ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਹੋਈ Lady SHO ਨੌਕਰੀ ਤੋਂ ਬਰਖ਼ਾਸਤ
Lady SHO dismissed from service.: ਮੋਗਾ: ਮੋਗਾ ਦੇ ਥਾਣਾ ਕੋਟ ਈਸੇ ਖਾਂ ਦੀ ਤਤਕਾਲੀ ਐੱਸਐੱਚਓ ਇੰਸਪੈਕਟਰ ਸੁਨੀਤਾ ਬਾਵਾ (ਨੰਬਰ 33/FR) ਨੂੰ ਪੰਜਾਬ ਪੁਲਿਸ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ ਦਿੱਤਾ ਗਿਆ ਹੈ। ਸੁਨੀਤਾ ਬਾਵਾ ਨੂੰ 26 ਸਤੰਬਰ ਨੂੰ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਵਿਜੀਲੈਂਸ […]
By :
Ranjit Singh
Updated On: 02 Oct 2026 07:56:AM
- ਵਿਜੀਲੈਂਸ ਬਿਊਰੋ ਨੇ 26 ਸਤੰਬਰ ਨੂੰ ਕੀਤਾ ਸੀ ਗ੍ਰਿਫ਼ਤਾਰ, ਫਰੀਦਕੋਟ ਰੇਂਜ ਦੀ ਆਈਜੀ ਨੇ ਜਾਰੀ ਕੀਤੇ ਹੁਕਮ
Lady SHO dismissed from service.: ਮੋਗਾ: ਮੋਗਾ ਦੇ ਥਾਣਾ ਕੋਟ ਈਸੇ ਖਾਂ ਦੀ ਤਤਕਾਲੀ ਐੱਸਐੱਚਓ ਇੰਸਪੈਕਟਰ ਸੁਨੀਤਾ ਬਾਵਾ (ਨੰਬਰ 33/FR) ਨੂੰ ਪੰਜਾਬ ਪੁਲਿਸ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਸੁਨੀਤਾ ਬਾਵਾ ਨੂੰ 26 ਸਤੰਬਰ ਨੂੰ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਖ਼ਿਲਾਫ਼ ਕੇਸ ਵੀ ਦਰਜ ਕੀਤਾ ਗਿਆ ਸੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਫਰੀਦਕੋਟ ਰੇਂਜ ਦੀ ਆਈਜੀ ਨੀਲਾਂਬਰੀ ਜਗਦਲੇ ਨੇ ਉਨ੍ਹਾਂ ਦੀ ਬਰਖ਼ਾਸਤਗੀ ਦੇ ਹੁਕਮ ਜਾਰੀ ਕੀਤੇ ਹਨ।
