ਜਗਰਾਉਂ ‘ਚ ਕਬੱਡੀ ਖਿਡਾਰੀ ਦਾ ਕਤਲ, ਅਣਪਛਾਤਿਆਂ ਨੇ ਗੋਲੀ ਮਾਰ ਕੇ ਵਾਰਦਾਤ ਨੂੰ ਦਿੱਤਾ ਅੰਜਾਮ
Jagraon Murder of a kabaddi player; ਜਗਰਾਉਂ ਜ਼ਿਲ੍ਹੇ ਵਿੱਚ ਐਸਐਸਪੀ ਦਫ਼ਤਰ ਤੋਂ ਥੋੜ੍ਹੀ ਦੂਰੀ ‘ਤੇ ਇੱਕ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਿਪੋਰਟਾਂ ਅਨੁਸਾਰ, ਅਣਪਛਾਤੇ ਵਿਅਕਤੀਆਂ ਨੇ ਹਸਪਤਾਲ ਦੇ ਬਾਹਰ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ 26 ਸਾਲਾ ਤੇਜਪਾਲ ਵਜੋਂ ਹੋਈ ਹੈ, ਜੋ ਕਿ ਗਿੱਦੜਵਿੰਡੀ ਪਿੰਡ ਦਾ ਰਹਿਣ ਵਾਲਾ ਸੀ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਕਬੱਡੀ ਖਿਡਾਰੀ ਨੂੰ ਅੱਧੇ ਘੰਟੇ ਤੱਕ ਬੇਰਹਿਮੀ ਨਾਲ ਕੁੱਟਿਆ ਅਤੇ ਫਿਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦਾ ਕਾਰਨ ਅਜੇ ਵੀ ਅਣਜਾਣ ਹੈ। ਪੁਲਿਸ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਅਤੇ ਘਟਨਾ ਬਾਰੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਜਿਸ ਹਸਪਤਾਲ ਵਿੱਚ ਹਮਲਾਵਰਾਂ ਨੇ ਹਮਲਾ ਕੀਤਾ, ਉਸ ਦੇ ਕੈਮਰੇ ਕਥਿਤ ਤੌਰ ‘ਤੇ ਬੰਦ ਸਨ।