Banner
Banner

HC ਦੇ ਹੁਕਮਾਂ ਬਾਵਜੂਦ ਜੋਬਨਜੀਤ ਸਿੰਘ ਦੀ ਨਹੀਂ ਹੋਈ ਰਿਹਾਈ, ਪਰਿਵਾਰ ਮੁੜ ਪਹੁੰਚਿਆ ਕੋਰਟ

Jobanjit Singh Case: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਸਪੱਸ਼ਟ ਹੁਕਮਾਂ ਦੇ ਬਾਵਜੂਦ ਜੋਬਨਜੀਤ ਸਿੰਘ ਦੀ ਅੰਮ੍ਰਿਤਸਰ ਕੇਂਦਰੀ ਜੇਲ੍ਹ ਤੋਂ ਰਿਹਾਈ ਨਾ ਹੋਣ ਦਾ ਮਾਮਲਾ ਹੁਣ ਹੋਰ ਗੰਭੀਰ ਹੋ ਗਿਆ ਹੈ। ਰਿਹਾਈ ਵਿੱਚ ਹੋਈ ਦੇਰੀ ਤੋਂ ਬਾਅਦ ਜੋਬਨਜੀਤ ਸਿੰਘ ਦਾ ਪਰਿਵਾਰ ਅੱਜ ਮੁੜ ਹਾਈਕੋਰਟ ਪਹੁੰਚਿਆ ਹੈ। ਜਾਣਕਾਰੀ ਅਨੁਸਾਰ ਹਾਈਕੋਰਟ ਵੱਲੋਂ ਰਿਹਾਈ ਦੇ ਆਦੇਸ਼ […]
Dailypost News
By : Published: 05 Jun 2026 15:08:PM
HC ਦੇ ਹੁਕਮਾਂ ਬਾਵਜੂਦ ਜੋਬਨਜੀਤ ਸਿੰਘ ਦੀ ਨਹੀਂ ਹੋਈ ਰਿਹਾਈ, ਪਰਿਵਾਰ ਮੁੜ ਪਹੁੰਚਿਆ ਕੋਰਟ

Jobanjit Singh Case: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਸਪੱਸ਼ਟ ਹੁਕਮਾਂ ਦੇ ਬਾਵਜੂਦ ਜੋਬਨਜੀਤ ਸਿੰਘ ਦੀ ਅੰਮ੍ਰਿਤਸਰ ਕੇਂਦਰੀ ਜੇਲ੍ਹ ਤੋਂ ਰਿਹਾਈ ਨਾ ਹੋਣ ਦਾ ਮਾਮਲਾ ਹੁਣ ਹੋਰ ਗੰਭੀਰ ਹੋ ਗਿਆ ਹੈ। ਰਿਹਾਈ ਵਿੱਚ ਹੋਈ ਦੇਰੀ ਤੋਂ ਬਾਅਦ ਜੋਬਨਜੀਤ ਸਿੰਘ ਦਾ ਪਰਿਵਾਰ ਅੱਜ ਮੁੜ ਹਾਈਕੋਰਟ ਪਹੁੰਚਿਆ ਹੈ।

ਜਾਣਕਾਰੀ ਅਨੁਸਾਰ ਹਾਈਕੋਰਟ ਵੱਲੋਂ ਰਿਹਾਈ ਦੇ ਆਦੇਸ਼ ਜਾਰੀ ਕੀਤੇ ਜਾਣ ਤੋਂ ਬਾਅਦ ਵੀ ਬੀਤੀ ਰਾਤ ਜੋਬਨਜੀਤ ਸਿੰਘ ਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ। ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੇ ਰਾਤ ਦੇਰ ਤੱਕ ਰਿਹਾਈ ਦੀ ਉਡੀਕ ਕੀਤੀ, ਪਰ ਜੇਲ੍ਹ ਪ੍ਰਸ਼ਾਸਨ ਨੇ ਦੱਸਿਆ ਕਿ ਰਿਹਾਈ ਸਬੰਧੀ ਈ-ਮੇਲ ਉਨ੍ਹਾਂ ਤੱਕ ਨਹੀਂ ਪਹੁੰਚੀ।

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਐਡਵਾਈਜ਼ਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੇ ਦੋਸ਼ ਲਗਾਇਆ ਕਿ ਜੋਬਨਜੀਤ ਸਿੰਘ ਦੀ ਰਿਹਾਈ ਵਿੱਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਰਿਹਾਈ ਨਾ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ।


ਐਡਵੋਕੇਟ ਸਿਆਲੀ ਨੇ ਇਹ ਵੀ ਦੋਸ਼ ਲਗਾਇਆ ਕਿ ਮਜੀਠਾ ਪੁਲਿਸ ਜੋਬਨਜੀਤ ਸਿੰਘ ਨੂੰ ਕਿਸੇ ਹੋਰ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਕਾਰਨ ਰਿਹਾਈ ਦੀ ਪ੍ਰਕਿਰਿਆ ਨੂੰ ਲਟਕਾਇਆ ਜਾ ਰਿਹਾ ਹੈ।

ਵਕੀਲਾਂ ਦਾ ਕਹਿਣਾ ਹੈ ਕਿ ਜੇਕਰ ਅਦਾਲਤ ਦੇ ਹੁਕਮਾਂ ਨੂੰ ਵੀ ਲਾਗੂ ਨਾ ਕੀਤਾ ਜਾਵੇ ਤਾਂ ਇਹ ਕਾਨੂੰਨੀ ਪ੍ਰਣਾਲੀ ਅਤੇ ਨਿਆਂ ਪ੍ਰਕਿਰਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਕਾਨੂੰਨ ਨੂੰ ਛਿੱਕੇ ‘ਤੇ ਟੰਗ ਕੇ ਕੰਮ ਕਰ ਰਹੀ ਹੈ ਅਤੇ ਅਦਾਲਤੀ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ।

ਦੂਜੇ ਪਾਸੇ, ਹਾਈਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਰਿਹਾਈ ਨਾ ਹੋਣ ਕਾਰਨ ਪਰਿਵਾਰ ਅਤੇ ਸਮਰਥਕਾਂ ਵਿੱਚ ਵੀ ਨਾਰਾਜ਼ਗੀ ਪਾਈ ਜਾ ਰਹੀ ਹੈ। ਹੁਣ ਸਭ ਦੀਆਂ ਨਜ਼ਰਾਂ ਹਾਈਕੋਰਟ ਦੀ ਅਗਲੀ ਸੁਣਵਾਈ ਅਤੇ ਪ੍ਰਸ਼ਾਸਨ ਦੇ ਰੁਖ ‘ਤੇ ਟਿਕੀਆਂ ਹੋਈਆਂ ਹਨ।

Read Latest News and Breaking News at Daily Post TV, Browse for more News

Ad
Ad