ਕੰਗਨਾ ਰਣੌਤ ਮਾਣਹਾਨੀ ਕੇਸ ‘ਚ ਪੇਸ਼, ਅਦਾਲਤ ‘ਚ ਹੋਇਆ ਵੱਡਾ ਐਲਾਨ! ਕਿਸਾਨ ਆਗੂ ਨੇ ਕੀ ਕਿਹਾ?
Punjab News: ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਮੰਗਲਵਾਰ ਨੂੰ ਬਠਿੰਡਾ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਪੇਸ਼ ਹੋਈ। ਉਨ੍ਹਾਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ।
ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਕੰਗਨਾ ਰਣੌਤ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਸੀ ਇਹ ਵਿਸ਼ੇਸ਼ ਅਧਿਕਾਰ ਉਨ੍ਹਾਂ ਨੂੰ ਪਹਿਲਾਂ ਦਿੱਤਾ ਗਿਆ ਸੀ। ਬੀਬੀ ਮਹਿੰਦਰ ਕੌਰ ਦੇ ਵਕੀਲ ਨੇ ਦੋ ਹੋਰ ਗਵਾਹਾਂ ਦੇ ਬਿਆਨ ਦਰਜ ਕੀਤੇ। ਅਗਲੀ ਸੁਣਵਾਈ ਹੁਣ 10 ਫਰਵਰੀ ਨੂੰ ਹੋਵੇਗੀ।
ਬੀਬੀ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਕੰਗਨਾ ਰਣੌਤ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਹੈ। “ਅਸੀਂ ਅੱਜ ਉਨ੍ਹਾਂ ਦੀ ਪੇਸ਼ੀ ਦੁਬਾਰਾ ਤਹਿ ਕੀਤੀ ਅਤੇ ਉਨ੍ਹਾਂ ਦੇ ਵਕੀਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕਈ ਦਲੀਲਾਂ ਪੇਸ਼ ਕੀਤੀਆਂ।
ਉਨ੍ਹਾਂ ਨੇ ਕਿਹਾ, “ਅਸੀਂ ਮੰਗ ਕਰਦੇ ਹਾਂ ਕਿ ਜੱਜ ਜੋ ਵੀ ਸਜ਼ਾ ਦੇਣਗੇ, ਉਹ ਮੰਜ਼ੂਰ ਹੈ। ਹਾਲਾਂਕਿ, ਪਾਸਪੋਰਟ ਜ਼ਬਤ ਕਰਨ ਦੇ ਮਾਮਲੇ ਦੀ ਸੁਣਵਾਈ, ਜੋ ਕਿ ਅੱਜ ਹੋਣੀ ਸੀ, ਨੂੰ ਵੀ ਬਾਅਦ ਦੀ ਤਰੀਕ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਆਪਣੇ ਬਿਆਨ ਦਰਜ ਕੀਤੇ। ਅਸੀਂ ਜੱਜ ਨੂੰ ਦੱਸਿਆ ਹੈ ਕਿ ਅਸੀਂ ਜਾਣਦੇ ਹਾਂ ਕਿ ਅਸੀਂ ਇਸ ਮਾਂ ਨੂੰ ਜਾਣਦੇ ਹਾਂ ਤੇ ਇਸ ਮਾਂ ਨੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ ਸੀ। ਕੰਗਨਾ ਰਣੌਤ ਨੇ ਇਦਾਂ ਪੋਸਟ ਕੀਤਾ, ਜਿਸ ਦੀ ਅਸੀਂ ਨਿੰਦਾ ਕਰਦੇ ਹਾਂ ਅਤੇ ਮੰਗ ਕਰਦੇ ਹਾਂ ਕਿ ਜਿਸ ਨੇ ਵੀ ਗਲਤ ਕੰਮ ਕੀਤਾ ਹੈ, ਉਸ ਨੂੰ ਸਜ਼ਾ ਵੀ ਮਿਲਣੀ ਚਾਹੀਦੀ ਹੈ।