ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 8 ਅਕਤੂਬਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਹੈੱਡ ਗ੍ਰੰਥੀ ਗਿਆਨੀ […]
Khushi
By : Updated On: 08 Oct 2025 17:14:PM
ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 8 ਅਕਤੂਬਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।

ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਨੂੰ ਕਵਿਤਾਵਾਂ ਰਾਹੀਂ ਸੰਗਤਾਂ ਨਾਲ ਸਾਂਝਾ ਕੀਤਾ। ਵੱਖ-ਵੱਖ ਮਹਾਂਪੁਰਖਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸੰਗਤਾਂ ਵਾਸਤੇ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਸਨ।

ਇਸੇ ਦੌਰਾਨ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਹੋਇਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਚੌਥੇ ਪਾਤਸ਼ਾਹ ਜੀ ਦੀ ਪਾਵਨ ਬਾਣੀ ਦਾ ਰਾਗਾਂ ਅਧਾਰਿਤ ਗਾਇਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ,ਗੁਰਮੀਤ ਸਿੰਘ ਬੂਹ,ਹਰਜਾਪ ਸਿੰਘ ਸੁਲਤਾਨਵਿੰਡ, ਕੌਰ ਸਿੰਘ,ਗੁਰਬਚਨ ਸਿੰਘ ਕਰਮੂੰਵਾਲਾ,ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਅਜੈਬ ਸਿੰਘ ਅਭਿਆਸੀ, ਪਰਮਜੀਤ ਸਿੰਘ ਰਾਏਪੁਰ, ਦਰਸ਼ਨ ਸਿੰਘ ਸ਼ੇਰਖਾਂ, ਗੁਰਬਖ਼ਸ਼ ਸਿੰਘ ਖਾਲਸਾ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰਗੁਰਿੰਦਰ ਸਿੰਘ ਮਥਰੇਵਾਲ,ਬਿਜੈ ਸਿੰਘ, ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ,ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਸਤਨਾਮ ਸਿੰਘ ਰਿਆੜ, ਰਾਜਿੰਦਰ ਸਿੰਘ ਰੂਬੀ,ਜਸਪਾਲ ਸਿੰਘ ਢੱਡੇ, ਸਤਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਖ਼ਜ਼ਾਨ ਸਿੰਘ, ਭਾਈ ਸਤਵੰਤ ਸਿੰਘ ਅਤੇ ਹੋਰ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad