Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਜਥੇਦਾਰ ਗੜਗੱਜ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ, ਕੇਂਦਰ ਸਰਕਾਰ ਨੂੰ ਜਥੇਦਾਰ ਨੇ ਕੀਤੀ ਅਪੀਲ

Sri Akal Takht Sahib: ਉਨ੍ਹਾਂ ਕਿਹਾ ਕਿਉਂਕਿ ਭਾਈ ਰਾਜੋਆਣਾ ਉਮਰ ਕੈਦ ਨਾਲੋਂ ਦੁੱਗਣੇ ਸਮੇਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ, ਇਸ ਲਈ ਸਰਕਾਰ ਉਨ੍ਹਾਂ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਰਿਹਾਅ ਕਰੇ। Jathedar Gargajj will meet Balwant Singh Rajoana: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦ ਹੀ ਜ਼ਿੰਦਾ ਸ਼ਹੀਦ ਭਾਈ ਬਲਵੰਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Sri Akal Takht Sahib: ਉਨ੍ਹਾਂ ਕਿਹਾ ਕਿਉਂਕਿ ਭਾਈ ਰਾਜੋਆਣਾ ਉਮਰ ਕੈਦ ਨਾਲੋਂ ਦੁੱਗਣੇ ਸਮੇਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ, ਇਸ ਲਈ ਸਰਕਾਰ ਉਨ੍ਹਾਂ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਰਿਹਾਅ ਕਰੇ।

Jathedar Gargajj will meet Balwant Singh Rajoana: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦ ਹੀ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜੇਲ੍ਹ ਅਧਿਕਾਰੀਆਂ ਨਾਲ ਲਿਖਾ-ਪੜ੍ਹੀ ਕਰਨ ਲਈ ਪੱਤਰ ਭੇਜ ਦਿੱਤਾ ਗਿਆ ਹੈ।

ਸਕੱਤਰੇਤ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਲੰਮੇ ਸਮੇਂ ਤੋਂ ਫਾਂਸੀ ਚੱਕੀ ਵਿੱਚ ਕੈਦ ਹਨ, ਜੋ ਕਿ ਮਨੁੱਖੀ ਅਧਿਕਾਰਾਂ ਦਾ ਵੱਡਾ ਘਾਣ ਹੈ।

ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸਾਲ 2019 ਵਿੱਚ ਜਾਰੀ ਕੀਤੀ ਆਪਣੀ ਨੋਟੀਫਿਕੇਸ਼ਨ ਜਲਦ ਹੀ ਲਾਗੂ ਕਰਕੇ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿਉਂਕਿ ਭਾਈ ਰਾਜੋਆਣਾ ਉਮਰ ਕੈਦ ਨਾਲੋਂ ਦੁੱਗਣੇ ਸਮੇਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ, ਇਸ ਲਈ ਸਰਕਾਰ ਉਨ੍ਹਾਂ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਰਿਹਾਅ ਕਰੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਉਨ੍ਹਾਂ ਬੰਦੀ ਸਿੰਘਾਂ ਨੂੰ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਤੋਂ ਵੱਧ ਕੈਦ ਕੱਟ ਲਈ ਹੈ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਮੱਦੇਨਜ਼ਰ ਜਲਦ ਹੀ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਜੀ ਨਾਲ ਮੁਲਾਕਾਤ ਕਰਨ ਲਈ ਨਿਆਂਪੂਰਣ ਅਤੇ ਮਨੁੱਖੀ ਅਧਿਕਾਰਾਂ ਵਾਲੀ ਪਹੁੰਚ ਅਪਣਾ ਕੇ ਵਕਤੀ ਜ਼ਮਾਨਤ ਦੇਣ ਲਈ ਵੀ ਆਖਿਆ।

Read Latest News and Breaking News at Daily Post TV, Browse for more News

Ad
Ad

Punjab District News