Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਕੇਸੀ ਵੇਣੂਗੋਪਾਲ ਅੱਜ 26 ਅਕਤੂਬਰ ਨੂੰ ਪੰਜਾਬ ਦੇ ਦੌਰੇ ’ਤੇ: ਪਾਰਟੀ ਦੇ ਸੀਨੀਅਰ ਆਗੂਆਂ ਨਾਲ ਕਰਨਗੇ ਮੈਰਾਥਨ ਮੀਟਿੰਗਾਂ

ਚੰਡੀਗੜ੍ਹ: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਸੰਗਠਨਾਤਮਕ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਅੱਜ 26 ਅਕਤੂਬਰ ਨੂੰ ਪੰਜਾਬ ਦੇ ਦੌਰੇ ’ਤੇ ਹਨ। ਉਹ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਸੰਗਠਨ ਦੀ ਮੌਜੂਦਾ ਸਥਿਤੀ ਅਤੇ ਚੋਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੇਸੀ ਵੇਣੂਗੋਪਾਲ ਅੱਜ 26 ਅਕਤੂਬਰ ਨੂੰ ਪੰਜਾਬ ਦੇ ਦੌਰੇ ’ਤੇ: ਪਾਰਟੀ ਦੇ ਸੀਨੀਅਰ ਆਗੂਆਂ ਨਾਲ ਕਰਨਗੇ ਮੈਰਾਥਨ ਮੀਟਿੰਗਾਂ

ਚੰਡੀਗੜ੍ਹ: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਸੰਗਠਨਾਤਮਕ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਅੱਜ 26 ਅਕਤੂਬਰ ਨੂੰ ਪੰਜਾਬ ਦੇ ਦੌਰੇ ’ਤੇ ਹਨ। ਉਹ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਸੰਗਠਨ ਦੀ ਮੌਜੂਦਾ ਸਥਿਤੀ ਅਤੇ ਚੋਣ ਤਿਆਰੀਆਂ ਦੀ ਸਮੀਖਿਆ ਕਰਨਗੇ। ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੀ ਇਨ੍ਹਾਂ ਮੀਟਿੰਗਾਂ ਵਿੱਚ ਮੌਜੂਦ ਰਹਿਣਗੇ।

ਵੇਣੂਗੋਪਾਲ 25 ਅਕਤੂਬਰ ਨੂੰ ਹੀ ਚੰਡੀਗੜ੍ਹ ਪਹੁੰਚ ਗਏ ਸਨ। ਅੱਜ ਦੀਆਂ ਮੀਟਿੰਗਾਂ ਦੌਰਾਨ ਪਾਰਟੀ ਦੇ ਸੂਬਾਈ ਸੰਗਠਨ ਨੂੰ ਮਜ਼ਬੂਤ ਕਰਨ, ਆਗੂਆਂ ਵਿਚਾਲੇ ਤਾਲਮੇਲ ਵਧਾਉਣ ਅਤੇ ਚੋਣਾਂ ਲਈ ਰਣਨੀਤੀ ਤਿਆਰ ਕਰਨ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਅੱਜ ਦਾ ਮੀਟਿੰਗ ਪ੍ਰੋਗਰਾਮ
ਸਵੇਰੇ 11 ਵਜੇ: AICC ਜਨਰਲ ਸਕੱਤਰ, ਸੂਬਾ ਕਾਂਗਰਸ ਪ੍ਰਧਾਨ, ਕਾਰਜਕਾਰੀ ਪ੍ਰਧਾਨਾਂ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ AICC ਸਕੱਤਰਾਂ ਨਾਲ ਮੀਟਿੰਗ।
ਦੁਪਹਿਰ 12 ਵਜੇ: ਪੰਜਾਬ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਮੀਟਿੰਗ।
ਦੁਪਹਿਰ 1 ਵਜੇ: ਪੰਜਾਬ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਨਾਲ ਮੀਟਿੰਗ।
ਦੁਪਹਿਰ 3 ਵਜੇ: ਪੰਜਾਬ ਦੇ ਸੀਨੀਅਰ ਆਗੂਆਂ ਨਾਲ ਵੱਖ-ਵੱਖ ਮੁਲਾਕਾਤਾਂ।
ਸ਼ਾਮ 4 ਵਜੇ: ਪਹਿਲੀ ਨਵੰਬਰ ਨੂੰ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਵੱਡੀ ਰੈਲੀ ਦੀਆਂ ਤਿਆਰੀਆਂ ਸਬੰਧੀ ਸੀਨੀਅਰ ਆਗੂਆਂ ਨਾਲ ਮੀਟਿੰਗ।
ਸ਼ਾਮ 5 ਵਜੇ: ਪ੍ਰੈੱਸ ਕਾਨਫਰੰਸ।

ਇਨ੍ਹਾਂ ਮੀਟਿੰਗਾਂ ਨੂੰ ਪੰਜਾਬ ਵਿੱਚ ਕਾਂਗਰਸ ਦੀਆਂ ਚੋਣ ਤਿਆਰੀਆਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਪਾਰਟੀ ਲੀਡਰਸ਼ਿਪ ਸੰਗਠਨ ਨੂੰ ਸਰਗਰਮ ਕਰਨ ਦੇ ਨਾਲ-ਨਾਲ ਆਗਾਮੀ ਸਿਆਸੀ ਸਰਗਰਮੀਆਂ ਲਈ ਵੀ ਰਣਨੀਤੀ ਉਲੀਕ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News