Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Kamal Kaur Murder: ਕਮਲ ਕੌਰ ਭਾਬੀ ਦੇ ਕਤਲ ਮਾਮਲੇ ‘ਚ ਗ੍ਰਿਫ਼ਤਾਰ 2 ਆਰੋਪੀਆਂ ਨੂੰ ਅਦਾਲਤ ਨੇ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

Kamal Kaur Murder: ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਗ੍ਰਿਫਤਾਰ ਦੋ ਨਿਹੰਗ ਸਿੰਘ ਜਸਪ੍ਰੀਤ ਅਤੇ ਸਿਮਰਨਜੀਤ ਸਿੰਘ ਨੂੰ ਮੁੜ ਬਠਿੰਡਾ ਅਦਾਲਤ ਦੇ ਵਿੱਚ ਕੀਤਾ ਗਿਆ ਪੇਸ਼ ਕੀਤਾ ਗਿਆ ਸੀ। ਜਿੱਥੇ ਮਾਨਯੋਗ ਅਦਾਲਤ ਨੇ ਮੁਲਜ਼ਮ ਜਸਪ੍ਰੀਤ ਸਿੰਘ (ਮੋਗਾ) ਅਤੇ ਨਿਮਨਰਜੀਤ ਸਿੰਘ (ਤਰਨਤਾਰਨ) ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Kamal Kaur Murder: ਕਮਲ ਕੌਰ ਭਾਬੀ ਦੇ ਕਤਲ ਮਾਮਲੇ ‘ਚ ਗ੍ਰਿਫ਼ਤਾਰ 2 ਆਰੋਪੀਆਂ ਨੂੰ ਅਦਾਲਤ ਨੇ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

Kamal Kaur Murder: ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਗ੍ਰਿਫਤਾਰ ਦੋ ਨਿਹੰਗ ਸਿੰਘ ਜਸਪ੍ਰੀਤ ਅਤੇ ਸਿਮਰਨਜੀਤ ਸਿੰਘ ਨੂੰ ਮੁੜ ਬਠਿੰਡਾ ਅਦਾਲਤ ਦੇ ਵਿੱਚ ਕੀਤਾ ਗਿਆ ਪੇਸ਼ ਕੀਤਾ ਗਿਆ ਸੀ। ਜਿੱਥੇ ਮਾਨਯੋਗ ਅਦਾਲਤ ਨੇ ਮੁਲਜ਼ਮ ਜਸਪ੍ਰੀਤ ਸਿੰਘ (ਮੋਗਾ) ਅਤੇ ਨਿਮਨਰਜੀਤ ਸਿੰਘ (ਤਰਨਤਾਰਨ) ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਹੈ। ਗ੍ਰਿਫਤਾਰ ਨਿਹੰਗ ਸਿੰਘਾਂ ਨੂੰ ਅਦਾਲਤ ਵੱਲੋਂ ਜੁਡੀਸ਼ੀਅਲ ਕਸਟਡੀ ਵਿੱਚ ਬਠਿੰਡਾ ਜੇਲ੍ਹ ਭੇਜਣ ਦੇ ਆਦੇਸ਼ ਦਿੱਤੇ ਗਏ ਹਨ।

ਕਮਲ ਕੌਰ ਭਾਬੀ ਦੀ ਮੌਤ ਦਮ ਘੁੱਟਣ ਨਾਲ ਹੋਈ ਸੀ। ਕੰਚਨ ਦੀ ਪੋਸਟਮਾਰਟਮ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਉਸਨੂੰ ਮੌਤ ਤੋਂ ਪਹਿਲਾਂ ਗਲਾ ਘੁੱਟ ਕੇ ਮਾਰਿਆ ਗਿਆ ਸੀ। ਇਸ ਦੇ ਨਾਲ ਹੀ ਮਾਮਲੇ ਦੇ ਮੁੱਖ ਆਰੋਪੀ ਅੰਮ੍ਰਿਤਪਾਲ ਸਿੰਘ ਮਹਿਰੋਂ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਹੁਣ ਪੁਲਿਸ ਨੇ ਉਸਨੂੰ ਯੂਏਈ ਤੋਂ ਵਾਪਸ ਲਿਆਉਣ ਲਈ ਗ੍ਰਿਫ਼ਤਾਰੀ ਵਾਰੰਟ ਦੀ ਇੱਕ ਕਾਪੀ ਉੱਥੋਂ ਦੇ ਅਧਿਕਾਰੀਆਂ ਨੂੰ ਭੇਜਣ ਦੀ ਤਿਆਰੀ ਕਰ ਲਈ ਹੈ।

ਇਸ ਪੂਰੀ ਘਟਨਾ ਦੀ ਜ਼ਿੰਮੇਵਾਰੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਲਈ ਹੈ, ਜੋ ਘਟਨਾ ਤੋਂ ਬਾਅਦ ਯੂਏਈ ਭੱਜ ਗਿਆ ਸੀ। ਪੁਲਿਸ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਹ ਕਿਤੇ ਨਹੀਂ ਮਿਲਿਆ। ਜਦੋਂ 15 ਜੂਨ ਨੂੰ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ। ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਉਹ ਕਤਲ ਵਾਲੀ ਸਵੇਰ 9:15 ਵਜੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਯੂਏਈ ਭੱਜ ਗਿਆ ਸੀ। ਯੂਏਈ ਤੋਂ ਕਾਤਲ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀਆਂ ਨੇ ਕੰਚਨ ਕੁਮਾਰੀ ਉਰਫ ਭਾਬੀ ਕਮਲ ਕੌਰ ਨੂੰ ਕਾਰ ਪ੍ਰਮੋਸ਼ਨ ਬਹਾਨੇ ਬਠਿੰਡਾ ਬੁਲਾਇਆ ਸੀ। ਜਿੱਥੇ ਉਨ੍ਹਾਂ ਨੇ ਕੰਚਨ ਦੀ ਇਓਨ ਕਾਰ ਮੁਰੰਮਤ ਲਈ ਇੱਕ ਗੈਰਾਜ ਵਿੱਚ ਲਾ ਦਿੱਤੀ ,ਜੋ ਦੇਰ ਰਾਤ ਤੱਕ ਠੀਕ ਹੋਈ। ਗੱਡੀ ਠੀਕ ਹੋਣ ਤੋਂ ਬਾਅਦ ਉਹ ਕੰਚਨ ਨੂੰ ਆਪਣੇ ਨਾਲ ਲੈ ਗਏ ਅਤੇ ਸੁੰਨਸਾਨ ਥਾਂ ‘ਤੇ ਲਿਜਾਕੇ ਉਸ ਦਾ ਉਦੋਂ ਤੱਕ ਗਲ ਘੁੱਟਿਆ ਗਿਆ, ਜਦੋਂ ਤੱਕ ਉਸ ਦੀ ਮੌਤ ਨੂੰ ਹੋ ਗਈ। ਮੁਲਾਜਮਾਂ ਨੇ ਕੰਚਨ ਕੁਮਾਰੀ ਦੀ ਲਾਸ਼ ਨੂੰ ਉਸੇ ਦੀ ਕਾਰ ਵਿੱਚ ਰੱਖ ਲਿਆ ,ਜਿਸ ਨੂੰ ਆਦੇਸ਼ ਹਸਪਤਾਲ ਦੇ ਨਜ਼ਦੀਕ ਪਾਰਕਿੰਗ ’ਚ ਪਾਰਕ ਕਰਕੇ ਫਰਾਰ ਹੋ ਗਏ।

Read Latest News and Breaking News at Daily Post TV, Browse for more News

Ad
Ad

Punjab District News