ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ
Lal Krishna Advani admitted to hospital: ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਆਗੂ ਅਤੇ ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ (98) ਨੂੰ ਸ਼ੁੱਕਰਵਾਰ ਸ਼ਾਮ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਨੂੰ ਛਾਤੀ ਵਿੱਚ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਉਨ੍ਹਾਂ ਦੀ ਸਿਹਤ ਦੀ ਜਾਂਚ ਅਤੇ ਇਲਾਜ ਕੀਤਾ ਜਾ ਰਿਹਾ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਅਡਵਾਨੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਲਾਲ ਕ੍ਰਿਸ਼ਨ ਅਡਵਾਨੀ ਨੂੰ ਇਸ ਤੋਂ ਪਹਿਲਾਂ ਮਈ 2026 ਵਿੱਚ ਵੀ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 98 ਸਾਲਾ ਅਡਵਾਨੀ ਭਾਰਤੀ ਜਨਤਾ ਪਾਰਟੀ ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ ਅਤੇ ਦੇਸ਼ ਦੀ ਰਾਜਨੀਤੀ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਰਹੀ ਹੈ।
