿਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

ਇਸ਼ਤਿਹਾਰ

ਜਥੇਦਾਰ ਗੜਗੱਜ ਸਮਰਾਲਾ ਵਿਖੇ ਗੁਰੂ ਮਾਨਿਓ ਚੇਤਨਾ ਸਮਾਗਮ ਤਹਿਤ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਸਨ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਜਾਇਜ਼ ਹਨ ਕਿਉਂਕਿ ਉਨ੍ਹਾਂ ਨੂੰ ਜੇਲ੍ਹ ਵਿਚ ਅਜਿਹੀ ਕਾਲ ਕੋਠੜੀ ਵਿਚ ਬੰਦ ਕੀਤਾ ਗਿਆ ਹੈ ਜਿੱਥੇ ਬੰਦਾ ਸਹੀ ਢੰਗ ਨਾਲ ਬੈਠ ਵੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਉਹ ਜੇਲ੍ਹ ਵਿਚ ਅਜਿਹੀ ਸਜ਼ਾ ਪਿਛਲੇ ਕਈ ਸਾਲਾਂ ਤੋਂ ਭੁਗਤ ਰਹੇ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ 2019 ਵਿਚ ਜਦੋਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਤਾਂ ਉਸ ਸਮੇਂ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਗੱਲ ਚੱਲੀ ਸੀ। ਉਨ੍ਹਾਂ ਕਿਹਾ ਕਿ ਅੱਜ 7 ਸਾਲ ਹੋ ਗਏ ਪਰ ਵਾਅਦੇ ਵਫ਼ਾ ਨਾ ਹੋਏ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘ ਜੇਲ੍ਹ ਅੰਦਰ ਪੂਰੀ ਚੜ੍ਹਦੀਕਲਾ ਵਿਚ ਹਨ।

ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਜੋ ਕਿਹਾ ਉਨ੍ਹਾਂ ਦਾ ਹੱਕ ਤੇ ਬਿਲਕੁਲ ਜਾਇਜ਼ ਹੈ ਜਿਸ ਉੱਪਰ ਉਹ ਗੌਰ ਕਰਨਗੇ। ਧਰਮ ਪਰਿਵਰਤਨ ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਸੱਚਾ ਸਿੱਖ ਕਦੇ ਵੀ ਆਪਣਾ ਧਰਮ ਪਰਿਵਰਤਨ ਨਹੀਂ ਕਰਦਾ, ਉਹ ਬੰਦ-ਬੰਦ ਕਟਵਾ ਸਕਦਾ, ਖੋਪੜੀ ਲਹਾ ਸਕਦਾ ਪਰ ਕਦੇ ਵੀ ਸਿੱਖੀ ਨਹੀਂ ਛੱਡ ਸਕਦਾ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਜੱਥੇਦਾਰ ਗੜਗੱਜ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਦੋਹਰਾ ਮਾਪਦੰਡ ਸਾਹਮਣੇ ਹੈ ਕਿ ਇੱਕ ਪਾਸੇ ਤਾਂ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ ਜਦਕਿ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਇਸ ਮੌਕੇ ਸਮਰਾਲਾ ਵਿਖੇ ਧਾਰਮਿਕ ਦੀਵਾਨ ਕਰਵਾਉਣ ਵਾਲੀ ਪ੍ਰਬੰਧਕ ਕਮੇਟੀ ਅਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਵਿਸ਼ੇਸ਼ ਤੌਰ ’ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਧੰਨਵਾਦ ਕਰਦਿਆਂ ਸਨਮਾਨਿਤ ਵੀ ਕੀਤਾ ਗਿਆ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਵਿਚ ਦੁੱਧ ਦੀ ਪੈਦਾਵਾਰ ਘੱਟ ਅਤੇ ਵਿਕਰੀ ਵੱਧ ਹੈ, ਇਸ ਲਈ ਚਿੰਤਾ ਦਾ ਵਿਸ਼ਾ ਹੈ ਕਿ ਮਿਲਾਵਟੀ ਦੁੱਧ ਵਿਕ ਰਿਹਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਪਿੰਡਾਂ ਵਿਚ ਮੱਝਾਂ ਘਟ ਰਹੀਆਂ ਹਨ, ਇਸ ਲਈ ਸੰਗਤ ਨੂੰ ਸੰਦੇਸ਼ ਹੈ ਕਿ ਪਿੰਡਾਂ ਦੇ ਲੋਕ ਪਹਿਲਾਂ ਦੀ ਤਰ੍ਹਾਂ ਪਸ਼ੂ ਪਾਲਕਾਂ ਵਾਲਾ ਰਿਵਾਇਤੀ ਕਿੱਤਾ ਅਪਨਾਉਣ ਅਤੇ ਆਪਣੇ ਬੱਚਿਆਂ ਨੂੰ ਸ਼ੁੱਧ ਖੁਰਾਕ ਖਿਲਾਉਣ। ਉਨ੍ਹਾਂ ਕਿਹਾ ਕਿ ਗੁਰੂ ਤੇ ਨਾਮ ਜੱਪਣ ਵਾਲਾ ਸਿੱਖ ਕਦੇ ਵੀ ਮਿਲਾਵਟਖੋਰੀ ਨਹੀਂ ਕਰਦਾ ਬਲਕਿ ਕਿਰਤ ਕਰਨ ਵਿਚ ਵਿਸ਼ਵਾਸ ਰੱਖਦਾ ਹੈ, ਇਸ ਲਈ ਲੋਕ ਇਸ ਨੂੰ ਇੱਕ ਕਿਰਤ ਵਜੋਂ ਅਪਨਾਉਣ।

Read Latest News and Breaking News at Daily Post TV, Browse for more News

Ad
Ad

Punjab District News