Sri Machhiwara Sahib News: ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਪਹੁੰਚੇ ਗਿਆਨੀ ਗੜਗੱਜ ਨੇ ਕਿਹਾ ਕਿ ਸਿੱਖਾਂ ਦੀ ਆਬਾਦੀ ਘੱਟ ਰਹੀ ਹੈ ਜੋ ਬਹੁਤ ਚਿੰਤਾ ਦਾ ਵਿਸ਼ਾ ਹੈ।
Akal Takht Sahib Jathedar Giani Gargaj: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖਾਂ ਦੇ ਮਸਲਿਆਂ ‘ਤੇ ਵੱਡਾ ਬਿਆਨ ਦਿੱਤਾ ਹੈ। ਦਰਅਸਲ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਨੂੰ ਘੱਟੋ-ਘੱਟ 3 ਬੱਚੇ ਪੈਦਾ ਕਰਨ ਲਈ ਕਿਹਾ ਹੈ। ਸ੍ਰੀ ਮਾਛੀਵਾੜਾ ਸਾਹਿਬ ‘ਚ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਪਹੁੰਚੇ ਗਿਆਨੀ ਗੜਗੱਜ ਨੇ ਕਿਹਾ ਕਿ ਸਿੱਖਾਂ ਦੀ ਆਬਾਦੀ ਘੱਟ ਰਹੀ ਹੈ ਜੋ ਬਹੁਤ ਚਿੰਤਾ ਦਾ ਵਿਸ਼ਾ ਹੈ।
ਇਸ ਦੇ ਨਾਲ ਹੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਕਿਹਾ ਕਿ ਸਿੱਖਾਂ ਦੀ ਗਿਣਤੀ ਘੱਟ ਰਹੀ ਹੈ। ਹਰ ਸਿੱਖ ਪਰਿਵਾਰ ਦੇ ਘੱਟੋ-ਘੱਟ 3 ਬੱਚੇ ਹੋਣੇ ਚਾਹੀਦੇ ਹਨ। ਉਨ੍ਹਾਂ ਸਿੱਖਾਂ ਨੂੰ 3 ਬੱਚੇ ਪੈਦਾ ਕਰਨ ਦੀ ਸਲਾਹ ਦਿੱਤੀ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਕਿ ਸਿੱਖਾਂ ਦੀ ਘੱਟਦੀ ਆਬਾਦੀ ਡੂੰਘੀ ਚਿੰਤਾ ਦਾ ਵਿਸ਼ਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਅਪੀਲ ਕੀਤੀ ਹੈ ਕਿ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਬਚਪਨ ਤੋਂ ਹੀ ਗੁਰੂਆਂ ਦੀਆਂ ਕਹਾਣੀਆਂ ਸੁਣਾਈਆਂ ਜਾਣ। ਉਨ੍ਹਾਂ ਨੂੰ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਅਤੇ ਰੋਜ਼ਾਨਾ ਜੀਵਨ ਦਾ ਨੇਮ ਸਥਾਪਤ ਕਰਨਾ ਤਾਂ ਜੋ ਉਹ ਵੱਡੇ ਹੋ ਕੇ ਪੂਰਨ ਸਿੱਖ ਬਣ ਸਕਣ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਕਹਿਣਾ ਹੈ ਕਿ ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਬਜਾਏ, ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਲਿਆਂਦਾ ਜਾਣਾ ਚਾਹੀਦਾ ਹੈ। ਹਰ ਮਸਲੇ ਨੂੰ ਗੁਰਮਤਿ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ।