Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼

Punjab News: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਿਵੇਕਲੀ ਪਹਿਲਕਦਮੀ ਸ਼ੁਰੂ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਿਸ ਤਹਿਤ ਸ਼ਹਿਰੀ ਖੇਤਰਾਂ ਵਿੱਚ ਲੰਬੇ ਪੌਦੇ ਲਗਾਏ ਜਾਣਗੇ। ਇਨ੍ਹਾਂ ਪੌਦਿਆਂ ਦੀ ਸੁਰੱਖਿਆ ਲਈ ਇਨ੍ਹਾਂ ਦੇ ਦੁਆਲੇ ਟ੍ਰੀ ਗਾਰਡਾਂ ਲਾਏ ਜਾਣਗੇ ਜਿਨ੍ਹਾਂ ‘ਤੇ ਵਿਭਾਗ ਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼

Punjab News: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਿਵੇਕਲੀ ਪਹਿਲਕਦਮੀ ਸ਼ੁਰੂ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਿਸ ਤਹਿਤ ਸ਼ਹਿਰੀ ਖੇਤਰਾਂ ਵਿੱਚ ਲੰਬੇ ਪੌਦੇ ਲਗਾਏ ਜਾਣਗੇ। ਇਨ੍ਹਾਂ ਪੌਦਿਆਂ ਦੀ ਸੁਰੱਖਿਆ ਲਈ ਇਨ੍ਹਾਂ ਦੇ ਦੁਆਲੇ ਟ੍ਰੀ ਗਾਰਡਾਂ ਲਾਏ ਜਾਣਗੇ ਜਿਨ੍ਹਾਂ ‘ਤੇ ਵਿਭਾਗ ਦਾ ਨਾਮ ਲਿਖਿਆ ਹੋਵੇਗਾ।

ਅੱਜ ਇੱਥੇ ਇੱਕ ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਛਾਂਦਾਰ ਰੁੱਖਾਂ ਦੇ ਨਾਲ-ਨਾਲ ਫਲਦਾਰ ਰੁੱਖ ਲਗਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ।

ਇੱਕ ਹੋਰ ਵਿਲੱਖਣ ਕਦਮ ਚੁੱਕਦਿਆਂ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਨਿੰਮ, ਬੋਹੜ ਅਤੇ ਪਿੱਪਲ ਨੂੰ ਸੁਰੱਖਿਅਤ ਰੁੱਖਾਂ ਵਜੋਂ ਘੋਸ਼ਿਤ ਕਰਨ ਲਈ ਇੱਕ ਪ੍ਰਸਤਾਵ ਤਿਆਰ ਕਰਨ ਵਾਸਤੇ ਕਿਹਾ ਜੋ ਕਿ ਇਨ੍ਹਾਂ ਰੁੱਖਾਂ ਦੀ ਸੰਭਾਲ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਸ਼ਿਵਾਲਿਕ ਪਹਾੜੀਆਂ ਅਤੇ ਉੱਤਰੀ ਖੇਤਰ ਵਿੱਚ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ, ਮੰਤਰੀ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਦੇ ਉਦੇਸ਼ ਨਾਲ ਪੌਦੇ ਲਗਾਉਣ ਲਈ ਵਿਆਪਕ ਮੁਹਿੰਮ ਸ਼ੁਰੂ ਕਰਨ ਦੀ ਵਕਾਲਤ ਕੀਤੀ। ਨਾਨਕ ਬਗੀਚੀਆਂ ਅਤੇ ਪਵਿੱਤਰ ਵਣ ਦੇ ਨਾਲ ਹੀ ਹਰ ਵਿਕਾਸ ਪ੍ਰੋਜੈਕਟ ਵਿੱਚ ਪਾਰਦਰਸ਼ਿਤਾ ਲਿਆਉਣ ‘ਤੇ ਜ਼ੋਰ ਦਿੰਦਿਆਂ, ਮੰਤਰੀ ਨੇ ਕਿਹਾ ਕਿ ਇਹਨਾਂ ਕਾਰਜਾਂ ਦੇ ਲਾਗੂਕਰਨ ਵਿੱਚ ਢਿੱਲ-ਮੱਠ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਮੁੱਖ ਵਣਪਾਲ (ਫੌਰੈਸਟ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ. ਕਮ ਸੀ.ਈ.ਓ. ਪਨਕੈਂਪਾ ਸੌਰਵ ਗੁਪਤਾ, ਸੀ.ਸੀ.ਐਫ.(ਹਿੱਲਜ਼) ਨਿਧੀ ਸ੍ਰੀਵਾਸਤਵ, ਸੀ.ਐਫ. ਉੱਤਰੀ ਸੰਜੀਵ ਤਿਵਾੜੀ, ਸੀ.ਐਫ. ਸ਼ਿਵਾਲਿਕ ਸਰਕਲ ਸ੍ਰੀ ਕੰਨਨ, ਡੀ.ਐਫ.ਓ. ਹੁਸ਼ਿਆਰਪੁਰ ਅਵਨੀਤ ਸਿੰਘ, ਡੀ.ਐਫ.ਓ. ਪਠਾਨਕੋਟ ਧਰਮਵੀਰ ਢੇਰੂ, ਡੀ.ਐਫ.ਓ. ਰੂਪਨਗਰ ਹਰਜਿੰਦਰ ਸਿੰਘ ਅਤੇ ਦਸੂਹਾ ਡਵੀਜ਼ਨ ਤੋਂ ਦਲਜੀਤ ਕੁਮਾਰ ਸ਼ਾਮਿਲ ਸਨ।

Read Latest News and Breaking News at Daily Post TV, Browse for more News

Ad
Ad

Punjab District News