Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੀ ਧਮਕੀ

Gulab Chand Kataria: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੋਸ਼ਲ ਮੀਡੀਆ ’ਤੇ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਸ਼ੱਤਰੀਯ ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਦੇ ਨਾਂ ’ਤੇ ਇਕ ਪੋਸਟ ‘ਚ ਕਟਾਰੀਆ ਖ਼ਿਲਾਫ਼ ਅਪਮਾਨਜਨਕ ਅਤੇ ਹਿੰਸਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਇਹ ਧਮਕੀ 3 ਦਿਨ ਪਹਿਲਾਂ ਉਦੈਪੁਰ ਜ਼ਿਲ੍ਹੇ ਦੇ ਗੋਗੁੰਦਾ […]
Nishant Malyan
By : Updated On: 26 Dec 2025 08:51:AM
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੀ ਧਮਕੀ

Gulab Chand Kataria: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੋਸ਼ਲ ਮੀਡੀਆ ’ਤੇ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਸ਼ੱਤਰੀਯ ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਦੇ ਨਾਂ ’ਤੇ ਇਕ ਪੋਸਟ ‘ਚ ਕਟਾਰੀਆ ਖ਼ਿਲਾਫ਼ ਅਪਮਾਨਜਨਕ ਅਤੇ ਹਿੰਸਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਇਹ ਧਮਕੀ 3 ਦਿਨ ਪਹਿਲਾਂ ਉਦੈਪੁਰ ਜ਼ਿਲ੍ਹੇ ਦੇ ਗੋਗੁੰਦਾ ਖੇਤਰ ‘ਚ ਮਹਾਰਾਣਾ ਪ੍ਰਤਾਪ ਨੂੰ ਲੈ ਕੇ ਦਿੱਤੇ ਗਏ ਕਟਾਰੀਆ ਦੇ ਬਿਆਨ ਤੋਂ ਬਾਅਦ ਸਾਹਮਣੇ ਆਈ ਹੈ। ਉਕਤ ਬਿਆਨ ਨੂੰ ਲੈ ਕੇ ਵੱਖ-ਵੱਖ ਸੰਗਠਨਾਂ ਅਤੇ ਲੋਕਾਂ ‘ਚ ਨਾਰਾਜ਼ਗੀ ਦੇਖੀ ਜਾ ਰਹੀ ਹੈ। ਸੋਸ਼ਲ ਮੀਡੀਆ ’ਤੇ ਕੁੱਝ ਲੋਕ ਧਮਕੀ ਭਰੀ ਪੋਸਟ ਦਾ ਸਮਰਥਨ ਕਰਦੇ ਵੀ ਨਜ਼ਰ ਆਏ, ਜਿਸ ਨਾਲ ਮਾਮਲੇ ਦੀ ਗੰਭੀਰਤਾ ਹੋਰ ਵੱਧ ਗਈ ਹੈ।

ਇਸ਼ਤਿਹਾਰ


ਹਾਲਾਂਕਿ, ਹੁਣ ਤੱਕ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਸਬੰਧ ‘ਚ ਕੋਈ ਰਸਮੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ। ਕਟਾਰੀਆ ਨੇ ਵੀ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ ਉਦੈਪੁਰ ਦੇ ਪੁਲਿਸ ਸੁਪਰੀਡੈਂਟ ਯੋਗੇਸ਼ ਗੋਇਲ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਨੋਟਿਸ ‘ਚ ਆਇਆ ਹੈ ਅਤੇ ਸੋਸ਼ਲ ਮੀਡੀਆ ਪੋਸਟ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਪੋਸਟ ਕਿਸ ਅਕਾਊਂਟ ਤੋਂ ਅਤੇ ਕਿਹੜੇ ਹਾਲਾਤ ‘ਚ ਕੀਤੀ ਗਈ ਸੀ।


ਨਾਲ ਹੀ ਇਸ ‘ਚ ਕਿਸੇ ਤਰ੍ਹਾਂ ਦੀ ਸਾਜ਼ਿਸ਼ ਜਾਂ ਕਾਨੂੰਨ ਵਿਵਸਥਾ ਪ੍ਰਭਾਵਿਤ ਕਰਨ ਦਾ ਇਰਾਦਾ ਤਾਂ ਨਹੀਂ ਹੈ। ਜ਼ਿਕਰਯੋਗ ਹੈ ਕਿ 22 ਦਸੰਬਰ ਨੂੰ ਗੋਗੁੰਦਾ ‘ਚ ਇਕ ਸਮਾਗਮ ਦੌਰਾਨ ਕਟਾਰੀਆ ਨੇ ਮਹਾਰਾਣਾ ਪ੍ਰਤਾਪ ਅਤੇ ਉਨ੍ਹਾਂ ਦੇ ਰਾਜ ਬਾਰੇ ਇਕ ਬਿਆਨ ਦਿੱਤਾ ਸੀ, ਜਿਸ ਨਾਲ ਵਿਵਾਦ ਪੈਦਾ ਹੋ ਗਿਆ ਸੀ। ਪੁਲਿਸ ਨੇ ਸਪੱਸ਼ਟ ਕੀਤਾ ਕਿ ਸੋਸ਼ਲ ਮੀਡੀਆ ’ਤੇ ਕਿਸੇ ਵੀ ਤਰ੍ਹਾਂ ਦੀ ਧਮਕੀ ਜਾਂ ਭੜਕਾਊ ਬਿਆਨਬਾਜ਼ੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News