Education News: 9 ਅਤੇ 10 ਮਈ ਨੂੰ ਮੁਲਤਵੀ ਕੀਤੀਆਂ ਗਈਆਂ ਪ੍ਰੀਖਿਆਵਾਂ ਦਾ ਸ਼ੈਡਿਊਲ ਅਜੇ ਜਾਰੀ ਨਹੀਂ ਕੀਤਾ ਗਿਆ।
Kurukshetra University Exams: ਹਰਿਆਣਾ ਦੀ ਕੁਰੂਕਸ਼ੇਤਰ ਯੂਨੀਵਰਸਿਟੀ (ਕੇਯੂ) ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਫੈਸਲੇ ਤੋਂ ਬਾਅਦ ਦੁਬਾਰਾ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਯੂਨੀਵਰਸਿਟੀ ਵਿੱਚ ਕੱਲ੍ਹ ਯਾਨੀ 12 ਮਈ ਤੋਂ ਨਿਯਮਤ ਪ੍ਰੀਖਿਆਵਾਂ ਦੁਬਾਰਾ ਕਰਵਾਈਆਂ ਜਾਣਗੀਆਂ। ਯੂਨੀਵਰਸਿਟੀ ਪ੍ਰਸ਼ਾਸਨ ਨੇ ਦਾਅਵਾ ਕੀਤਾ ਕਿ ਪ੍ਰੀਖਿਆਵਾਂ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
ਪ੍ਰੀਖਿਆ ਕੰਟਰੋਲਰ ਡਾ. ਅੰਕੇਸ਼ਵਰ ਪ੍ਰਕਾਸ਼ ਮੁਤਾਬਕ, 12 ਮਈ ਤੋਂ ਸਵੇਰੇ ਅਤੇ ਸ਼ਾਮ ਦੇ ਸੈਸ਼ਨਾਂ ਵਿੱਚ ਪਹਿਲਾਂ ਤੋਂ ਨਿਰਧਾਰਤ ਸ਼ੈਡਿਊਲ ਮੁਤਾਬਕ ਪ੍ਰੀਖਿਆਵਾਂ ਨਿਯਮਤ ਤੌਰ ‘ਤੇ ਲਈਆਂ ਜਾਣਗੀਆਂ। ਇਸ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਹਾਲਾਂਕਿ, 9 ਅਤੇ 10 ਮਈ ਨੂੰ ਮੁਲਤਵੀ ਕੀਤੀਆਂ ਗਈਆਂ ਪ੍ਰੀਖਿਆਵਾਂ ਦਾ ਸ਼ੈਡਿਊਲ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਇਨ੍ਹਾਂ ਪ੍ਰੀਖਿਆਵਾਂ ਦਾ ਸ਼ਡਿਊਲ ਜਲਦੀ ਹੀ ਜਾਰੀ ਕੀਤਾ ਜਾਵੇਗਾ।
ਦੱਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਤੋਂ ਬਾਅਦ, ਯੂਨੀਵਰਸਿਟੀ ਪ੍ਰਸ਼ਾਸਨ ਨੇ 9 ਅਤੇ 10 ਮਈ ਨੂੰ ਪ੍ਰਸਤਾਵਿਤ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਸੀ। ਹੁਣ ਪ੍ਰਸ਼ਾਸਨ ਨੇ ਪ੍ਰੀਖਿਆਵਾਂ ਦੁਬਾਰਾ ਕਰਵਾਉਣ ਦਾ ਫੈਸਲਾ ਕੀਤਾ ਹੈ, ਪਰ ਵਿਦਿਆਰਥੀ ਅਜੇ ਵੀ ਦੁਚਿੱਤੀ ਵਿੱਚ ਹਨ ਕਿਉਂਕਿ ਪਾਕਿਸਤਾਨ ਨੇ ਜੰਗਬੰਦੀ ਦੇ ਫੈਸਲੇ ਨੂੰ ਸਵੀਕਾਰ ਨਹੀਂ ਕੀਤਾ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਦੁਬਾਰਾ ਗੋਲੀਬਾਰੀ ਹੁੰਦੀ ਹੈ, ਤਾਂ ਪ੍ਰੀਖਿਆਵਾਂ ਮੁਲਤਵੀ ਕਰਨੀਆਂ ਪੈ ਸਕਦੀਆਂ ਹਨ।
ਹਜ਼ਾਰਾਂ ਵਿਦਿਆਰਥੀ ਯੂਨੀਵਰਸਿਟੀ ‘ਚ ਪੜ੍ਹਦੇ
ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਕਾਲਜ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਅਧੀਨ ਹਨ। ਦੇਸ਼-ਵਿਦੇਸ਼ ਦੇ ਹਜ਼ਾਰਾਂ ਵਿਦਿਆਰਥੀ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਹਨ। ਬਹੁਤ ਸਾਰੇ ਵਿਦਿਆਰਥੀ ਭਾਰਤ-ਪਾਕਿ ਸਰਹੱਦ ਦੇ ਨੇੜੇ ਵੀ ਰਹਿੰਦੇ ਹਨ। ਸਰਹੱਦੀ ਖੇਤਰਾਂ ਵਿੱਚ ਕਈ ਥਾਵਾਂ ‘ਤੇ, ਸਥਾਨਕ ਪ੍ਰਸ਼ਾਸਨ ਅਜੇ ਵੀ ਸਲਾਹ ਜਾਰੀ ਕਰ ਰਿਹਾ ਹੈ। ਇਸ ਕਾਰਨ, ਪਰਿਵਾਰ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।