Banner
Banner

ਕੁਲਦੀਪ ਧਾਲੀਵਾਲ ਦੀ ਅਪੀਲ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਿਆ ਜਾਵੇ

Sri Kartarpur Sahib Corridor Re-Open: ਅਜਨਾਲਾ ਹਲਕੇ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਭਾਰਤ ਪਾਕਿਸਤਾਨ ਦਰਮਿਆਨ ਪੈਦਾ ਹੋਏ ਤਣਾਅ ਕਾਰਨ ਬੰਦ ਕੀਤਾ ਗਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲਿਆ ਜਾਵੇ। ਉਨ੍ਹਾਂ ਕਿਹਾ […]
Jaspreet Singh
By : Updated On: 17 May 2025 22:12:PM
ਕੁਲਦੀਪ ਧਾਲੀਵਾਲ ਦੀ ਅਪੀਲ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਿਆ ਜਾਵੇ
Kuldeep Dhaliwal’s appeal, the corridor

Sri Kartarpur Sahib Corridor Re-Open: ਅਜਨਾਲਾ ਹਲਕੇ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਭਾਰਤ ਪਾਕਿਸਤਾਨ ਦਰਮਿਆਨ ਪੈਦਾ ਹੋਏ ਤਣਾਅ ਕਾਰਨ ਬੰਦ ਕੀਤਾ ਗਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲਿਆ ਜਾਵੇ।

ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਨਾਨਕ ਨਾਮ ਲੇਵਾ ਸਿੱਖ ਇਸ ਲਾਂਘੇ ਤੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਪਵਿੱਤਰ ਧਰਤੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਹਨ, ਪਰ ਮਾਹੌਲ ਵਿੱਚ ਤਲਖੀ ਆਉਣ ਕਾਰਨ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਸੋ ਹੁਣ ਦੋਵਾਂ ਦੇਸ਼ਾਂ ਦਰਮਿਆਨ ਮਾਹੌਲ ਠੀਕ ਹੋਣ ਮਗਰੋਂ ਇਹ ਲਾਂਘਾ ਤੁਰੰਤ ਖੋਲਿਆ ਜਾਵੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਵਾਹਗਾ ਸਰਹੱਦ ਨੂੰ ਵਪਾਰ ਲਈ ਖੋਲਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੁਲਵਾਮਾ ਹਮਲੇ ਤੋਂ ਪਹਿਲਾਂ ਇਸ ਸਰਹੱਦ ਰਸਤੇ ਦੱਖਣੀ ਏਸ਼ੀਆ ਦੇ ਦੇਸ਼ਾਂ ਨਾਲ ਭਾਰਤ ਦਾ ਵਪਾਰ ਚਲਦਾ ਸੀ ਪਰ ਉਸ ਤੋਂ ਬਾਅਦ ਇਹ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਇਸ ਇਲਾਕੇ ਨੂੰ ਵੱਡੀ ਆਰਥਿਕ ਸੱਟ ਵੱਜੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਵਾਘਾ ਸਰਹੱਦ ਵਪਾਰ ਲਈ ਖੁੱਲਦੀ ਹੈ ਤਾਂ ਇਸ ਦਾ ਕੇਵਲ ਪੰਜਾਬ ਹੀ ਨਹੀਂ ਸਮੁੱਚੇ ਉੱਤਰੀ ਭਾਰਤ ਨੂੰ ਵੱਡਾ ਫਾਇਦਾ ਹੋਵੇਗਾ। ਉਹਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੋਵਾਂ ਦੇਸ਼ਾਂ ਦੇ ਆਪਸੀ ਸਬੰਧਾਂ ‘ਤੇ ਨਜ਼ਰਸਾਨੀ ਕਰਦੇ ਹੋਏ ਇਸ ਲਾਂਘੇ ਨੂੰ ਖੋਲਣ ਦੀ ਕੋਸ਼ਿਸ਼ ਕੀਤੀ ਜਾਵੇ, ਤਾਂ ਜੋ ਇਸ ਖਿੱਤੇ ਵਿੱਚ ਮੁੜ ਰੁਜ਼ਗਾਰ ਤੇ ਵਪਾਰ ਦੇ ਮੌਕੇ ਪੈਦਾ ਹੋ ਸਕਣ।

Read Latest News and Breaking News at Daily Post TV, Browse for more News

Ad
Ad