Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 18-09-2025 ਦਾ ਮੁੱਖਵਾਕ

Hukumnama Sahib: ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ […]
Khushi
By : Updated On: 18 Sep 2025 07:13:AM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 18-09-2025 ਦਾ ਮੁੱਖਵਾਕ

Hukumnama Sahib: ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥

ਇਸ਼ਤਿਹਾਰ

ਸਚੜਾ = ਸਦਾ ਕਾਇਮ ਰਹਿਣ ਵਾਲਾ। ਸਾਲਾਹੀਐ = ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਕਰਣੈ ਜੋਗ = ਕਰਨ ਦੀ ਸਮਰੱਥਾ ਰੱਖਣ ਵਾਲਾ। ਸਾ ਧਨ = ਜੀਵ-ਇਸਤ੍ਰੀ। ਨ ਬੈਸਈ = ਨ ਬੈਸੈ, ਨਹੀਂ ਬੈਠਦੀ। ਸੋਗੁ = ਗ਼ਮ। ਅਨਦਿਨੁ = ਹਰ ਰੋਜ਼, ਹਰ ਵੇਲੇ। ਮਹਲਿ = ਪਰਮਾਤਮਾ ਦੀ ਹਜ਼ੂਰੀ ਵਿਚ। ਜਿਨਿ = ਜਿਸ (ਜੀਵ-ਇਸਤ੍ਰੀ) ਨੇ। ਪ੍ਰਿਉ ਜਾਤਾ = ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ। ਕਰਮ ਬਿਧਾਤਾ = ਜੀਵਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਸਾਰਹਿ = ਸੰਭਾਲਦੀਆਂ ਹਨ। ਸਮਾਲਹਿ = ਹਿਰਦੇ ਵਿਚ ਵਸਾਂਦੀਆਂ ਹਨ। ਵਿਜੋਗੋ = ਵਿਛੋੜਾ।੧।

ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧। ❀ ਨੋਟ: ਸਿਰਲੇਖ ਦੇ ਅੰਕ ੧, ੨, ੩, ਆਦਿਕ ਨੂੰ ਪਹਿਲਾ, ਦੂਜਾ, ਤੀਜਾ ਪੜ੍ਹਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News