Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਰਾਵੀ ਦਰਿਆ ਦੇ ਬੰਨਾਂ ਦਾ ਕੁਲਦੀਪ ਧਾਲੀਵਾਲ ਵੱਲੋਂ ਜਾਇਜ਼ਾ, ਜਲਦ ਮੁਰੰਮਤ ਦੇ ਹੁਕਮ

Kuldeep Singh Dhaliwal Ajnala visit; ਅੰਮ੍ਰਿਤਸਰ ਦੇ ਸਰਹੱਦੀ ਖੇਤਰ ਰਮਦਾਸ ਵਿੱਚ ਰਾਵੀ ਦਰਿਆ ਅੰਦਰ ਪਿਛਲੇ ਸਮੇਂ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਟੁੱਟੇ ਧੁੱਸੀ ਬੰਨਾਂ ਨੂੰ ਲੈ ਕੇ ਅੱਜ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮਿਲ ਕੇ ਮੌਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਹੜ੍ਹਾਂ ਨਾਲ ਨੁਕਸਾਨੇ ਬੰਨਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਾਵੀ ਦਰਿਆ ਦੇ ਬੰਨਾਂ ਦਾ ਕੁਲਦੀਪ ਧਾਲੀਵਾਲ ਵੱਲੋਂ ਜਾਇਜ਼ਾ, ਜਲਦ ਮੁਰੰਮਤ ਦੇ ਹੁਕਮ

Kuldeep Singh Dhaliwal Ajnala visit; ਅੰਮ੍ਰਿਤਸਰ ਦੇ ਸਰਹੱਦੀ ਖੇਤਰ ਰਮਦਾਸ ਵਿੱਚ ਰਾਵੀ ਦਰਿਆ ਅੰਦਰ ਪਿਛਲੇ ਸਮੇਂ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਟੁੱਟੇ ਧੁੱਸੀ ਬੰਨਾਂ ਨੂੰ ਲੈ ਕੇ ਅੱਜ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮਿਲ ਕੇ ਮੌਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਹੜ੍ਹਾਂ ਨਾਲ ਨੁਕਸਾਨੇ ਬੰਨਾਂ ਦੀ ਮੌਜੂਦਾ ਹਾਲਤ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਮੁਰੰਮਤ ਅਤੇ ਮਜ਼ਬੂਤੀ ਦੇ ਕੰਮ ਸ਼ੁਰੂ ਕਰਨ ਲਈ ਨਿਰਦੇਸ਼ ਦਿੱਤੇ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਾਵੀ ਦਰਿਆ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹਲਕਾ ਅਜਨਾਲਾ ਅੰਦਰ ਲਗਭਗ 23 ਬੰਨ੍ਹ ਟੁੱਟ ਗਏ ਸਨ, ਜਿਸ ਕਾਰਨ ਸਰਹੱਦੀ ਪਿੰਡਾਂ ਨੂੰ ਵੱਡਾ ਨੁਕਸਾਨ ਝੇਲਣਾ ਪਿਆ ਸੀ। ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਸਥਿਤੀ ਤੋਂ ਬਚਣ ਲਈ ਨੁਕਸਾਨੇ ਬੰਨਾਂ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਥਾਵਾਂ ‘ਤੇ ਟੁੱਟੇ ਅਤੇ ਕਮਜ਼ੋਰ ਹੋ ਚੁੱਕੇ ਬੰਨਾਂ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਇਸ ਦਾ ਪੂਰਾ ਐਸਟੀਮੇਟ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਮਨਜ਼ੂਰੀ ਮਿਲਦੇ ਹੀ ਤਿੰਨ ਤੋਂ ਚਾਰ ਮਹੀਨਿਆਂ ਦੇ ਅੰਦਰ ਇਹ ਸਾਰੇ ਬੰਨ੍ਹ ਮਜ਼ਬੂਤ ਕਰ ਦਿੱਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇ ਕੰਮ ਵਿੱਚ ਲਾਪਰਵਾਹੀ ਹੋਈ ਅਤੇ ਭਵਿੱਖ ਵਿੱਚ ਬੰਨ੍ਹ ਟੁੱਟੇ ਤਾਂ ਉਸ ਦੀ ਜ਼ਿੰਮੇਵਾਰੀ ਸੰਬੰਧਿਤ ਅਧਿਕਾਰੀਆਂ ਦੀ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News