ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਹੁਣ ਚੰਡੀਗੜ੍ਹ ਟ੍ਰਾਂਸਫਰ, ਹਾਈਕੋਰਟ ਨੇ ਸੁਣਾਇਆ ਫੈਸਲਾ

ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਹੁਣ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ ‘ਤੇ ਇਹ ਮਾਮਲਾ ਫਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਕੋਰਟ ‘ਚ ਟ੍ਰਾਂਸਫਰ ਕਰ ਦਿੱਤਾ ਗਿਆ ਹੈ। ਇਸ ਸਬੰਧ ‘ਚ ਮੁਲਜ਼ਮ ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਚ ਮੰਗ ਕੀਤੀ ਗਈ ਸੀ ਕਿ ਕੇਸ ਨੂੰ ਪੰਜਾਬ ਤੋਂ […]
Amritpal Singh
By : Updated On: 09 Apr 2026 15:10:PM
ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਹੁਣ ਚੰਡੀਗੜ੍ਹ ਟ੍ਰਾਂਸਫਰ, ਹਾਈਕੋਰਟ ਨੇ ਸੁਣਾਇਆ ਫੈਸਲਾ

ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਹੁਣ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ ‘ਤੇ ਇਹ ਮਾਮਲਾ ਫਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਕੋਰਟ ‘ਚ ਟ੍ਰਾਂਸਫਰ ਕਰ ਦਿੱਤਾ ਗਿਆ ਹੈ। ਇਸ ਸਬੰਧ ‘ਚ ਮੁਲਜ਼ਮ ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਚ ਮੰਗ ਕੀਤੀ ਗਈ ਸੀ ਕਿ ਕੇਸ ਨੂੰ ਪੰਜਾਬ ਤੋਂ ਬਾਹਰ ਕਿਤੇ ਹੋਰ ਟ੍ਰਾਂਸਫਰ ਕੀਤਾ ਜਾਵੇ ਤਾਂ ਜੋ ਨਿਰਪੱਖ ਅਦਾਲਤ ਜਾਂਚ ਕੀਤੀ ਜਾ ਸਕੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਦਾ ਮਾਮਲਾ ਵੀ ਚੰਡੀਗੜ੍ਹ ‘ਚ ਟ੍ਰਾਂਸਫਰ ਕਰ ਦਿੱਤਾ ਗਿਆ ਹੈ।

ਫਰੀਦਕੋਟ ਦੇ ਬਰਗਾੜੀ ‘ਚ 12 ਅਕਤੂਬਰ, 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਸੰਗਠਨਾਂ ਨੇ ਕੋਟਕਪੂਰਾ ਤੇ ਬਹਿਬਲ ਕਲਾਂ ‘ਚ ਵਿਰੋਧ ਪ੍ਰਦਰਸ਼ਨ ਕੀਤਾ ਸੀ। ਪੁਲਿਸ ਵੱਲੋਂ ਪ੍ਰਦਰਸ਼ਨ ਨੂੰ ਖ਼ਤਮ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। 14 ਅਕਤੂਬਰ, 2025 ਨੂੰ ਕੋਟਕਪੂਰਾ ਤੇ ਬਹਿਬਲ ਕਲਾਂ ‘ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਬਲ ਦਾ ਇਸਤੇਮਾਲ ਕੀਤਾ। ਬਹਿਬਲ ਕਲਾਂ ‘ਚ ਪੁਲਿਸ ਨੇ ਫਾਇਰਿੰਗ ਕੀਤੀ, ਜਿਸ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ।

ਕੋਟਕਪੂਰਾ ‘ਚ ਵੀ ਫਾਇਰਿੰਗ ਨਾਲ ਭਗਦੜ ਮਚ ਗਈ ਸੀ ਤੇ ਇਸ ਦੌਰਾਨ ਕਈ ਪ੍ਰਦਰਸ਼ਕਾਰੀ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ 2018 ‘ਚ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ਼ ਕਤਲ ਦੇ ਇਰਾਦੇ ਦਾ ਕੇਸ ਦਰਜ ਕੀਤਾ ਸੀ। ਇਸ ਮਾਮਲੇ ‘ਚ ਐਸਆਈਟੀ ਸਪਲੀਮੈਂਟਰੀ ਚਲਾਨ ਕੋਰਟ ‘ਚ ਪੇਸ਼ ਕਰ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad