Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਘਰ ‘ਤੇ ਬੁਲਡੋਜ਼ਰ ਚੱਲਣ ਮਗਰੋਂ ਖਹਿਰਾ ਦਾ ਪਹਿਲਾ ਬਿਆਨ, ਪੰਜਾਬ ਸਰਕਾਰ ਨੂੰ ਦਿੱਤੀ ਸਿੱਧੀ ਚਿਤਾਵਨੀ, ਕਿਹਾ…

Punjab News: ਪੰਜਾਬ ਦੀ ‘ਆਪ’ ਸਰਕਾਰ ਦੇ ਹੁਕਮਾਂ ‘ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ‘ਤੇ ਅੱਜ ਪੀਲਾ ਪੰਜਾ ਚਲਾਇਆ ਗਿਆ। ਸਰਕਾਰ ਦੀ ਇਸ ਕਾਰਵਾਈ ਖ਼ਿਲਾਫ਼ ਮੀਡੀਆ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਇਸ ਦੀ ਸਖ਼ਤ ਸ਼ਬਦਾਂ ‘ਚ ਨਿਖ਼ੇਧੀ ਕੀਤੀ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਵਰਦੀਧਾਰੀ ਬਦਮਾਸ਼ ਤੱਕ ਆਖ ਦਿੱਤਾ। ਉਨ੍ਹਾਂ ਦੋਸ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਘਰ ‘ਤੇ ਬੁਲਡੋਜ਼ਰ ਚੱਲਣ ਮਗਰੋਂ ਖਹਿਰਾ ਦਾ ਪਹਿਲਾ ਬਿਆਨ, ਪੰਜਾਬ ਸਰਕਾਰ ਨੂੰ ਦਿੱਤੀ ਸਿੱਧੀ ਚਿਤਾਵਨੀ, ਕਿਹਾ…

Punjab News: ਪੰਜਾਬ ਦੀ ‘ਆਪ’ ਸਰਕਾਰ ਦੇ ਹੁਕਮਾਂ ‘ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ‘ਤੇ ਅੱਜ ਪੀਲਾ ਪੰਜਾ ਚਲਾਇਆ ਗਿਆ। ਸਰਕਾਰ ਦੀ ਇਸ ਕਾਰਵਾਈ ਖ਼ਿਲਾਫ਼ ਮੀਡੀਆ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਇਸ ਦੀ ਸਖ਼ਤ ਸ਼ਬਦਾਂ ‘ਚ ਨਿਖ਼ੇਧੀ ਕੀਤੀ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਵਰਦੀਧਾਰੀ ਬਦਮਾਸ਼ ਤੱਕ ਆਖ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਮੇਰੇ ਕੋਲ ਇਸ ਥਾਂ ਦੀ ਸਾਰੀ ਮਲਕੀਅਤ ਹੈ ਅਤੇ ਸਾਡੇ ਪਰਿਵਾਰ ਦੀ ਜ਼ਮੀਨ ਹੈ ਪਰ ਇਸ ਦੇ ਬਾਵਜੂਦ ਐੱਸ. ਐੱਸ. ਪੀ. ਨੇ ਉਨ੍ਹਾਂ ਦੀ ਇਕ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਗੁਆਂਢੀਆਂ ਦਾ ਗੇਟ ਤੋੜਨ ਦੇ ਬਹਾਨੇ ਮੇਰੀ ਕੰਧ ਤੋੜ ਕੇ ਚਲੇ ਗਏ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਮਾਂ ਬਹੁਤ ਜਲਦ ਬਦਲ ਰਿਹਾ ਹੈ ਅਤੇ ਜੋ ਬੀਜੋਗੇ, ਉਹੀ ਵੱਢੋਗੇ। ਇਹ ਤੁਹਾਡੇ ਤੋਂ ਝੱਲਿਆ ਨਹੀਂ ਜਾਣਾ।


ਖਹਿਰਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇਸ ਨਾਲ ਇਹ ਸੁਨੇਹਾ ਦੇਣਾ ਚਾਹੁੰਦੀ ਹੈ ਕਿ ਜੇਕਰ ਸਰਕਾਰ ਦਾ ਕਿਸੇ ਨੇ ਵਿਰੋਧ ਕੀਤਾ ਤਾਂ ਅੱਜ ਸੁਖਪਾਲ ਖਹਿਰਾ ਦੇ ਘਰ ਜਿਸ ਤਰ੍ਹਾਂ ਪੀਲਾ ਪੰਜਾ ਚੱਲਿਆ ਹੈ, ਅਜਿਹਾ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ‘ਤੇ ਜਿੰਨੇ ਅਫ਼ਸਰ ਲੱਗੇ ਹਨ, ਇਹ ਸਾਰੇ ਪੰਜਾਬੀਅਤ ਅਤੇ ਸਿੱਖੀ ਨੂੰ ਨਫ਼ਰਤ ਕਰਦੇ ਹਨ। ਪੰਜਾਬ ਸਰਕਾਰ ਲੋਕਾਂ ‘ਚ ਇੰਨੀ ਦਹਿਸ਼ਤ ਪਾਉਣਾ ਚਾਹੁੰਦੀ ਹੈ ਕਿ ਪੂਰੇ ਸੂਬੇ ਅੰਦਰ ਕੋਈ ਉਸ ਦਾ ਵਿਰੋਧ ਨਾ ਕਰ ਸਕੇ। ਲੋਕਾਂ ਨੂੰ ਭੈਅਭੀਤ ਕਰਨ ਲਈ ਇਹ ਸਾਰੀ ਕਾਰਵਾਈ ਕੀਤੀ ਗਈ ਹੈ। ਸੁਖਪਾਲ ਖਹਿਰਾ ਨੇ ਤਿੱਖਾ ਤੰਜ ਕੱਸਦਿਆਂ ਕਿਹਾ ਕਿ ਮੇਰੇ ਪਿੱਛੇ ਤਾਂ ਇਹ ਪਿਛਲੇ 4 ਸਾਲਾਂ ਤੋਂ ਪਏ ਹੋਏ ਹਨ। ਮੇਰੇ ‘ਤੇ 6 ਝੂਠੇ ਮੁਕੱਦਮੇ ਪਾਏ ਗਏ ਅਤੇ 5 ਮਹੀਨਿਆਂ ਦੀ ਜੇਲ੍ਹ ਕਰਵਾਈ ਗਈ ਪਰ ਇਸ ਤਰ੍ਹਾਂ ਕਰਨ ਨਾਲ ਅਸੀਂ ਨਹੀਂ ਡਰਦੇ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਹੱਕ ‘ਚ ਬੋਲਣ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਕੋਲ ਪਹੁੰਚ ਰਹੇ ਹਨ।

ਬਿਕਰਮ ਮਜੀਠੀਆ ਬਾਰੇ ਕੀ ਬੋਲੇ


ਸੁਖਪਾਲ ਖਹਿਰਾ ਦਾ ਘਰ ਢਾਹੇ ਜਾਣ ਬਾਰੇ ਪਤਾ ਲੱਗਣ ‘ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦਾ ਫੋਨ ਵੀ ਸੁਖਪਾਲ ਖਹਿਰਾ ਨੂੰ ਆਇਆ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਇਸ ਸਾਰੇ ਸੰਤਾਪ ‘ਚੋਂ ਲੰਘਿਆ ਹੋਵੇ, ਉਸ ਨੂੰ ਪਤਾ ਹੁੰਦਾ ਹੈ ਕਿ ਇਸ ਜ਼ੁਲਮ ਦਾ ਕੀ ਅਸਰ ਹੁੰਦਾ ਹੈ। ਖਹਿਰਾ ਨੇ ਕਿਹਾ ਕਿ ਮਜੀਠੀਆ ਨੇ ਉਨ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News