Journalism Of Hope
BREAKING NEWS
GMADA-Punjab Govt ਦੀ ਪਟੀਸ਼ਨ ’ਤੇ ਹਾਈਕੋਰਟ ‘ਚ ਸੁਣਵਾਈ: ED ਨੂੰ ਨੋਟਿਸ ਜਾਰੀ.......10 ਅਕਤੂਬਰ ਦੇ CJP ਪ੍ਰਦਰਸ਼ਨ ’ਤੇ ਸਸਪੈਂਸ, ਦਿੱਲੀ ਪੁਲਿਸ ਨੇ ਅਜੇ ਨਹੀਂ ਦਿੱਤੀ ਇਜਾਜ਼ਤ.......ਪੁਲਿਸ ਦੀ ਵੱਡੀ ਕਾਰਵਾਈ, 3 ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 8 ਗ੍ਰਿਫ਼ਤਾਰ......ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ.......ਬਰਖ਼ਾਸਤ AIG ਰਾਜਜੀਤ ਹੁੰਦਲ ਦੇ ਪੁਲਿਸ ਰਿਮਾਂਡ ‘ਚ ਹੋਰ ਵਾਧਾ........ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR.......RBI ਨੇ ਰੇਪੋ ਰੇਟ ‘ਚ ਕੀਤਾ ਵਾਧਾ, ਲੋਨ ਹੋ ਸਕਦੇ ਨੇ ਮਹਿੰਗੇ

ਸ਼੍ਰੋਮਣੀ ਕਮੇਟੀ ਦੇ ਸਭ ਤੋਂ ਬਜ਼ੁਰਗ 91 ਸਾਲਾ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਹੋਇਆ ਦਿਹਾਂਤ

Jathedar Suba Singh oldest member of SGPC passed away: ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦਾ ਦੇਹਾਂਤ ਹੋ ਗਿਆ। ਉਹ 91 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਡੱਬਵਾਲਾ ਕਲਾਂ, ਨੇੜੇ ਮੰਡੀ ਅਰਨੀਵਾਲਾ, ਜ਼ਿਲ੍ਹਾ ਫਾਜ਼ਿਲਕਾ ਵਿਖੇ ਕੀਤਾ ਗਿਆ। ਜਥੇਦਾਰ ਸੂਬਾ ਸਿੰਘ ਨੇ ਆਪਣਾ […]
By : Updated On: 07 Oct 2026 17:16:PM
ਸ਼੍ਰੋਮਣੀ ਕਮੇਟੀ ਦੇ ਸਭ ਤੋਂ ਬਜ਼ੁਰਗ 91 ਸਾਲਾ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਹੋਇਆ ਦਿਹਾਂਤ
  • ਪਿਛਲੇ 48 ਸਾਲ ਤੋਂ ਐਸਜੀਪੀਸੀ ਦੇ ਮੈਂਬਰ ਵਜੋਂ ਨਿਭਾ ਰਹੇ ਸਨ ਸੇਵਾਵਾਂ

Jathedar Suba Singh oldest member of SGPC passed away: ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦਾ ਦੇਹਾਂਤ ਹੋ ਗਿਆ। ਉਹ 91 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਡੱਬਵਾਲਾ ਕਲਾਂ, ਨੇੜੇ ਮੰਡੀ ਅਰਨੀਵਾਲਾ, ਜ਼ਿਲ੍ਹਾ ਫਾਜ਼ਿਲਕਾ ਵਿਖੇ ਕੀਤਾ ਗਿਆ। ਜਥੇਦਾਰ ਸੂਬਾ ਸਿੰਘ ਨੇ ਆਪਣਾ ਲੰਮਾ ਜੀਵਨ ਪੰਥਕ ਅਤੇ ਸਿਆਸੀ ਸੇਵਾਵਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਸੰਤ ਫਤਿਹ ਸਿੰਘ, ਜਥੇਦਾਰ ਜਗਦੇਵ ਸਿੰਘ ਤਲਵੰਡੀ, ਜਥੇਦਾਰ ਗੁਰਚਰਨ ਸਿੰਘ ਟੌਹੜਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਕਈ ਪੰਥਕ ਤੇ ਸਿਆਸੀ ਆਗੂਆਂ ਨਾਲ ਕੰਮ ਕੀਤਾ।

ਇਸ਼ਤਿਹਾਰ

ਜਥੇਦਾਰ ਸੂਬਾ ਸਿੰਘ 1978 ਵਿੱਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਸਨ। ਉਨ੍ਹਾਂ ਨੂੰ ਕਰੀਬ 48 ਸਾਲ ਤੱਕ SGPC ਮੈਂਬਰ ਰਹਿਣ ਦਾ ਮਾਣ ਹਾਸਲ ਹੋਇਆ। ਉਹ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਵੀ ਰਹੇ ਅਤੇ ਆਪਣੇ ਦੇਹਾਂਤ ਸਮੇਂ ਕਮੇਟੀ ਦੇ ਸਭ ਤੋਂ ਬਜ਼ੁਰਗ ਤੇ ਸੀਨੀਅਰ ਮੈਂਬਰਾਂ ਵਿੱਚ ਸ਼ਾਮਲ ਸਨ।

ਅਕਾਲੀ ਦਲ ਦੇ ਕਈ ਮੋਰਚਿਆਂ ’ਚ ਲਿਆ ਹਿੱਸਾ
ਜਥੇਦਾਰ ਸੂਬਾ ਸਿੰਘ ਦਾ ਜਨਮ 1936 ਵਿੱਚ ਜ਼ਿਲ੍ਹਾ ਲਾਹੌਰ ਦੇ ਪਿੰਡ ਸਾਧੋ ਕੇ ਵਿਖੇ ਮਾਤਾ ਤੇਜ ਕੌਰ ਅਤੇ ਪਿਤਾ ਜਿਉਣ ਸਿੰਘ ਦੇ ਘਰ ਹੋਇਆ ਸੀ। ਦੇਸ਼ ਦੀ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਮਾਲਵਾਲਾ ਅਤੇ ਡੱਬਵਾਲਾ ਕਲਾਂ ਵਿੱਚ ਆ ਕੇ ਵੱਸ ਗਿਆ। ਪਰਿਵਾਰ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਣ ਕਾਰਨ ਜਥੇਦਾਰ ਸੂਬਾ ਸਿੰਘ ਨੇ ਪਾਰਟੀ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਈਆਂ ਅਤੇ ਪਾਰਟੀ ਵੱਲੋਂ ਲਾਏ ਗਏ ਕਈ ਮੋਰਚਿਆਂ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ।

ਉਨ੍ਹਾਂ ਨੇ 1973 ਵਿੱਚ ਆਪਣੇ ਪਿੰਡ ਡੱਬਵਾਲਾ ਕਲਾਂ ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਕੈਂਪ ਵੀ ਲਗਾਇਆ ਸੀ। ਦੱਸਿਆ ਜਾਂਦਾ ਹੈ ਕਿ ਇਸ ਕੈਂਪ ਨਾਲ ਜੁੜੇ ਆਗੂਆਂ ਵਿੱਚ ਬਲਵੰਤ ਸਿੰਘ ਰਾਮੂਵਾਲੀਆ ਵੀ ਸ਼ਾਮਲ ਸਨ। ਜਥੇਦਾਰ ਸੂਬਾ ਸਿੰਘ ਨੇ ਅਕਾਲੀ ਦਲ ਦੇ ਮੁਸ਼ਕਲ ਦੌਰ ਵਿੱਚ ਵੀ ਪਾਰਟੀ ਦਾ ਸਾਥ ਦਿੱਤਾ। ਉਨ੍ਹਾਂ ਦੇ ਸਾਦੇ ਅਤੇ ਸਿਧਾਂਤਕ ਜੀਵਨ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਉਨ੍ਹਾਂ ਨੂੰ ਇਮਾਨਦਾਰੀ ਅਤੇ ਵਫ਼ਾਦਾਰੀ ਦੀ ਮਿਸਾਲ ਵਜੋਂ ਯਾਦ ਕੀਤਾ ਜਾਂਦਾ ਹੈ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਤੋਂ ਕਦੇ ਕੋਈ ਭੱਤਾ, ਸਰਕਾਰੀ ਵਾਹਨ ਜਾਂ ਹੋਰ ਨਿੱਜੀ ਲਾਭ ਨਹੀਂ ਲਿਆ।

Read Latest News and Breaking News at Daily Post TV, Browse for more News

Ad
Ad

Punjab District News