Indian students in America: ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਦੇ ਵਿਦਿਆਰਥੀ ਜੋ ਅਮਰੀਕਾ ਪੜ੍ਹਨ ਲਈ ਜਾਂਦੇ ਹਨ, ਉਨ੍ਹਾਂ ਨੂੰ ਅਮਰੀਕਾ ਵੱਲੋਂ ਐੱਫ਼-1 ਵੀਜ਼ਾ ਦਿੱਤਾ ਜਾਂਦਾ ਹੈ।
F-1 visa USA: ਭਾਰਤ ਅਤੇ ਦੁਨੀਆ ਭਰ ਦੇ ਹੋਰ ਦੇਸ਼ਾਂ ਦੇ ਵਿਦਿਆਰਥੀ ਬੇਹਤਰੀਨ ਪੜ੍ਹਾਈ ਦਾ ਸੁਫ਼ਨਾ ਲੈ ਕੇ ਹਰ ਸਾਲ ਲੱਖਾਂ ਵਿਦਿਆਰਥੀ ਅਮਰੀਕਾ ਜਾਂਦੇ ਹਨ ਅਤੇ ਉਨ੍ਹਾਂ ਨੂੰ ਉੱਥੇ ਥੋੜ੍ਹੇ ਸਮੇਂ ਲਈ ਰਹਿਣ ਦੀ ਇਜ਼ਾਜਤ ਦਿੱਤੀ ਜਾਂਦੀ ਹੈ। ਪਰ ਹੁਣ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਸਥਾਈ ਵੀਜ਼ਾ F-1 ਵੀਜ਼ਾ ਦੇ ਨਿਯਮਾਂ ਨੂੰ ਬਦਲਣ ਦਾ ਪ੍ਰਸਤਾਵ ਰੱਖਿਆ ਗਿਆ ਹੈ। ਅਤੇ ਹੁਣ ਅਮਰੀਕਾ ਵਿੱਚ ਪੜ੍ਹ ਰਹੇ 3 ਲੱਖ ਤੋਂ ਵੱਧ ਭਾਰਤੀ ਵਿਦਿਆਰਥੀਆਂ ‘ਤੇ ਤਲਵਾਰ ਲਟਕ ਰਹੀ ਹੈ।
ਜਾਣੋ ਕੀ ਹੈ ਐਫ 1 ਵੀਜ਼ਾ
ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਦੇ ਵਿਦਿਆਰਥੀ ਜੋ ਅਮਰੀਕਾ ਪੜ੍ਹਨ ਲਈ ਜਾਂਦੇ ਹਨ, ਉਨ੍ਹਾਂ ਨੂੰ ਅਮਰੀਕਾ ਵੱਲੋਂ ਐੱਫ਼-1 ਵੀਜ਼ਾ ਦਿੱਤਾ ਜਾਂਦਾ ਹੈ।
ਇਸਦਾ ਮਤਲਬ ਹੈ ਕਿ ਇੱਕ ਵਾਰ ਜਦੋਂ ਕੋਈ ਵਿਦਿਆਰਥੀ ਸੰਯੁਕਤ ਰਾਜ ਅਮਰੀਕਾ ਵਿੱਚ ਕਿਸੇ ਯੂਨੀਵਰਸਿਟੀ ਵਿੱਚ ਦਾਖ਼ਲਾ ਲੈ ਲੈਂਦਾ ਹੈ, ਤਾਂ ਉਸ ਨੂੰ ਅਮਰੀਕੀ ਕੌਂਸਲੇਟ ਜਾਂ ਦੂਤਾਵਾਸ ਵਿੱਚ ਅਰਜ਼ੀ ਅਤੇ ਇੰਟਰਵਿਊ ਪ੍ਰਕਿਰਿਆ ਚੋਂ ਲੰਘਣਾ ਪੈਂਦਾ ਹੈ।
ਵਿਦਿਆਰਥੀਆਂ ਨੂੰ ਇਹ ਸਾਬਤ ਕਰਨਾ ਪੈਂਦਾ ਹੈ ਕਿ ਉਨ੍ਹਾਂ ਕੋਲ ਸੰਯੁਕਤ ਰਾਜ ਅਮਰੀਕਾ ਵਿੱਚ ਕੋਈ ਵਿਦਿਅਕ ਕੋਰਸ ਮੁਕੰਮਲ ਕਰਨ ਲਈ ਲੋੜੀਂਦੇ ਸਾਧਨ ਹਨ ਅਤੇ ਫਿਰ ਉਨ੍ਹਾਂ ਨੂੰ ਐੱਫ਼-1 ਵੀਜ਼ਾ ਦਿੱਤਾ ਜਾਂਦਾ ਹੈ।
ਐੱਫ਼-1 ਵੀਜ਼ੇ ‘ਤੇ ਵਿਦਿਆਰਥੀ ਵਿਕਲਪਿਕ ਪ੍ਰੈਕਟੀਕਲ ਟ੍ਰੇਨਿੰਗ (ਓਪੀਟੀ) ਪ੍ਰੋਗਰਾਮ ਰਾਹੀਂ ਆਪਣੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਤਕਰੀਬਨ ਇੱਕ ਸਾਲ ਲਈ ਅਮਰੀਕਾ ਵਿੱਚ ਰਹਿ ਸਕਦੇ ਹਨ ਅਤੇ ਆਪਣੀ ਪੜ੍ਹਾਈ ਨਾਲ ਸਬੰਧਤ ਖੇਤਰ ਵਿੱਚ ਕੰਮ ਕਰ ਸਕਦੇ ਹਨ।
ਜੇਕਰ ਕਿਸੇ ਵਿਦਿਆਰਥੀ ਨੇ ਅਮਰੀਕਾ ਵਿੱਚ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ ਦੇ ਖੇਤਰਾਂ ਵਿੱਚ ਡਿਗਰੀ ਪ੍ਰਾਪਤ ਕੀਤੀ ਹੈ, ਜਿਸਨੂੰ ਸਟੈਮ (STEM) ਕਿਹਾ ਜਾਂਦਾ ਹੈ, ਤਾਂ ਉਹ ਇਸ ਮਿਆਦ ਨੂੰ ਹੋਰ 24 ਮਹੀਨਿਆਂ ਲਈ ਵਧਾਉਣ ਲਈ ਅਰਜ਼ੀ ਦੇ ਸਕਦੇ ਹਨ।
ਇਸਦਾ ਮਤਲਬ ਹੈ ਕਿ ਇਹ ਬੱਚੇ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਹੋਰ 3 ਸਾਲ ਅਮਰੀਕਾ ਵਿੱਚ ਰਹਿ ਸਕਦੇ ਹਨ। ਪਰ ਹੁਣ ਇਸ ਨਿਯਮ ਨੂੰ ਬਦਲਣ ਦਾ ਪ੍ਰਸਤਾਵ ਰੱਖਿਆ ਗਿਆ ਹੈ।