Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਖੰਨਾ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼

Punjab News: ਖੰਨਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਦੋਸ਼ੀ ਨੂੰ ਬੱਸ ਰਾਹੀਂ ਹਥਿਆਰ ਲਿਆਉਂਦੇ ਹੋਏ ਗ੍ਰਿਫ਼ਤਾਰ ਕੀਤਾ। ਦੋਸ਼ੀ ਦੀ ਪਛਾਣ ਹਰਪਾਲ ਸਿੰਘ ਵਾਸੀ ਪਿੰਡ ਦਿਆਲਗੜ੍ਹ ਬੁੱਟਰ ਸਿਵੀਆਂ, ਥਾਣਾ ਮਹਿਤਾ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਜਾਣਕਾਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਖੰਨਾ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼

Punjab News: ਖੰਨਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਦੋਸ਼ੀ ਨੂੰ ਬੱਸ ਰਾਹੀਂ ਹਥਿਆਰ ਲਿਆਉਂਦੇ ਹੋਏ ਗ੍ਰਿਫ਼ਤਾਰ ਕੀਤਾ। ਦੋਸ਼ੀ ਦੀ ਪਛਾਣ ਹਰਪਾਲ ਸਿੰਘ ਵਾਸੀ ਪਿੰਡ ਦਿਆਲਗੜ੍ਹ ਬੁੱਟਰ ਸਿਵੀਆਂ, ਥਾਣਾ ਮਹਿਤਾ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਸਿਟੀ ਥਾਣਾ-2 ਖੰਨਾ ਦੇ ਖੇਤਰ ਵਿੱਚ ਪ੍ਰਿਸਟੀਨ ਮਾਲ ਦੇ ਸਾਹਮਣੇ ਇੱਕ ਹਾਈ-ਟੈਕ ਚੈੱਕ ਪੋਸਟ ਬਣਾਈ ਗਈ ਸੀ। ਇੱਥੇ ਮੁਖਬਰ ਦੀ ਸੂਚਨਾ ‘ਤੇ ਪੁਲਿਸ ਨੇ ਇੱਕ ਬੱਸ ਨੂੰ ਰੋਕਿਆ, ਜਿੱਥੋਂ ਹਰਪਾਲ ਸਿੰਘ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਲੈਣ ‘ਤੇ ਉਸ ਕੋਲੋਂ 32 ਬੋਰ ਦੇ 4 ਦੇਸੀ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ। ਡੀਐਸਪੀ (ਜਾਂਚ) ਮੋਹਿਤ ਕੁਮਾਰ ਸਿੰਗਲਾ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 29 ਮਈ ਨੂੰ ਕੀਤੀ ਗਈ ਸੀ। ਦੋਸ਼ੀ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਸੀ, ਜਿਸ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਉਹ ਪਹਿਲੀ ਵਾਰ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਇਆ ਸੀ।

ਇਹ ਹਥਿਆਰ ਪੰਜਾਬ ਵਿੱਚ ਸਪਲਾਈ ਕੀਤੇ ਜਾਣੇ ਸਨ, ਹਾਲਾਂਕਿ, ਅਜੇ ਵੀ ਜਾਂਚ ਜਾਰੀ ਹੈ ਕਿ ਇਨ੍ਹਾਂ ਨੂੰ ਕਿਹੜੇ ਅਪਰਾਧਾਂ ਵਿੱਚ ਵਰਤਿਆ ਜਾਣਾ ਸੀ।

Read Latest News and Breaking News at Daily Post TV, Browse for more News

Ad
Ad

Punjab District News