Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਸਰਕਾਰ ਦਾ ਮਜ਼ਦੂਰਾਂ ਲਈ ਵੱਡਾ ਐਲਾਨ, ਮਜਦੂਰੀ ਦਰਾਂ ‘ਚ ਵਾਧਾ, ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦੇਗੀ ਸਰਕਾਰ

Punjab Government increase in Labour Rates: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਖਰੀਦ ਕਾਰਜਾਂ ਨਾਲ ਸਬੰਧਤ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋਡਿੰਗ ਦਾ ਕੰਮ ਕਰਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਦਾ ਮਜ਼ਦੂਰਾਂ ਲਈ ਵੱਡਾ ਐਲਾਨ, ਮਜਦੂਰੀ ਦਰਾਂ ‘ਚ ਵਾਧਾ, ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦੇਗੀ ਸਰਕਾਰ
lal

Punjab Government increase in Labour Rates: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਖਰੀਦ ਕਾਰਜਾਂ ਨਾਲ ਸਬੰਧਤ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋਡਿੰਗ ਦਾ ਕੰਮ ਕਰਨ ਵਾਲੇ ਮਜ਼ਦੂਰ ਵੀ ਖਰੀਦ ਪ੍ਰਕਿਰਿਆ ਦਾ ਅਹਿਮ ਹਿੱਸਾ ਹਨ ਅਤੇ ਇਸ ਲਈ ਉਨ੍ਹਾਂ ਦੀ ਮਜ਼ਦੂਰੀ ਵਧਾ ਕੇ 2.64 ਰੁਪਏ ਪ੍ਰਤੀ ਬੋਰੀ ਕਰ ਦਿੱਤੀ ਗਈ ਹੈ।

ਮਜ਼ਦੂਰਾਂ ਨੂੰ ਮਿਲਣਗੇ 2.21 ਰੁਪਏ ਪ੍ਰਤੀ ਬੋਰੀ

ਕੈਬਨਿਟ ਮੰਤਰੀ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਸਾਲ ਪਹਿਲਾਂ ਤੱਕ ਮਜ਼ਦੂਰਾਂ ਨੂੰ ਪ੍ਰਤੀ ਬੋਰੀ 1.80 ਰੁਪਏ ਮਿਲਦੇ ਸਨ, ਜਿਸਨੂੰ 41 ਪੈਸੇ ਵਧਾ ਕੇ 2.21 ਰੁਪਏ ਪ੍ਰਤੀ ਬੋਰੀ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਮਜ਼ਦੂਰੀ ਦਰਾਂ ਵਿੱਚ 43 ਪੈਸੇ ਦਾ ਹੋਰ ਵਾਧਾ ਕਰਨ ਦੇ ਨਾਲ ਇੱਕ ਸਾਲ ਅੰਦਰ ਮਜ਼ਦੂਰੀ ਦਰਾਂ ਵਿੱਚ ਕੁੱਲ 84 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਮਜ਼ਦੂਰਾਂ ਨੂੰ ਕੁੱਲ 10 ਕਰੋੜ ਰੁਪਏ ਦਾ ਲਾਭ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਕਦਮ ਮਜ਼ਦੂਰ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਠੋਸ ਪ੍ਰਮਾਣ ਹੈ।

ਭੰਡਾਰਨ ਸਮਰੱਥਾ ਦੇ ਸਬੰਧ ਵਿੱਚ ਕਟਾਰੂਚੱਕ ਨੇ ਦੱਸਿਆ ਕਿ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗਈ ਵੀਡੀਓ ਕਾਨਫਰੰਸਿੰਗ ਵਿੱਚ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਢੁਕਵੀਂ ਭੰਡਾਰਨ ਸਮਰੱਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੂੰ ਇਸ ਮੁੱਦੇ ‘ਤੇ ਕੋਈ ਮੁਸ਼ਕਿਲ ਨਾ ਆਉਣ ਦਾ ਭਰੋਸਾ ਦਿੱਤਾ ਗਿਆ ਹੈ।

ਕਿਸਾਨਾਂ ਨੂੰ ਦਿੱਤਾ ਭਰੋਸਾ, ਫਸਲ ਦੇ ਦਾਣੇ-ਦਾਣੇ ਦੀ ਖਰੀਦ

ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ 2676 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚ 1864 ਨਿਯਮਤ ਅਤੇ 812 ਆਰਜ਼ੀ ਹਨ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 4.19 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਆ ਚੁੱਕੀ ਹੈ ਅਤੇ ਇਸ ਵਿੱਚੋਂ 3.22 ਐਲ.ਐਮ.ਟੀ. ਕਣਕ ਖਰੀਦੀ ਜਾ ਚੁੱਕੀ ਹੈ ਜੋ ਕਿ 76 ਫੀਸਦ ਬਣਦੀ ਹੈ। ਇਸਦੇ ਨਾਲ ਹੀ ਐਮ.ਐਸ.ਪੀ. ਦੇ ਸਬੰਧ ਵਿੱਚ 151 ਕਰੋੜ ਰੁਪਏ ਦਾ ਭੁਗਤਾਨ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਹੋ ਚੁੱਕਾ ਹੈ।

ਸੂਬਾ ਸਰਕਾਰ ਦੀਆਂ ਹੋਰ ਭਲਾਈ ਕੇਂਦਰਿਤ ਪਹਿਲਕਦਮੀਆਂ ‘ਤੇ ਧਿਆਨ ਕੇਂਦਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਪਹਿਲਾਂ ਡਿਪੂ ਹੋਲਡਰਾਂ ਦੀ ਮਾਰਜਿਨ ਮਨੀ 8 ਸਾਲਾਂ ਬਾਅਦ 50 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕੀਤੀ ਗਈ ਸੀ।

ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਫਸਲ ਦੇ ਦਾਣੇ-ਦਾਣੇ ਦੀ ਖਰੀਦ ਲਈ ਵਚਨਬੱਧ ਹੈ, ਸ੍ਰੀ ਕਟਾਰੂਚੱਕ ਨੇ ਕਿਹਾ ਕਿ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News