Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਦਿੱਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੇ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ, ਵੀਡੀਓ ਹੋਈ ਵਾਇਰਲ

ਪੰਜਾਬੀ ਗਾਇਕ ਕਰਨ ਔਜਲਾ ਇਨੀਂ ਦਿਨੀਂ ਆਪਣੇ ਭਾਰਤ ਦੌਰੇ ‘P-POP CULTURE’ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਹੋਣ ਵਾਲੇ ਆਪਣੇ ਵੱਡੇ ਕੰਸਰਟ ਤੋਂ ਠੀਕ ਪਹਿਲਾਂ ਕਰਨ ਔਜਲਾ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ। CM ਨੇ ਕੀਤੀ ਰੱਜ ਕੇ ਤਾਰੀਫ਼ਮੁੱਖ ਮੰਤਰੀ ਰੇਖਾ ਗੁਪਤਾ ਨੇ ਆਪਣੇ […]
ਲੇਖਕ : ਪ੍ਰਕਾਸ਼ਿਤ: 
ਦਿੱਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੇ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ, ਵੀਡੀਓ ਹੋਈ ਵਾਇਰਲ

ਪੰਜਾਬੀ ਗਾਇਕ ਕਰਨ ਔਜਲਾ ਇਨੀਂ ਦਿਨੀਂ ਆਪਣੇ ਭਾਰਤ ਦੌਰੇ ‘P-POP CULTURE’ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਹੋਣ ਵਾਲੇ ਆਪਣੇ ਵੱਡੇ ਕੰਸਰਟ ਤੋਂ ਠੀਕ ਪਹਿਲਾਂ ਕਰਨ ਔਜਲਾ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ।

CM ਨੇ ਕੀਤੀ ਰੱਜ ਕੇ ਤਾਰੀਫ਼
ਮੁੱਖ ਮੰਤਰੀ ਰੇਖਾ ਗੁਪਤਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਸ ਮੁਲਾਕਾਤ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਰਨ ਔਜਲਾ ਦੀ ਸ਼ਲਾਘਾ ਕਰਦਿਆਂ ਲਿਖਿਆ, “ਕਰਨ ਔਜਲਾ ਨਾਲ ਮੁਲਾਕਾਤ ਹੋਈ! ਉਨ੍ਹਾਂ ਵਰਗੇ ਕਲਾਕਾਰ ਸਿਰਫ਼ ਪਰਫਾਰਮ ਹੀ ਨਹੀਂ ਕਰਦੇ, ਸਗੋਂ ਪੀੜ੍ਹੀਆਂ ਨੂੰ ਪ੍ਰਭਾਵਿਤ ਕਰਦੇ ਹਨ। ਦਿੱਲੀ ਸਿਰਫ਼ ਸੱਭਿਆਚਾਰ ਦਾ ਹਿੱਸਾ ਨਹੀਂ ਹੈ, ਸਗੋਂ ਅਸੀਂ ਇਸ ਦੇ ਭਵਿੱਖ ਨੂੰ ਨਵੀਂ ਦਿੱਖ ਦੇ ਰਹੇ ਹਾਂ। ਰਾਜਧਾਨੀ ਆਪਣੇ ਅਗਲੇ ਸੱਭਿਆਚਾਰਕ ਅਧਿਆਏ ਵਿੱਚ ਕਦਮ ਰੱਖ ਰਹੀ ਹੈ।”


ਕਰਨ ਔਜਲਾ ਦਾ ਇਹ ਸ਼ੋਅ 28 ਫਰਵਰੀ ਯਾਨੀ ਅੱਜ ਸ਼ਨੀਵਾਰ ਸ਼ਾਮ ਨੂੰ ਹੋਣ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਹੋਣ ਵਾਲਾ ਇਹ ਕੰਸਰਟ ਭੀੜ ਦੇ ਮਾਮਲੇ ਵਿੱਚ ਕਈ ਪੁਰਾਣੇ ਰਿਕਾਰਡ ਤੋੜ ਸਕਦਾ ਹੈ। ਦੱਸ ਦੇਈਏ ਕਿ ‘ਟੀਮ ਇਨੋਵੇਸ਼ਨ’ ਵੱਲੋਂ ਕਰਵਾਇਆ ਜਾ ਰਿਹਾ ਇਹ ਟੂਰ ਪੂਰੇ ਭਾਰਤ ਵਿੱਚ ਧਮਾਲ ਮਚਾਉਣ ਲਈ ਤਿਆਰ ਹੈ। 11 ਸ਼ਹਿਰਾਂ ਦਾ ਇੰਡੀਆ ਰਨ 28 ਫਰਵਰੀ ਨੂੰ ਨਵੀਂ ਦਿੱਲੀ ਤੋਂ ਸ਼ੁਰੂ ਹੋਵੇਗਾ ਅਤੇ ਅੰਤ ਵਿੱਚ 12 ਅਪ੍ਰੈਲ ਨੂੰ ਲੁਧਿਆਣਾ ਵਿਖੇ ਇਸ ਟੂਰ ਦਾ ਸ਼ਾਨਦਾਰ ਸਮਾਪਨ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News