Banner
Banner

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਮੁਆਫ਼ੀ ਮੰਗਣ ਦੀ ਦਿੱਤੀ ਸਲਾਹ, ਸਿੱਖ ਸੰਪਰਦਾਵਾਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ

Jathedar Kuldeep Singh Gargajj:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਇੱਕ ਵਿਸ਼ੇਸ਼ ਸਲਾਹ ਦਿੰਦਿਆਂ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਮੁਆਫ਼ੀ ਮੰਗਣ ਲਈ ਕਿਹਾ ਹੈ। ਆਪਣੇ ਬਿਆਨ ਵਿੱਚ ਜਥੇਦਾਰ ਨੇ ਸਿੱਖ ਸਮਾਜ ਨੂੰ ਮਤਭੇਦ ਭੁੱਲ ਕੇ ਇਕਜੁੱਟ ਹੋਣ ਅਤੇ ਪੰਥ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ। […]
Jaspreet Singh
By : Updated On: 21 Apr 2025 17:37:PM
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਮੁਆਫ਼ੀ ਮੰਗਣ ਦੀ ਦਿੱਤੀ ਸਲਾਹ, ਸਿੱਖ ਸੰਪਰਦਾਵਾਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ
Jathedar Kuldeep Singh Gargajj

Jathedar Kuldeep Singh Gargajj:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਇੱਕ ਵਿਸ਼ੇਸ਼ ਸਲਾਹ ਦਿੰਦਿਆਂ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਮੁਆਫ਼ੀ ਮੰਗਣ ਲਈ ਕਿਹਾ ਹੈ। ਆਪਣੇ ਬਿਆਨ ਵਿੱਚ ਜਥੇਦਾਰ ਨੇ ਸਿੱਖ ਸਮਾਜ ਨੂੰ ਮਤਭੇਦ ਭੁੱਲ ਕੇ ਇਕਜੁੱਟ ਹੋਣ ਅਤੇ ਪੰਥ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਅੰਦਰੂਨੀ ਵਿਵਾਦਾਂ ਨੂੰ ਛੱਡ ਕੇ ਇਕੱਠੇ ਹੋਣ ਦੀ ਲੋੜ ਹੈ, ਤਾਂ ਜੋ ਸੰਗਤ ਦੀ ਤਾਕਤ ਵਧ ਸਕੇ ਅਤੇ ਪੰਥ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਨੇ ਖਾਸ ਤੌਰ ‘ਤੇ ਢੱਡਰੀਆਂ ਵਾਲਿਆਂ ਨੂੰ ਸਲਾਹ ਦਿੱਤੀ ਕਿ ਉਹ ਪੰਥ ਦੀ ਮੁੱਖਧਾਰਾ ਵਿੱਚ ਵਾਪਸ ਆਉਣ ਅਤੇ ਧਰਮ ਪ੍ਰਚਾਰ ਦੇ ਰਾਹ ‘ਤੇ ਚੱਲਣ।

ਜਥੇਦਾਰ ਨੇ ਸਪੱਸ਼ਟ ਕੀਤਾ ਕਿ ਢੱਡਰੀਆਂ ਵਾਲੇ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਆਪਣੀਆਂ ਭੁੱਲਾਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਕਦਮ ਸਿੱਖ ਪੰਥ ਦੀ ਏਕਤਾ ਅਤੇ ਸ਼ਾਂਤੀ ਲਈ ਜ਼ਰੂਰੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਸਾਰੀਆਂ ਸਿੱਖ ਸੰਪਰਦਾਵਾਂ ਨੂੰ ਵੀ ਇਕੱਠੇ ਹੋਣ ਦਾ ਸੱਦਾ ਦਿੱਤਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਮਿਸ਼ਨਰੀ ਕਾਲਜਾਂ, ਸੰਸਥਾਵਾਂ ਤੇ ਪ੍ਰਚਾਰਕਾਂ ਨੂੰ ਇੱਕਜੁੱਟਤਾ ਨਾਲ ਅਗਾਂਹ ਵਧਣ ਲਈ ਆਖਿਆ ਹੈ। ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਿਧਾਂਤਾਂ ਅਨੁਸਾਰ ਸਾਨੂੰ ਸਾਰਿਆਂ ਨੂੰ ਇੱਕਜੁੱਟਤਾ ਨਾਲ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨਾ ਚਾਹੀਦਾ ਹੈ ਅਤੇ ਪੰਜਾਬ ਅੰਦਰ ਧਰਮ ਪਰਿਵਰਤਨ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਸ ਦੀ ਵੱਡੀ ਲੋੜ ਹੈ।

ਇਸ ਦੇ ਨਾਲ ਹੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫਿਲਮਾਂ/ਐਨੀਮੇਸ਼ਨ ਫਿਲਮਾਂ ਦੇ ਮਾਮਲਿਆਂ ਨੂੰ ਲੈ ਕੇ 2 ਮਈ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਮੂਹ ਸਿੱਖ ਜਥੇਬੰਦੀਆਂ, ਬੁੱਧੀਜੀਵੀਆਂ ਅਤੇ ਵਿਦਵਾਦਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਸਬੰਧੀ ਫਿਲਮਾਂ ਨੂੰ ਲੈ ਕੇ ਸਿੱਖ ਜਗਤ ਅਕਸਰ ਹੀ ਚਿੰਤਿਤ ਰਹਿੰਦਾ ਹੈ ਅਤੇ ਜਦੋਂ ਵੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਸਿੱਖ ਕੌਮ ਅੰਦਰ ਰੋਸ ਅਤੇ ਰੋਹ ਦੀ ਭਾਵਨਾ ਪ੍ਰਗਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਸੰਗਤ ਵੱਲੋਂ ਕੋਈ ਠੋਸ ਨਿਰਣਾ ਲੈਣ ਲਈ ਵਿਚਾਰ ਆਉਂਦੇ ਰਹਿੰਦੇ ਹਨ ਅਤੇ ਇਹ ਬੇਹੱਦ ਸੰਜੀਦਾ ਮਾਮਲਾ ਹੋਣ ਕਰਕੇ ਗੰਭੀਰ ਚਿੰਤਨ ਦੀ ਮੰਗ ਕਰਦਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਸਮੂਹ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਸੰਸਥਾਵਾਂ, ਸਭਾ ਸੁਸਾਇਟੀਆਂ, ਕੌਮੀ ਮਾਮਲਿਆਂ ਪ੍ਰਤੀ ਸੰਜੀਦਾ ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਦੀ ਅਤਿ ਮਹੱਤਵਪੂਰਨ ਰਾਏ ਪ੍ਰਾਪਤ ਕਰਨ ਲਈ ਇਹ ਵਿਸ਼ੇਸ਼ ਇਕੱਤਰਤਾ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਇਕੱਤਰਤਾ ਸਬੰਧੀ ਸੱਦਾ ਪੱਤਰ ਸਮੂਹ ਜਥੇਬੰਦੀਆਂ ਤੇ ਵਿਦਵਾਦਾਂ ਨੂੰ ਭੇਜੇ ਜਾਣਗੇ ਅਤੇ ਅਪੀਲ ਕੀਤੀ ਕਿ ਇਸ ਮਾਮਲੇ ਉੱਤੇ ਆਪਣੇ ਸੁਝਾਅ ਲੈ ਕੇ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।

Read Latest News and Breaking News at Daily Post TV, Browse for more News

Ad
Ad