Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

PM ਮੋਦੀ ਦੀ ਕੁਰੂਕਸ਼ੇਤਰ ਫੇਰੀ ‘ਤੇ ਵਿਧਾਇਕ ਧਾਲੀਵਾਲ ਨੇ ਚੁੱਕੇ ਸਵਾਲ, ਕਿਹਾ- “ਇਹ ਗੱਲ ਹਮੇਸ਼ਾ ਰੜਕਦੀ ਰਹੇਗੀ…”

PM Modi’s Kurukshetra Visit: ਧਾਲੀਵਾਲ ਨੇ ਕਿਹਾ, “ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੁਰੂਕਸ਼ੇਤਰ ਤੋਂ ਹੋ ਕੇ ਵਾਪਸ ਚਲੇ ਗਏ। ਉਹਨਾਂ ਨੂੰ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਆਉਣਾ ਚਾਹੀਦਾ ਸੀ।” Kuldeep Dhaliwal Question to PM Modi: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਕਰਕੇ ਸੂਬੇ ਭਰ ‘ਚ ਸਮਾਗਮ ਕਰਵਾਏ। ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
PM ਮੋਦੀ ਦੀ ਕੁਰੂਕਸ਼ੇਤਰ ਫੇਰੀ ‘ਤੇ ਵਿਧਾਇਕ ਧਾਲੀਵਾਲ ਨੇ ਚੁੱਕੇ ਸਵਾਲ, ਕਿਹਾ- “ਇਹ ਗੱਲ ਹਮੇਸ਼ਾ ਰੜਕਦੀ ਰਹੇਗੀ…”

PM Modi’s Kurukshetra Visit: ਧਾਲੀਵਾਲ ਨੇ ਕਿਹਾ, “ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੁਰੂਕਸ਼ੇਤਰ ਤੋਂ ਹੋ ਕੇ ਵਾਪਸ ਚਲੇ ਗਏ। ਉਹਨਾਂ ਨੂੰ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਆਉਣਾ ਚਾਹੀਦਾ ਸੀ।”

Kuldeep Dhaliwal Question to PM Modi: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਕਰਕੇ ਸੂਬੇ ਭਰ ‘ਚ ਸਮਾਗਮ ਕਰਵਾਏ। ਇਸ ਦੇ ਨਾਲ ਹੀ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ‘ਚ ਵੀ 3 ਦਿਨਾਂ ਖਾਸ ਸਮਾਗਮ ਕਰਵਾਏ ਗਏ। ਜਿੱਥੇ ਦੇਸ਼ ਦੇ ਸਾਰੀ ਸਿਆਸੀ ਲੀਡਰਾਂ ਸਮੇਤ ਵੱਡੇ ਲੋਕਾਂ ਅਤੇ ਆਮ ਲੋਕਾਂ ਨੂੰ ਆਉਣ ਦਾ ਸੱਦਾ ਦਿੱਤਾ ਗਿਆ। ਇਸ ਦੇ ਨਾਲ ਹੀ ਖਾਸ ਸੱਦਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਗਿਆ ਸੀ।

ਬੀਤੇ ਦਿਨ 25 ਨਵੰਬਰ ਨੂੰ ਪੀਐਮ ਮੋਦੀ ਹਰਿਆਣਾ ਦੇ ਕੁਰੂਕਸ਼ੇਤਰ ‘ਚ ਕਰਵਾਏ ਗਏ ਸ਼ਹੀਦੀ ਸਮਾਗਮ ‘ਚ ਹਿੱਸਾ ਲੈਣ ਪਹੁੰਚੇ। ਜਿਸ ‘ਤੇ ਹੁਣ ਪੰਜਾਬ ਆਪ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੱਡਾ ਬਿਆਨ ਦਿੱਤਾ ਹੈ।

ਧਾਲੀਵਾਲ ਨੇ ਕਿਹਾ, “ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੁਰੂਕਸ਼ੇਤਰ ਤੋਂ ਹੋ ਕੇ ਵਾਪਸ ਚਲੇ ਗਏ। ਉਹਨਾਂ ਨੂੰ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਆਉਣਾ ਚਾਹੀਦਾ ਸੀ। ਸਾਨੂੰ ਇਹ ਗੱਲ ਹਮੇਸ਼ਾ ਰੜਕਦੀ ਰਹੇਗੀ ਕੀ ਪ੍ਰਧਾਨ ਮੰਤਰੀ ਮੋਦੀ ਸਾਡੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਨਹੀਂ ਆਏ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ‘ਚ ਕਰਵਾਏ ਗਏ ਸਮਾਗਮ ‘ਚ ਸ਼ਾਮਲ ਨਾ ਹੋਣ ‘ਤੇ ਪ੍ਰਧਾਨ ਮੰਤਰੀ ਮੋਦੀ ਪ੍ਰਤੀ ਆਪਣਾ ਇਤਰਾਜ ਜ਼ਾਹਰ ਕੀਤਾ। ਨਾਲ ਹੀ ਇਸ ਦੌਰਾਨ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਚੰਡੀਗੜ੍ਹ ਤੋਂ ਬਾਹਰ ਜਾ ਸਭਾ ਲਗਾਈ ਹੈ। ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਇਤਿਹਾਸਿਕ ਫੈਸਲੇ ਲਏ ਗਏ। ਜਿਸ ਵਿੱਚ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਉਥੇ ਮੁੱਖ ਮੰਤਰੀ ਨੇ ਅਨੰਦਪੁਰ ਸਾਹਿਬ ਚ ਯੂਨੀਵਰਸਿਟੀ ਬਣਾਉਣ ਦਾ ਵੀ ਐਲਾਨ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News