Punjab News;ਪਟਿਆਲਾ ਦੀ ਕੇਂਦਰੀ ਜੇਲ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਅਕਾਲ ਤਖਤ ਸਾਹਿਬ ਦੇ ਕਾਰਜ ਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਮੁਲਾਕਾਤ ਕਰਨ ਦੇ ਲਈ ਪਹੁੰਚ ਰਹੇ ਹਨ।10 ਵਜੇ ਦੇ ਕਰੀਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਬਲਵੰਤ ਸਿੰਘ ਰਾਜੌਆਣਾ ਨਾਲ ਬੈਠ ਮੁਲਾਕਾਤ ਕਰਨਗੇ ਜਿਸ ‘ਚ ਕਈ ਅਹਿਮ ਵਿਸ਼ਿਆਂ ਤੇ ਚਰਚਾ ਹੋ ਸਕਦੀ ਹੈ।

ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ ਦਾ ਕੀਤਾ ਜਾਵੇਗਾ ਸਨਮਾਨ: ਅਰੋੜਾ
ਚੰਡੀਗੜ੍ਹ- ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦ ਜ਼ਰੂਰੀ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕਰ ਕੇ ਲੋਕ-ਪੱਖੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ...