ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ
Kabaddi player Gurjit Tut passes away: ਫਿਰੋਜ਼ਪੁਰ: ਫਿਰੋਜ਼ਪੁਰ ਦੇ ਪਿੰਡ ਤੂਤ ਦੇ ਰਹਿਣ ਵਾਲੇ ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਗੁਰਦੇ ਦੀ ਬਿਮਾਰੀ ਤੋਂ ਪੀੜਤ ਸੀ , ਫਰੀਦਕੋਟ ਦੇ ਇੱਕ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਸੀ ਜਿੱਥੇ ਉਨ੍ਹਾਂ ਦਾ ਹਸਪਤਾਲ ਚ’ ਦਿਹਾਂਤ ਹੋ ਗਿਆ।
ਗੁਰਜੀਤ ਤੂਤ ਨੇ ਲੰਬੇ ਸਮੇਂ ਤੱਕ ਕਬੱਡੀ ਦੇ ਮੈਦਾਨ ਵਿੱਚ ਆਪਣੀ ਖੇਡ ਦੇ ਜੌਹਰ ਦਿਖਾਏ ਅਤੇ ਕਬੱਡੀ ਜਗਤ ਵਿੱਚ ਇੱਕ ਵੱਖਰੀ ਪਛਾਣ ਬਣਾਈ। ਉਹ ਕਬੱਡੀ ਦੇ ਇੱਕ ਵੱਡੇ ਨਾਮ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਕਬੱਡੀ ਜਗਤ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਗੁਰਜੀਤ ਸਿੰਘ ਤੂਤ ਦਾ ਕਬੱਡੀ ਪ੍ਰਤੀ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੀ ਖੇਡ ਅਤੇ ਮੈਦਾਨ ਵਿੱਚ ਦਿਖਾਇਆ ਜਜ਼ਬਾ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਬਣਿਆ ਰਹੇਗਾ
ਜਾਣਕਾਰੀ ਅਨੁਸਾਰ, ਉਨ੍ਹਾਂ ਦੀ ਅੰਤਿਮ ਅਰਦਾਸ 12 ਅਗਸਤ 2026 ਨੂੰ ਪਿੰਡ ਟੂਟ (ਨੇੜੇ ਪਿੰਡ ਸਾਧਾਂ ਵਾਲਾ) ਵਿਖੇ ਹੋਣ ਦੀ ਗੱਲ ਦੱਸੀ ਗਈ ਹੈ।
