Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ

Jhota Murder Case: CBI team reaches Mansa at midnight: ਮਾਨਸਾ: ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਲਈ ਸੀਬੀਆਈ ਦੀ ਟੀਮ ਮੰਗਲਵਾਰ ਦੇਰ ਰਾਤ ਮਾਨਸਾ ਪਹੁੰਚ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘਾਈ ਨਾਲ ਜਾਂਚ ਅਤੇ ਇਨਸਾਫ਼ ਦਾ ਭਰੋਸਾ ਦੇਣ ਤੋਂ ਕਰੀਬ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ
  • CBI ਟੀਮ ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ

Jhota Murder Case: CBI team reaches Mansa at midnight: ਮਾਨਸਾ: ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਲਈ ਸੀਬੀਆਈ ਦੀ ਟੀਮ ਮੰਗਲਵਾਰ ਦੇਰ ਰਾਤ ਮਾਨਸਾ ਪਹੁੰਚ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘਾਈ ਨਾਲ ਜਾਂਚ ਅਤੇ ਇਨਸਾਫ਼ ਦਾ ਭਰੋਸਾ ਦੇਣ ਤੋਂ ਕਰੀਬ ਪੰਜ ਘੰਟਿਆਂ ਬਾਅਦ ਟੀਮ ਇੱਥੇ ਪਹੁੰਚੀ। ਸੀਬੀਆਈ ਟੀਮ ਨੇ ਮਾਨਸਾ ਪੁਲਿਸ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਕਤਲ ਮਾਮਲੇ ਨਾਲ ਸਬੰਧਤ ਫਾਈਲਾਂ ਜਾਂਚ ਏਜੰਸੀ ਨੂੰ ਸੌਂਪ ਦਿੱਤੀਆਂ। ਟੀਮ ਅੱਜ ਬੁੱਧਵਾਰ ਨੂੰ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰੇਗੀ।

ਪਰਿਵਾਰ ਦੀ ਮੰਗ ’ਤੇ ਇਹ ਮਾਮਲਾ ਪੰਜਾਬ ਪੁਲਿਸ ਤੋਂ ਸੀਬੀਆਈ ਨੂੰ ਸੌਂਪਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਇਸ ਸਬੰਧੀ ਜਾਣਕਾਰੀ ਦਿੱਤੀ ਸੀ।

ਨੌਵੇਂ ਦਿਨ ਵੀ ਧਰਨਾ ਜਾਰੀ, ਅੰਤਿਮ ਸਸਕਾਰ ਤੋਂ ਇਨਕਾਰ
ਝੋਟਾ ਦੇ ਪਰਿਵਾਰ ਅਤੇ ਸਮਰਥਕਾਂ ਦਾ ਧਰਨਾ ਬੁੱਧਵਾਰ ਨੂੰ ਨੌਵੇਂ ਦਿਨ ਵੀ ਜਾਰੀ ਹੈ। ਹਾਲੇ ਤੱਕ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਹੋਇਆ। ਝੋਟਾ ਦੇ ਪਿਤਾ ਭੀਮ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਨਸਾਫ਼ ਮਿਲਣ ਤੱਕ ਅੰਤਿਮ ਸਸਕਾਰ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਕੈਮਿਸਟ ਅਸ਼ਵਨੀ ਕੁਮਾਰ ਨੇ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਅਮਿਤ ਸ਼ਾਹ ਨੇ ਦਿੱਤਾ ਸਖ਼ਤ ਕਾਰਵਾਈ ਦਾ ਭਰੋਸਾ
ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਅਮਿਤ ਸ਼ਾਹ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਿਡਰ ਹੋ ਕੇ ਸੰਘਰਸ਼ ਕੀਤਾ। ਉਨ੍ਹਾਂ ਦੇ ਕਤਲ ਨੇ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸ਼ਾਹ ਨੇ ਕਿਹਾ ਕਿ ਪੰਜਾਬ ਨੂੰ ਚਿੱਟੇ ਦੇ ਸਰਾਪ ਤੋਂ ਮੁਕਤ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸੀਬੀਆਈ ਜਾਂਚ ਦੌਰਾਨ ਜਿਹੜਾ ਵੀ ਦੋਸ਼ੀ ਪਾਇਆ ਗਿਆ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਲੱਭ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

ਮੁਲਜ਼ਮ ਦੀ 34 ਕਰੋੜ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ
ਮੌਕੇ ’ਤੇ ਪਹੁੰਚੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਮੰਗ ਰੱਖੀ ਕਿ ਮੁਲਜ਼ਮ ਅਸ਼ਵਨੀ ਕੁਮਾਰ ਦੀ ਕਰੀਬ 34 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਜਾਂ ਇਹ ਜਾਇਦਾਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਆਪਣਾ ਹੋਣਹਾਰ ਪੁੱਤਰ ਗੁਆਇਆ ਹੈ ਅਤੇ ਉਸ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News