Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਖਾਕੀ ਹੋਈ ਦਾਗ਼ਦਾਰ! 300 ਗ੍ਰਾਮ ਹੈਰੋਇਨ ਸਮੇਤ SI ਕਾਬੂ

Tarn Taran SI Held With Heroin; ਤਰਨਤਾਰਨ ਦੇ ਥਾਣਾ ਖਾਲੜਾ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ ਸਟਾਫ਼ ਦੀ ਟੀਮ ਨੇ ਕਰੀਬ 300 ਗ੍ਰਾਮ ਹੈਰੋਇਨ ਅਤੇ ਕਥਿਤ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਹੜਕੰਪ ਮਚ ਗਿਆ ਹੈ। ਜਾਣਕਾਰੀ ਅਨੁਸਾਰ, ਸੀਆਈਏ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਖਾਕੀ ਹੋਈ ਦਾਗ਼ਦਾਰ! 300 ਗ੍ਰਾਮ ਹੈਰੋਇਨ ਸਮੇਤ SI ਕਾਬੂ

Tarn Taran SI Held With Heroin; ਤਰਨਤਾਰਨ ਦੇ ਥਾਣਾ ਖਾਲੜਾ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ ਸਟਾਫ਼ ਦੀ ਟੀਮ ਨੇ ਕਰੀਬ 300 ਗ੍ਰਾਮ ਹੈਰੋਇਨ ਅਤੇ ਕਥਿਤ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਹੜਕੰਪ ਮਚ ਗਿਆ ਹੈ।

ਜਾਣਕਾਰੀ ਅਨੁਸਾਰ, ਸੀਆਈਏ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੰਬੰਧਿਤ ਪੁਲਿਸ ਅਧਿਕਾਰੀ ਕਥਿਤ ਤੌਰ ‘ਤੇ ਆਪਣੀ ਵਰਦੀ ਦਾ ਦੁਰਵਰਤੋਂ ਕਰਦੇ ਹੋਏ ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ। ਇਸ ਸੂਚਨਾ ਦੇ ਆਧਾਰ ‘ਤੇ ਐਸਪੀ (ਇਨਵੈਸਟੀਗੇਸ਼ਨ) ਰਿਪੁਤਾਪਨ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ, ਜਿਸ ਨੇ ਛਾਪੇਮਾਰੀ ਕਰਕੇ ਇਹ ਕਾਰਵਾਈ ਕੀਤੀ।

ਸੂਤਰਾਂ ਮੁਤਾਬਕ, ਇਹ ਬਰਾਮਦਗੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਜੂਪੁਰ ਦੇ ਰਹਿਣ ਵਾਲੇ ਸਾਹਿਬ ਸਿੰਘ ਨਾਲ ਸੰਬੰਧਿਤ ਝਬਾਲ ਨੇੜੇ ਇੱਕ ਅਹਾਤੇ ਵਿੱਚੋਂ ਹੋਈ। ਛਾਪੇਮਾਰੀ ਦੌਰਾਨ ਕਰੀਬ 300 ਗ੍ਰਾਮ ਹੈਰੋਇਨ ਅਤੇ ਕਥਿਤ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਸਾਹਿਬ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਮੁੱਢਲੀ ਜਾਣਕਾਰੀ ਮੁਤਾਬਕ, ਦੋਸ਼ ਹੈ ਕਿ ਆਰੋਪੀ ਸਬ-ਇੰਸਪੈਕਟਰ ਪਾਕਿਸਤਾਨ ਤੋਂ ਆਉਣ ਵਾਲੀ ਹੈਰੋਇਨ ਨੂੰ ਪੰਜਾਬ ਅਤੇ ਹੋਰ ਰਾਜਾਂ ਤੱਕ ਪਹੁੰਚਾਉਣ ਵਿੱਚ ਮਦਦ ਕਰਦਾ ਸੀ।

ਹਾਲਾਂਕਿ, ਇਸ ਪੂਰੇ ਮਾਮਲੇ ਸਬੰਧੀ ਪੰਜਾਬ ਪੁਲਿਸ ਵੱਲੋਂ ਅਜੇ ਤੱਕ ਕੋਈ ਵਿਸਥਾਰਪੂਰਵਕ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਇਸ ਲਈ ਬਰਾਮਦਗੀ, ਗ੍ਰਿਫ਼ਤਾਰੀ ਅਤੇ ਅਗਲੀ ਕਾਨੂੰਨੀ ਕਾਰਵਾਈ ਬਾਰੇ ਅਧਿਕਾਰਤ ਪੁਸ਼ਟੀ ਆਉਣੀ ਹਾਲੇ ਬਾਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News