ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 17-09-2025 ਦਾ ਮੁੱਖਵਾਕ

Hukumnama Sahib: ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ […]
Khushi
By : Updated On: 17 Sep 2025 07:17:AM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 17-09-2025 ਦਾ ਮੁੱਖਵਾਕ

Hukumnama Sahib: ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥

(ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ॥ਰਹਾਉ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥

Read Latest News and Breaking News at Daily Post TV, Browse for more News

Ad
Ad