Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Kapurthala News: ਅਮਰੀਕਨ ਸਿਟੀਜਨ ਨੌਜਵਾਨ ਦੀ ਪੰਜਾਬ ਦੇ ਨਸ਼ਾ ਛਡਾਓ ਕੇਂਦਰ ਵਿਚ ਮੌਤ

Punjab News: ਪੰਜਾਬ ਆਏ ਅਮਰੀਕਾ ਦੇ ਪੱਕੇ ਮੁੰਡੇ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਰੀਕਨ ਸਿਟੀਜਨ ਅਮਰਵੀਰ ਸਿੰਘ ਪੁੱਤਰ ਕੁਲਦੀਪ ਸਿੰਘ ਹਾਲ ਵਾਸੀ ਕਪੂਰਥਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਕਰਤਾਰਪੁਰ ਰੋਡ ’ਤੇ ਸਥਿਤ ਪੱਤੜ ਕਲਾਂ ਨਸ਼ਾ ਛਡਾਊ ਕੇਂਦਰ ਵਿਖੇ ਭੇਦਭਰੀ ਹਾਲਤ ਵਿਚ ਮੌਤ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Kapurthala News: ਅਮਰੀਕਨ ਸਿਟੀਜਨ ਨੌਜਵਾਨ ਦੀ ਪੰਜਾਬ ਦੇ ਨਸ਼ਾ ਛਡਾਓ ਕੇਂਦਰ ਵਿਚ ਮੌਤ

Punjab News: ਪੰਜਾਬ ਆਏ ਅਮਰੀਕਾ ਦੇ ਪੱਕੇ ਮੁੰਡੇ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਰੀਕਨ ਸਿਟੀਜਨ ਅਮਰਵੀਰ ਸਿੰਘ ਪੁੱਤਰ ਕੁਲਦੀਪ ਸਿੰਘ ਹਾਲ ਵਾਸੀ ਕਪੂਰਥਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਕਰਤਾਰਪੁਰ ਰੋਡ ’ਤੇ ਸਥਿਤ ਪੱਤੜ ਕਲਾਂ ਨਸ਼ਾ ਛਡਾਊ ਕੇਂਦਰ ਵਿਖੇ ਭੇਦਭਰੀ ਹਾਲਤ ਵਿਚ ਮੌਤ ਹੋਈ ਹੈ।

ਪਰਿਵਾਰਕ ਮੈਂਬਰਾਂ ਅਨੁਸਾਰ ਅੱਜ ਸਵੇਰੇ ਉਨ੍ਹਾਂ ਨੂੰ ਨਸ਼ਾ ਛਡਾਓ ਕੇਂਦਰ ਤੋਂ ਸੂਚਨਾ ਮਿਲੀ ਕਿ ਉਨ੍ਹਾਂ ਦਾ ਲੜਕਾ ਉੱਠ ਨਹੀਂ ਰਿਹਾ, ਜਿਸ ’ਤੇ ਉਹ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ, ਜਿਥੇ ਡਿਊਟੀ ਡਾਕਟਰ ਯੋਗਿਤਾ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਲਗਭਗ ਇਕ ਮਹੀਨੇ ਪਹਿਲਾਂ ਹੀ ਅਮਰੀਕਾ ਤੋਂ ਆਇਆ ਸੀ ਤੇ ਤਕਰੀਬਨ ਤਿੰਨ ਦਿਨ ਪਹਿਲਾਂ ਉਸ ਨੂੰ ਪਰਿਵਾਰਕ ਮੈਂਬਰਾਂ ਨੇ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾਇਆ ਸੀ, ਜਿਸ ਦੀ ਅੱਜ ਸਵੇਰੇ ਭੇਦਭਰੀ ਹਾਲਤ ਵਿਚ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੇ ਗਲੇ ’ਤੇ ਕੁਝ ਸੱਟ ਦੇ ਨਿਸ਼ਾਨ ਵੀ ਹਨ। ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਕਰਤਾਰਪੁਰ ਦੇ ਡੀ.ਐਸ.ਪੀ. ਨਰਿੰਦਰ ਸਿੰਘ ਔਜਲਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਹੈ ਜਾਂਚ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News