Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਕਰਾਚੀ-ਲਾਹੌਰ-ਇਸਲਾਮਾਬਾਦ ਖਾਮੇਨੇਈ ਦੀ ਮੌਤ ਦਾ ‘ਸੇਕ’! ਪਾਕਿਸਤਾਨ ਵਿੱਚ ਸਥਿਤੀ ਕਾਬੂ ਤੋਂ ਬਾਹਰ

ਇਰਾਨ ਦੇ ਸੁਪਰੀਮ ਲੀਡਰ ਆਇਤੁੱਲਾ ਅਲੀ ਖ਼ਾਮੇਨੇਈ ਦੀ ਅਮਰੀਕਾ-ਇਜ਼ਰਾਈਲ ਹਮਲੇ ਵਿੱਚ ਮੌਤ ਤੋਂ ਬਾਅਦ ਪਾਕਿਸਤਾਨ ਦੇ ਕਰਾਚੀ ਵਿੱਚ ਹਾਲਾਤ ਬੇਕਾਬੂ ਹੋ ਗਏ ਹਨ। ਐਤਵਾਰ ਸਵੇਰੇ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਰਾਚੀ ਸਥਿਤ ਅਮਰੀਕੀ ਕੌਂਸਲੇਟ ਨੂੰ ਘੇਰ ਲਿਆ ਅਤੇ ਇਮਾਰਤ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹੋਈ ਹਿੰਸਾ ਨੂੰ ਕਾਬੂ ਕਰਨ ਦੀ ਕੋਸ਼ਿਸ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਰਾਚੀ-ਲਾਹੌਰ-ਇਸਲਾਮਾਬਾਦ ਖਾਮੇਨੇਈ ਦੀ ਮੌਤ ਦਾ ‘ਸੇਕ’! ਪਾਕਿਸਤਾਨ ਵਿੱਚ ਸਥਿਤੀ ਕਾਬੂ ਤੋਂ ਬਾਹਰ

ਇਰਾਨ ਦੇ ਸੁਪਰੀਮ ਲੀਡਰ ਆਇਤੁੱਲਾ ਅਲੀ ਖ਼ਾਮੇਨੇਈ ਦੀ ਅਮਰੀਕਾ-ਇਜ਼ਰਾਈਲ ਹਮਲੇ ਵਿੱਚ ਮੌਤ ਤੋਂ ਬਾਅਦ ਪਾਕਿਸਤਾਨ ਦੇ ਕਰਾਚੀ ਵਿੱਚ ਹਾਲਾਤ ਬੇਕਾਬੂ ਹੋ ਗਏ ਹਨ। ਐਤਵਾਰ ਸਵੇਰੇ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਰਾਚੀ ਸਥਿਤ ਅਮਰੀਕੀ ਕੌਂਸਲੇਟ ਨੂੰ ਘੇਰ ਲਿਆ ਅਤੇ ਇਮਾਰਤ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹੋਈ ਹਿੰਸਾ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦਿਆਂ ਪੁਲਸ ਨੇ ਲੋਕਾਂ ‘ਤੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 30 ਤੋਂ ਵੱਧ ਜ਼ਖਮੀ ਹਨ।

ਜਾਣਕਾਰੀ ਅਨੁਸਾਰ ਖਾਮੇਨੇਈ ਦੀ ਮੌਤ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ‘ਮਾਈ ਕੋਲਾਚੀ ਰੋਡ’ ‘ਤੇ ਸਥਿਤ ਅਮਰੀਕੀ ਕੌਂਸਲੇਟ ਦੀਆਂ ਕੰਧਾਂ ਟੱਪ ਕੇ ਅੰਦਰ ਦਾਖ਼ਲ ਹੋ ਗਏ। ਵਾਇਰਲ ਹੋ ਰਹੀਆਂ ਵੀਡੀਓਜ਼ ਵਿੱਚ ਦਿਖਾਇਆ ਗਿਆ ਹੈ ਕਿ ਭੀੜ ਨੇ ਕੌਂਸਲੇਟ ਦੀ ਇਮਾਰਤ ਦੇ ਕੁਝ ਹਿੱਸਿਆਂ ਨੂੰ ਅੱਗ ਲਗਾ ਦਿੱਤੀ ਅਤੇ ਖਿੜਕੀਆਂ ਦੇ ਸ਼ੀਸ਼ੇ ਤੋੜ ਦਿੱਤੇ। ਭੀੜ ਨੂੰ ਖਿੰਡਾਉਣ ਲਈ ਪੁਲਸ ਅਤੇ ਅਰਧ ਸੈਨਿਕ ਬਲਾਂ ਨੇ ਪਹਿਲਾਂ ਅੱਥਰੂ ਗੈਸ ਦੇ ਗੋਲੇ ਛੱਡੇ, ਪਰ ਜਦੋਂ ਸਥਿਤੀ ਕਾਬੂ ਤੋਂ ਬਾਹਰ ਹੋ ਗਈ ਤਾਂ ਗੋਲੀਬਾਰੀ ਕੀਤੀ ਗਈ।

ਕਰਾਚੀ ਤੋਂ ਇਲਾਵਾ ਗਿਲਗਿਤ-ਬਾਲਟਿਸਤਾਨ ਦੇ ਸਕਾਰਦੂ ਇਲਾਕੇ ਵਿੱਚ ਵੀ ਗੁੱਸੇ ਵਿੱਚ ਆਈ ਭੀੜ ਨੇ ਸੰਯੁਕਤ ਰਾਸ਼ਟਰ ਦੇ ਦਫ਼ਤਰ ਨੂੰ ਅੱਗ ਲਗਾ ਦਿੱਤੀ। ਲਾਹੌਰ ਅਤੇ ਇਸਲਾਮਾਬਾਦ ਵਿੱਚ ਵੀ ਅਮਰੀਕੀ ਡਿਪਲੋਮੈਟਿਕ ਇਲਾਕਿਆਂ ਵਿੱਚ ਭਾਰੀ ਪ੍ਰਦਰਸ਼ਨ ਹੋ ਰਹੇ ਹਨ। ਸਿੰਧ ਦੇ ਗ੍ਰਹਿ ਮੰਤਰੀ ਨੇ ਘਟਨਾ ਦੀ ਰਿਪੋਰਟ ਤਲਬ ਕੀਤੀ ਹੈ ਅਤੇ ਪੂਰੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਮਰੀਕੀ ਕੌਂਸਲੇਟ ਦੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਨਾਲ-ਨਾਲ ਭਾਰਤ ਦੇ ਜੰਮੂ-ਕਸ਼ਮੀਰ ਅਤੇ ਲਖਨਊ ਵਿੱਚ ਵੀ ਖ਼ਾਮੇਨੇਈ ਦੀ ਮੌਤ ਦੇ ਵਿਰੋਧ ਵਿੱਚ ਪ੍ਰਦਰਸ਼ਨ ਹੋਏ ਹਨ। ਸ਼੍ਰੀਨਗਰ ਦੇ ਲਾਲ ਚੌਕ ਵਿੱਚ ਸੈਂਕੜੇ ਲੋਕਾਂ ਨੇ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੱਢਿਆ। ਇਸ ਘਟਨਾ ਮਗਰੋਂ ਪਾਕਿਸਤਾਨ ਵਿੱਚ ਅਮਰੀਕੀ ਅਤੇ ਇਜ਼ਰਾਈਲੀ ਹਿੱਤਾਂ ਨਾਲ ਜੁੜੀਆਂ ਥਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਲੋਕਾਂ ਨੂੰ ਕਰਾਚੀ ਦੇ ਕੌਂਸਲੇਟ ਇਲਾਕੇ ਵੱਲ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News