Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਕੁਲਦੀਪ ਸਿੰਘ ਧਾਲੀਵਾਲ ਦਾ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ, ‘ਸੁਖਬੀਰ ਮਾਡਲ’ ‘ਤੇ ਉਠਾਏ ਸਵਾਲ

Kuldeep Singh Dhaliwal: ਆਮ ਆਦਮੀ ਪਾਰਟੀ ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਦੇ ਹਾਲੀਆ ਫ਼ੈਸਲਿਆਂ ‘ਤੇ ਸਵਾਲ ਖੜੇ ਕੀਤੇ ਹਨ। ਮੰਗਲਵਾਰ ਨੂੰ ਪਾਰਟੀ ਦਫਤਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਤਰਨਤਾਰਨ ਹਲਕੇ ਲਈ ਕੰਚਨਪ੍ਰੀਤ ਕੌਰ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੁਲਦੀਪ ਸਿੰਘ ਧਾਲੀਵਾਲ ਦਾ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ, ‘ਸੁਖਬੀਰ ਮਾਡਲ’ ‘ਤੇ ਉਠਾਏ ਸਵਾਲ

Kuldeep Singh Dhaliwal: ਆਮ ਆਦਮੀ ਪਾਰਟੀ ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਦੇ ਹਾਲੀਆ ਫ਼ੈਸਲਿਆਂ ‘ਤੇ ਸਵਾਲ ਖੜੇ ਕੀਤੇ ਹਨ।

ਮੰਗਲਵਾਰ ਨੂੰ ਪਾਰਟੀ ਦਫਤਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਤਰਨਤਾਰਨ ਹਲਕੇ ਲਈ ਕੰਚਨਪ੍ਰੀਤ ਕੌਰ ਨੂੰ ਇੰਚਾਰਜ ਬਣਾਉਣ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਬਾਦਲ 2027 ਦੀਆਂ ਚੋਣਾਂ ਲਈ ਕਿਹੋ ਜਿਹਾ ਮਾਡਲ ਤਿਆਰ ਕਰ ਰਹੇ ਹਨ। ਉਨ੍ਹਾਂ ਨੇ ਤਨਜ਼ ਕਰਦਿਆਂ ਇਸਨੂੰ ‘ਸੁਖਬੀਰ ਮਾਡਲ’ ਕਰਾਰ ਦਿੱਤਾ ਅਤੇ ਦਾਅਵਾ ਕੀਤਾ ਕਿ ਇਹ ਮਾਡਲ ਗਲਤ ਤੱਤਾਂ ਨੂੰ ਉਤਸ਼ਾਹਿਤ ਕਰਦਾ ਹੈ।

ਮੰਗਲਵਾਰ ਨੂੰ ਪਾਰਟੀ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਆਪਣੀ ‘ਗੈਂਗਸਟਰ ਲਿਆਓ ਮੁਹਿੰਮ’ ਤਹਿਤ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਹੁਣੇ ਹੀ ਸਾਰੇ 117 ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀ ਅਸਲ ਸੋਚ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਹੁਣ ਅਬੋਹਰ ਤੋਂ ਜਗਦੀਸ਼ ਭੋਲੇ ਵਰਗੇ ਲੋਕਾਂ ਨੂੰ ਵੀ ਟਿਕਟ ਦੇਣ ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਪੁਛਿਆ ਕਿ ਉਹ ਡੇਰਾ ਬਾਬਾ ਨਾਨਕ ਤੋਂ ਅਲਗੋ ਵਰਗਿਆਂ ਦੇ ਨਾਮ ਐਲਾਨਣ ਵਿੱਚ ਦੇਰੀ ਕਿਉਂ ਕਰ ਰਹੇ ਹਨ?

ਉਨ੍ਹਾਂ  ਕਿਹਾ ਕਿ ਜੇਕਰ ਅਕਾਲੀ ਦਲ ਨੇ ਪੰਜਾਬ ਦੇ ਜ਼ਖ਼ਮਾਂ ‘ਤੇ ਲੂਣ ਹੀ ਛਿੜਕਣਾ ਹੈ, ਤਾਂ ਸੁਖਬੀਰ ਬਾਦਲ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਨਿਹੱਥੇ ਸਿੱਖਾਂ ‘ਤੇ ਗੋਲੀਆਂ ਚਲਾਉਣ ਵਾਲੇ ਸੁਮੇਧ ਸੈਣੀ ਅਤੇ ਉਮਰਾਨੰਗਲ ਵਰਗੇ ਵਿਵਾਦਤ ਅਧਿਕਾਰੀਆਂ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਨ ਦਾ ਐਲਾਨ ਕਰ ਦੇਣ।ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਤਾਂ ਹੁਣ ਗੁਰਮੀਤ ਰਾਮ ਰਹੀਮ ਕੋਲੋਂ ਵੀ ਸੂਚੀ ਮੰਗਵਾ ਲੈਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ ‘ਗੈਂਗਸਟਰ ਅਤੇ ਗੁਨਾਹਗਾਰ’ ਮਾਡਲ ਦੀ ਤਸਵੀਰ ਪੂਰੀ ਤਰ੍ਹਾਂ ਸਾਫ਼ ਹੋ ਸਕੇ।

ਧਾਲੀਵਾਲ ਨੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਉਨ੍ਹਾਂ ‘ਕਮਾਊ ਪੁੱਤਾਂ’ ਨੂੰ ਟਿਕਟਾਂ ਦੇਣ ਜਿੰਨਾਂ ਨੇ ਦਰਬਾਰ ਸਾਹਿਬ ਦੀ  ਲੰਗਰ ਦੀਆਂ ਸੁੱਕੀਆਂ ਰੋਟੀਆਂ ਦੇ ਸਕੈਂਡਲ ਕਰਕੇ ਬਾਦਲਾਂ ਦੇ ਘਰ ਪੈਸੇ ਭੇਜੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਜੀ, ਉਨ੍ਹਾਂ ਲੋਕਾਂ ਨੂੰ ਵੀ ਟਿਕਟ ਦਿਓ ਜਿੰਨਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਚੋਰੀ ਕੀਤੇ ਅਤੇ ਆਪਣੇ ਉਸ ਚਾਰਟਰਡ ਅਕਾਊਂਟੈਂਟ ਕੋਹਲੀ ਨੂੰ ਵੀ ਮੈਦਾਨ ਵਿੱਚ ਉਤਾਰੋ ਜੋ ਤੁਹਾਡੇ ਪੈਸਿਆਂ ਦਾ ਹਿਸਾਬ ਰੱਖਦਾ ਹੈ। ਇੱਥੋਂ ਤੱਕ ਕਿ ਉਨ੍ਹਾਂ ਸਾਬਕਾ ਜਥੇਦਾਰਾਂ ਨੂੰ ਵੀ ਟਿਕਟਾਂ ਦੇ ਦਿਓ ਜਿੰਨਾਂ ਨੇ ਤੁਹਾਡੇ ਕਹਿਣ ‘ਤੇ  ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਸੀ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਤਾ ਲੱਗੇ ਕਿ ਤੁਹਾਡੀ ਟੋਲੀ ਵਿੱਚ ਕਿਸ ਤਰ੍ਹਾਂ ਦੇ ਲੋਕ ਸ਼ਾਮਲ ਹਨ।

ਆਪ ਵਿਧਾਇਕ ਨੇ ਗੁਰੂ ਘਰਾਂ ਦੀਆਂ ਜ਼ਮੀਨਾਂ ਹੜੱਪਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸੁਖਬੀਰ ਬਾਦਲ ਉਨ੍ਹਾਂ ਚੇਲਿਆਂ ਨੂੰ ਵੀ ਟਿਕਟਾਂ ਦੇਣ ਜਿੰਨਾਂ ਨੇ ਪੰਜਾਬ ਦੇ ਗੁਰੂ ਘਰਾਂ ਦੀਆਂ ਜ਼ਮੀਨਾਂ ਦੱਬੀਆਂ ਜਾਂ ਵੇਚੀਆਂ ਹਨ। ਉਨ੍ਹਾਂ ਕਿਹਾ ਕਿ ਅੰਬ ਸਾਹਿਬ ਅਤੇ ਅਨੰਦਪੁਰ ਸਾਹਿਬ ਦੀਆਂ ਜ਼ਮੀਨਾਂ ਵੇਚ ਕੇ ਬਾਦਲਾਂ ਤੱਕ ਪੈਸਾ ਪਹੁੰਚਾਉਣ ਵਾਲੇ ਮੈਨੇਜਰਾਂ ਨੂੰ ਵੀ ਉਮੀਦਵਾਰ ਬਣਾਇਆ ਜਾਵੇ।

ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਦੇ ਹਨ, ਪਰ ਦੂਜੇ ਪਾਸੇ ਉਨ੍ਹਾਂ ਨੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਸ਼ੁਰੂ ਕੀਤੀ ਹੋਈ ਹੈ।

​ਧਾਲੀਵਾਲ ਨੇ ਅੱਗੇ ਕਿਹਾ ਕਿ ਐੱਸਜੀਪੀਸੀ ਅਤੇ ਗੁਰੂ ਰਾਮਦਾਸ ਹਸਪਤਾਲ ਵਿੱਚ ਲੁੱਟ-ਖਸੁੱਟ ਕਰਨ ਵਾਲੇ ਡਾਕਟਰਾਂ ਅਤੇ ਲੀਡਰਾਂ ਨੂੰ ਟਿਕਟਾਂ ਦੇ ਕੇ ਸੁਖਬੀਰ ਆਪਣਾ ਮਨ ਖੁਸ਼ ਕਰ ਲੈਣ, ਕਿਉਂਕਿ ਪੰਜਾਬ ਦੇ ਲੋਕ ਹੁਣ ਇਨ੍ਹਾਂ ਨੂੰ ਵੋਟਾਂ ਨਹੀਂ ਪਾਉਣਗੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਅਸਲੀ ਵਰਕਰ ਪਾਰਟੀ ਛੱਡ ਕੇ ਭੱਜ ਚੁੱਕੇ ਹਨ ਅਤੇ ਹੁਣ ਸੁਖਬੀਰ ਕੋਲ ਸਿਰਫ਼ ਪੈਸੇ ਇਕੱਠੇ ਕਰਨ ਵਾਲਿਆਂ ਦੀ ਫੌਜ ਰਹਿ ਗਈ ਹੈ। ਧਾਲੀਵਾਲ ਨੇ ਤੰਜ਼ ਕਸਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਸੱਤਾ ਵਿੱਚ ਆਉਣ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ, ਪਰ 117 ਉਮੀਦਵਾਰਾਂ ਦਾ ਐਲਾਨ ਕਰਨ ਨਾਲ ਉਨ੍ਹਾਂ ਦੀ ਅਸਲੀਅਤ ਅਤੇ ਉਨ੍ਹਾਂ ਦੇ ‘ਜੋੜੀਦਾਰਾਂ’ ਦਾ ਚਿਹਰਾ ਪੂਰੇ ਪੰਜਾਬ ਸਾਹਮਣੇ ਜ਼ਰੂਰ ਨੰਗਾ ਹੋ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News