Kishtwar cloudburst disaster: ਜੰਮੂ, 21 ਅਗਸਤ ਕਿਸ਼ਤਵਾੜ ਜ਼ਿਲ੍ਹੇ ਵਿੱਚ ਬੱਦਲ ਫਟਣ ਕਾਰਨ ਲਾਪਤਾ 33 ਲੋਕਾਂ ਦਾ ਪਤਾ ਲਗਾਉਣ ਲਈ ਕਈ ਏਜੰਸੀਆਂ ਵੱਲੋਂ ਚਲਾਈ ਜਾ ਰਹੀ ਤਲਾਸ਼ੀ ਮੁਹਿੰਮ ਵੀਰਵਾਰ ਨੂੰ ਅੱਠਵੇਂ ਦਿਨ ਵੀ ਜਾਰੀ ਹੈ, ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ।
14 ਅਗਸਤ ਨੂੰ ਮਛੈਲ ਮਾਤਾ ਮੰਦਰ ਨੂੰ ਜਾਂਦੇ ਰਸਤੇ ‘ਤੇ ਆਖਰੀ ਪਿੰਡ ਵਿੱਚ ਆਈ ਕੁਦਰਤੀ ਆਫ਼ਤ ਵਿੱਚ ਮਰਨ ਵਾਲਿਆਂ ਦੀ ਗਿਣਤੀ 65 ਹੋ ਗਈ ਹੈ, ਜਿਸ ਵਿੱਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਦੇ ਤਿੰਨ ਕਰਮਚਾਰੀ ਅਤੇ ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ.) ਸ਼ਾਮਲ ਹਨ। ਇਸ ਘਟਨਾ ਵਿੱਚ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ।