Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 29 IAS ਅਧਿਕਾਰੀਆਂ ਦੇ ਤਬਾਦਲੇ, ਰੋਪੜ, ਲੁਧਿਆਣਾ, ਬਰਨਾਲਾ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਦੇ DC ਬਦਲੇ...... ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਅਤੇ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ...... ਪੰਜਾਬ ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ...... IPL 2027: ਹਾਰਦਿਕ ਪਾਂਡਿਆ ਪੰਜਾਬ ਕਿੰਗਜ਼ ’ਚ ਸ਼ਾਮਲ, ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਨਾਲ ਜੁੜੇ...... ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ...... ਸੰਜੀਵ ਅਰੋੜਾ ਨੇ ED ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਹੁਕਮ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ...... ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ....... ਦੁਨੀਆ ਦੇ 50 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 49 ਭਾਰਤ ਦੇ...... ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ......

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੌੜ ਮੰਡੀ ਬੰਬ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 2017 ਵਿਚ ਹੋਏ ਮੌੜ ਮੰਡੀ ਬੰਬ ਧਮਾਕੇ ਦੇ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਹੜੇ ਅੱਜ ਵੀ ਇਸ ਅੱਤਵਾਦੀ ਘਟਨਾ ਵਿਚ ਮਾਰੇ ਗਏ ਆਪਣੇ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਲਈ ਇਨਸਾਫ਼ ਦੀ ਉਡੀਕ ਕਰ ਰਹੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੌੜ ਮੰਡੀ ਬੰਬ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
Jathedar Invited The Committee

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 2017 ਵਿਚ ਹੋਏ ਮੌੜ ਮੰਡੀ ਬੰਬ ਧਮਾਕੇ ਦੇ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਹੜੇ ਅੱਜ ਵੀ ਇਸ ਅੱਤਵਾਦੀ ਘਟਨਾ ਵਿਚ ਮਾਰੇ ਗਏ ਆਪਣੇ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਲਈ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਮੁਲਾਕਾਤ ਦੌਰਾਨ ਪੀੜਤ ਪਰਿਵਾਰਾਂ ਨੇ ਜਥੇਦਾਰ ਗੜਗੱਜ ਨੂੰ ਸਮੁੱਚੀ ਘਟਨਾ ਦੇ ਵੇਰਵੇ ਵਿਸਥਾਰ ਵਿਚ ਸਾਂਝੇ ਕੀਤੇ ਕਿ ਕਿਵੇਂ 31 ਜਨਵਰੀ 2017 ਨੂੰ ਉਨ੍ਹਾਂ ਦੇ ਮੁਹੱਲੇ ਵਿਚ ਇਕ ਸਿਆਸੀ ਰੈਲੀ ਦੇ ਦੌਰਾਨ ਬੰਬ ਧਮਾਕਾ ਹੋਇਆ, ਜਿਸ ਵਿਚ ਪੰਜ ਬੱਚਿਆਂ ਸਮੇਤ ਸੱਤ ਜਣੇ ਮਾਰੇ ਗਏ। ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਆਪਣੇ ਮੁਹੱਲੇ ਵਿਚ ਖੇਡ ਰਹੇ ਸਨ, ਜਦੋਂ ਉੱਥੇ ਕਰਵਾਈ ਇਕ ਸਿਆਸੀ ਰੈਲੀ ਦੇ ਨੇੜੇ ਬੰਬ ਧਮਾਕਾ ਹੋਇਆ।

ਜਥੇਦਾਰ ਗੜਗੱਜ ਨੇ ਪੀੜਤ ਪਰਿਵਾਰਾਂ ਨੂੰ ਤੁਰੰਤ ਇਨਸਾਫ਼ ਦੇਣ ਦੀ ਗੱਲ ਕਰਦਿਆਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਅੱਜ ਤੱਕ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਤੱਕ ਕਿਉਂ ਨਹੀਂ ਪਹੁੰਚ ਸਕੀ। ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਕੇਸ ਨਾਲ ਸਬੰਧਤ ਜਾਂਚ ਰਿਪੋਰਟਾਂ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਜਿਸ ਗੱਡੀ ਵਿਚ ਬੰਬ ਧਮਾਕਾ ਹੋਇਆ ਸੀ, ਉਹ ਡੇਰਾ ਸਿਰਸਾ ਦੇ ਇਕ ਡੇਰੇ ਵਿਚ ਤਿਆਰ ਹੋਈ ਸੀ ਪਰ ਫਿਰ ਵੀ ਦੋਸ਼ੀਆਂ ਨੂੰ ਬਚਾਇਆ ਰਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜਿੰਨਾ ਚਿਰ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ, ਇਨ੍ਹਾਂ ਦੀ ਆਵਾਜ਼ ਸਮੁੱਚੇ ਪੰਥ ਅਤੇ ਪੰਜਾਬ ਨੂੰ ਨਾਲ ਲੈ ਕੇ ਚੁੱਕੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News