Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ SARKAR E KHALSA ਪੋਰਟਲ ਲਾਂਚ, ਕਿਸੇ ਵੀ ਸਹਾਇਤਾ ਲਈ ਹੜ੍ਹ ਪੀੜਤ ਸਿੱਧਾ ਕਰ ਸਕਦੇ ਹਨ ਸੰਪਰਕ

ਪੰਜਾਬ ਵਿੱਚ ਆਏ ਭਿਆਨਕ ਹੜਾਂ ਤੋਂ ਬਾਅਦ ਜਿੱਥੇ ਕਈ ਪਿੰਡ ਅਜੇ ਵੀ ਮੁਸ਼ਕਿਲਾਂ ‘ਚ ਘਿਰੇ ਹੋਏ ਹਨ, ਉੱਥੇ ਹੀ ਹੁਣ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇਕ ਵੱਡੀ ਪਹਿਲ ਕੀਤੀ ਗਈ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀਰਵਾਰ ਨੂੰ ਇੱਕ ਖਾਸ ਵੈਬਸਾਈਟ (SARKAREKHALSA.ORG) ਦਾ ਉਦਘਾਟਨ ਕੀਤਾ ਗਿਆ ਹੈ, ਜੋ ਹੜ ਪੀੜਤਾਂ ਦੀ ਸਹਾਇਤਾ ਲਈ ਸਮਰਪਿਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ SARKAR E KHALSA ਪੋਰਟਲ ਲਾਂਚ, ਕਿਸੇ ਵੀ ਸਹਾਇਤਾ ਲਈ ਹੜ੍ਹ ਪੀੜਤ ਸਿੱਧਾ ਕਰ ਸਕਦੇ ਹਨ ਸੰਪਰਕ

ਪੰਜਾਬ ਵਿੱਚ ਆਏ ਭਿਆਨਕ ਹੜਾਂ ਤੋਂ ਬਾਅਦ ਜਿੱਥੇ ਕਈ ਪਿੰਡ ਅਜੇ ਵੀ ਮੁਸ਼ਕਿਲਾਂ ‘ਚ ਘਿਰੇ ਹੋਏ ਹਨ, ਉੱਥੇ ਹੀ ਹੁਣ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇਕ ਵੱਡੀ ਪਹਿਲ ਕੀਤੀ ਗਈ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀਰਵਾਰ ਨੂੰ ਇੱਕ ਖਾਸ ਵੈਬਸਾਈਟ (SARKAREKHALSA.ORG) ਦਾ ਉਦਘਾਟਨ ਕੀਤਾ ਗਿਆ ਹੈ, ਜੋ ਹੜ ਪੀੜਤਾਂ ਦੀ ਸਹਾਇਤਾ ਲਈ ਸਮਰਪਿਤ ਹੈ।

”ਸਿੱਧਾ ਸੰਪਰਕ ਕਰ ਸਕਦੇ ਹਨ ਹੜ੍ਹ ਪੀੜਤ”
ਇਸ ਵੈਬਸਾਈਟ ਰਾਹੀਂ ਉਹ ਹਰ ਵਿਅਕਤੀ, ਜਿਸਨੂੰ ਕਿਸੇ ਵੀ ਕਿਸਮ ਦੀ ਸਹਾਇਤਾ ਜਾਂ ਸਮੱਗਰੀ ਦੀ ਲੋੜ ਹੈ, ਸਿੱਧਾ ਸੰਪਰਕ ਕਰ ਸਕੇਗਾ। ਨਾਲ ਹੀ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਦਾਨ ਦੇਣਾ ਚਾਹੁੰਦੀ ਹੈ ਤਾਂ ਉਹ ਵੀ ਇਸ ਮੰਚ ਰਾਹੀਂ ਆਪਣਾ ਯੋਗਦਾਨ ਦੇ ਸਕਦੀ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਇਸ ਪਲੇਟਫਾਰਮ ਦਾ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਜਿੱਥੇ ਕਈ ਲੋਕਾਂ ਤੱਕ ਬੇਹਿਸਾਬ ਸਮੱਗਰੀ ਪਹੁੰਚ ਰਹੀ ਹੈ ਪਰ ਕਈ ਲੋੜਵੰਦ ਅਜੇ ਵੀ ਖਾਲੀ ਹੱਥ ਹਨ, ਹੁਣ ਇਹ ਵੈਬਸਾਈਟ ਉਸ ਅਸਮਾਨਤਾ ਨੂੰ ਖਤਮ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ।

”ਮਿਲੇਗੀ ਪਾਰਦਰਸ਼ਤਾ, ਲੋਕਾਂ ਨੂੰ ਵੀ ਸਾਧਾਨ ਰਹਿਣ ਦੀ ਲੋੜ”
ਉਨ੍ਹਾਂ ਨੇ ਕਿਹਾ ਕਿ ਇਹ ਵੈਬਸਾਈਟ ਪੂਰੀ ਤਰ੍ਹਾਂ ਅਪਡੇਟ ਰਹੇਗੀ ਤਾਂ ਜੋ ਹਰ ਇੱਕ ਕੇਸ ਨੂੰ ਵਿਸਥਾਰ ਨਾਲ ਦਰਜ ਕੀਤਾ ਜਾ ਸਕੇ ਅਤੇ ਮਦਦ ਸਹੀ ਥਾਂ ਤੱਕ ਪਹੁੰਚੇ। ਇਸ ਕਦਮ ਨਾਲ ਜਿੱਥੇ ਪਾਰਦਰਸ਼ਤਾ ਬਰਕਰਾਰ ਰਹੇਗੀ, ਉੱਥੇ ਹੀ ਲੋਕਾਂ ਵਿੱਚ ਭਰੋਸਾ ਵੀ ਵਧੇਗਾ। ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਕਿ ਇਸ ਪ੍ਰਕਿਰਿਆ ਰਾਹੀਂ ਕੋਈ ਧੋਖਾਧੜੀ ਨਾ ਹੋਵੇ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਪੰਜਾਬ ਦੇ ਹੜ-ਪ੍ਰਭਾਵਿਤ ਖੇਤਰਾਂ ਵਿੱਚ ਅਜੇ ਵੀ ਕਈ ਪਰਿਵਾਰ ਬੇਘਰ ਹਨ ਅਤੇ ਆਪਣੀਆਂ ਜ਼ਿੰਦਗੀਆਂ ਨੂੰ ਮੁੜ ਪੱਟੜੀ ‘ਤੇ ਲਿਆਉਣ ਲਈ ਸੰਘਰਸ਼ ਕਰ ਰਹੇ ਹਨ। ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕਈ ਸਮਾਜ ਸੇਵੀ ਸੰਸਥਾਵਾਂ ਵੱਖ-ਵੱਖ ਥਾਵਾਂ ‘ਤੇ ਰਾਹਤ ਸਮੱਗਰੀ ਵੰਡਣ ਵਿੱਚ ਲੱਗੀਆਂ ਹੋਈਆਂ ਹਨ। ਹੁਣ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਕੀਤੀ ਗਈ ਇਹ ਡਿਜ਼ਿਟਲ ਪਹਲ ਸਹਾਇਤਾ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਦੇਵੇਗੀ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸ ਜਤਾਈ ਕਿ ਇਸ ਮੰਚ ਰਾਹੀਂ ਨਾ ਸਿਰਫ਼ ਹੜ ਪੀੜਤ ਪਰਿਵਾਰਾਂ ਨੂੰ ਸਹੀ ਸਮੇਂ ‘ਤੇ ਸਹਾਇਤਾ ਮਿਲੇਗੀ, ਬਲਕਿ ਦਾਨੀਆਂ ਦਾ ਯੋਗਦਾਨ ਵੀ ਸਹੀ ਢੰਗ ਨਾਲ ਲਾਭਪਾਤਰੀਆਂ ਤੱਕ ਪਹੁੰਚੇਗਾ।

Read Latest News and Breaking News at Daily Post TV, Browse for more News

Ad
Ad

Punjab District News